26 ਜਨਵਰੀ ਦੇ ਟਰੈਕਟਰ ਮਾਰਚ ਨੂੰ ਮਨਜ਼ੂਰੀ ਦਿੱਤੇ ਜਾਣ 'ਤੇ ਦਿੱਲੀ ਪੁਲਿਸ ਨੇ ਲਿਆ ਇਹ ਸਟੈਂਡ,ਕਿਸਾਨ ਦਾ ਆਇਆ ਇਹ ਜਵਾਬ
Advertisement

26 ਜਨਵਰੀ ਦੇ ਟਰੈਕਟਰ ਮਾਰਚ ਨੂੰ ਮਨਜ਼ੂਰੀ ਦਿੱਤੇ ਜਾਣ 'ਤੇ ਦਿੱਲੀ ਪੁਲਿਸ ਨੇ ਲਿਆ ਇਹ ਸਟੈਂਡ,ਕਿਸਾਨ ਦਾ ਆਇਆ ਇਹ ਜਵਾਬ

ਟਰੈਕਟਰ ਰੈਲੀ ਨੂੰ ਲੈਕੇ ਦਿੱਲੀ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੀ ਤੀਜੀ ਮੀਟਿੰਗ ਹੋਈ

ਟਰੈਕਟਰ ਰੈਲੀ ਨੂੰ ਲੈਕੇ ਦਿੱਲੀ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੀ ਤੀਜੀ ਮੀਟਿੰਗ ਹੋਈ

ਦਿੱਲੀ : 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਟਰੈਕਟਰ ਮਾਰਚ ਨੂੰ ਲੈਕੇ ਲਗਾਤਾਰ ਤੀਜੇ ਦਿਨ ਦਿੱਲੀ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ, ਕਿਸਾਨ ਆਗੂਆਂ ਨੇ ਇੱਕ ਵਾਰ ਮੁੜ ਤੋਂ ਪੁਲਿਸ ਦੇ ਸਾਹਮਣੇ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢਣ ਦੀ ਅਪੀਲ ਕੀਤੀ,ਪਰ ਦਿੱਲੀ ਪੁਲਿਸ ਨੇ ਲਗਾਤਾਰ ਸੁਰੱਖਿਆ ਦਾ ਹਵਾਲਾਂ ਦਿੰਦੇ ਹੋਏ ਕਿਸਾਨਾਂ ਦੀ ਇਸ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਯੂਨੀਅਨ ਫ਼ੈਸਲਾ ਕਰ ਚੁੱਕੀ ਹੈ ਕਿ ਉਹ ਸ਼ਾਂਤੀ ਨਾਲ ਆਉਟਰ ਰਿੰਗ ਰੋਡ 'ਤੇ ਹੀ ਮਾਰਚ ਕੱਢਣਗੇ ਅਤੇ ਉਹ ਇਸ ਫ਼ੈਸਲੇ 'ਤੇ ਕਾਇਮ ਹੈ,ਕੀ ਦਿੱਲੀ ਪੁਲਿਸ ਕੋਈ ਨਵੇਂ ਫ਼ਾਰਮੂਲੇ ਦੇ ਨਾਲ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰੇਗੀ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੈ,ਪਰ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਦਿੱਲੀ ਪੁਲਿਸ ਮੁੜ ਤੋਂ ਗੱਲਬਾਤ ਦਾ ਸੱਦਾ ਦੇਵੇਗੀ ਤਾਂ ਉਹ ਜ਼ਰੂਰ ਜਾਣਗੇ,ਸੁਪਰੀਮ ਕੋਰਟ ਨੇ ਵੀ ਟਰੈਕਰਟ ਮਾਰਚ ਨੂੰ ਲੈਕੇ ਆਪਣੀ ਸਥਿਤੀ ਸਾਫ਼ ਕਰ ਦਿੱਤੀ ਸੀ 

ਸੁਪਰੀਮ ਕੋਰਟ ਦਾ ਟਰੈਕਟਰ ਮਾਰਚ ਨੂੰ ਲੈਕੇ ਨਿਰਦੇਸ਼

ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਸੀ ਜਿਸ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਦਿੱਲੀ ਪੁਲਿਸ ਦਾ ਅਧਿਕਾਰ ਖੇਤਰ ਹੈ ਉਹ ਕੋਈ ਵੀ ਫ਼ੈਸਲਾ ਲੈ ਸਕਦੇ ਨੇ,ਦਿੱਲੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ,20 ਜਨਵਰੀ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਪੁਲਿਸ ਆਪਣੀ ਪਟੀਸ਼ਨ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਸਨ 

 

 

 

 

 

Trending news