Nangal News: ਦੇਸ਼ ਦਾ ਕਿਸਾਨ ਕਦੇ ਹੜ੍ਹ, ਕਦੇ ਸੋਕੇ, ਕਦੇ ਕੀਟਨਾਸ਼ਕਾਂ ਜਾਂ ਖਾਦਾਂ ਦੀ ਅਣਹੋਂਦ ਕਾਰਨ ਪਰੇਸ਼ਾਨ ਰਹਿੰਦਾ ਹੈ ਅਤੇ ਇਹੀ ਕਾਰਨ ਹੈ ਕਿ ਬਹੁਤ ਸਾਰੇ ਕਿਸਾਨ ਖੇਤੀ ਦਾ ਧੰਦਾ ਛੱਡਣ ਲਈ ਮਜਬੂਰ ਹੋ ਰਹੇ ਹਨ। ਤਾਜ਼ਾ ਮਾਮਲਾ ਯੂਰੀਆ ਖਾਦ ਦੀ ਕਮੀ ਨਾਲ ਜੁੜਿਆ ਹੋਇਆ ਹੈ। ਜਦੋਂਕਿ ਯੂਰੀਆ ਦੀ ਸਭ ਤੋਂ ਵੱਡੀ ਫੈਕਟਰੀ (ਨੈਸ਼ਨਲ ਫਰਟੀਲਾਈਜ਼ਰ ਲਿਮਿਟਿਡ ) ਨੰਗਲ ਵਿੱਚ ਹੀ ਹੈ।


COMMERCIAL BREAK
SCROLL TO CONTINUE READING

ਹਾਲਤ ਇਹ ਹੈ ਕਿ ਸਬ-ਡਵੀਜ਼ਨ ਨੰਗਲ ਅਧੀਨ ਪੈਂਦੇ ਵੱਖ-ਵੱਖ ਪੇਂਡੂ ਖੇਤਰਾਂ ਦੇ ਕਿਸਾਨਾਂ ਨੂੰ ਯੂਰੀਆ ਲੈਣ ਲਈ ਹਿਮਾਚਲ ਜਾਣਾ ਪੈ ਰਿਹਾ ਹੈ। ਪ੍ਰੇਸ਼ਾਨ ਕਿਸਾਨਾਂ ਅਨੁਸਾਰ ਫਸਲ ਦਾ ਵੱਧ ਝਾੜ ਲੈਣ ਲਈ ਯੂਰੀਆ ਖਾਦ ਤੇ ਦਵਾਈਆਂ ਦੇ ਛਿੜਕਾਅ ਦੀ ਬਹੁਤ ਜ਼ਰੂਰਤ ਹੁੰਦੀ ਹੈ। ਇਸ ਤੋਂ ਬਿਨਾਂ ਫ਼ਸਲ ਪੀਲੀ ਕੂੰਗੀ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੀ ਹੈ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਯੂਰੀਆ ਅਤੇ ਦਵਾਈਆਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਇਸ ਬਾਰੇ ਜਦੋਂ ਡੀਸੀ ਰੂਪਨਗਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੇਕਰ ਫਿਰ ਵੀ ਕਿਤੇ ਕਮੀ ਹੈ ਤਾਂ ਤੁਰੰਤ ਦੂਰ ਕੀਤੀ ਜਾਵੇਗੀ।


ਰੂਪਨਗਰ ਜ਼ਿਲ੍ਹੇ ਦੇ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੇਂਡੂ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਕਿਸਾਨਾਂ ਨੂੰ ਯੂਰੀਆ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਡੀਸੀ ਰੂਪਨਗਰ ਪ੍ਰੀਤੀ ਯਾਦਵ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਡਾਇਆ, ਡੀਏਪੀ ਅਤੇ ਯੂਰੀਆ ਦੀ ਘਾਟ ਕਾਰਨ ਕਿਸਾਨ ਬਹੁਤ ਪਰੇਸ਼ਾਨ ਹਨ ਪਰ ਇਸ ਵਾਰ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।


ਸਟ੍ਰੀਮ ਲਾਈਨ ਬਣਾ ਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਸਾਡੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਦਵਾਈਆਂ, ਸਪਰੇਆਂ ਤੇ ਯੂਰੀਆ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਮੁਖੀ ਨੇ ਜ਼ਿਲ੍ਹਾ ਰੂਪਨਗਰ ਵਿੱਚ ਯੂਰੀਆ ਦੀ ਕਮੀ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਟੈਗਿੰਗ ਦੀ ਸਮੱਸਿਆ ਹੈ।


ਇਹ ਵੀ ਪੜ੍ਹੋ : Mukh Mantri Tirth Yatra: ਮੁੱਖ ਮੰਤਰੀ ਤੀਰਥ ਯਾਤਰਾ ਤੋਂ ਰੇਲਵੇ ਵਿਭਾਗ ਨੇ ਹੱਥ ਪਿੱਛੇ ਖਿੱਚੇ


ਯੂਰੀਆ ਭਰਪੂਰ ਮਾਤਰਾ ਵਿੱਚ ਉਪਲਬਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਯੂਰੀਆ ਦੇ ਵਿਤਰਕ ਜਿਵੇਂ ਕਿ ਐਨਐਫਐਲ , ਉੱਤਮ ਅਤੇ ਚੰਬਲ ਖਾਦ ਦੀ ਟੈਗਿੰਗ ਕੀਤੀ ਜਾ ਰਹੀ ਹੈ। ਜਿਸ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਇਹ ਮਾਮਲਾ ਡੀਸੀ ਤੇ ਮੰਤਰੀ ਸਾਹਿਬ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ।


ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ


ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ