ਕਿਸਾਨਾਂ ਵੱਲੋਂ KMP Express 'ਤੇ ਚੱਕਾ ਜਾਮ, ਇੰਨਾਂ ਥਾਵਾਂ 'ਤੇ ਰਸਤੇ ਬੰਦ

ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ 11 ਵਜੇ ਤੋਂ ਸ਼ਾਮ 4 ਵਜੇ ਤੱਕ KMP Express ਤੇ ਚੱਕਾ ਜਾਮ ਕੀਤਾ ਗਿਆ ਹੈ

ਕਿਸਾਨਾਂ ਵੱਲੋਂ KMP Express 'ਤੇ ਚੱਕਾ ਜਾਮ, ਇੰਨਾਂ ਥਾਵਾਂ 'ਤੇ ਰਸਤੇ ਬੰਦ
ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ 11 ਵਜੇ ਤੋਂ ਸ਼ਾਮ 4 ਵਜੇ ਤੱਕ KMP Express ਤੇ ਚੱਕਾ ਜਾਮ ਕੀਤਾ ਗਿਆ ਹੈ

ਦਿੱਲੀ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਵੱਲੋਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ KMP Express 'ਤੇ ਜਾਮ ਲਗਾਇਆ ਹੋਇਆ, 100 ਦਿਨ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ, 26 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਸੀ,ਸਿੰਘੂ ਸਰਹੱਦ ਤੋਂ ਪਹੁੰਚੇ ਕਿਸਾਨਾਂ ਨੇ ਕੁੰਡਲੀ  ਐਕਸਪ੍ਰੈਸ ਵੇਅ ਦਾ ਰਸਤਾ ਬਲਾਕ ਕਰ ਦਿੱਤਾ ਹੈ, ਗਾਜ਼ੀਪੁਰ ਅਤੇ ਟਿਕਰੀ ਬਾਰਡਰ 'ਤੇ ਵੀ ਕਿਸਾਨ ਨੇ ਡਾਸਨਾ ਅਤੇ ਬਹਾਦੁਰਗੜ ਟੋਲ ਪਲਾਜ਼ਾ ਨੂੰ ਬਲਾਕ ਕੀਤਾ ਹੈ 

ਕਿਸਾਨਾਂ ਵੱਲੋ ਟੋਲ ਫ੍ਰੀ ਕਰਵਾਇਆ ਗਿਆ 

ਕਿਸਾਨਾਂ ਵੱਲੋਂ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਾਜਵੀਰ ਨੇ ਕਿਹਾ ਹੈ ਕਿ ਇਹ ਪ੍ਰਦਰਸ਼ਨ ਸ਼ਾਂਤੀ ਨਾਲ ਚਲਾਇਆ ਜਾਵੇਗਾ, ਰਾਹਗਿਰਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਹੋਵੇਗੀ, ਉਨ੍ਹਾਂ ਕਿਹਾ ਸਾਡਾ ਮਕਸਦ ਆਮ ਲੋਕਾਂ ਨੂੰ ਖੇਤੀ ਕਾਨੂੰਨ ਦੇ ਨਾਲ ਜਾਣੂ ਕਰਵਾਉਣਾ ਹੈ

ਕਿਸਾਨ ਅਤੇ ਸਰਕਾਰ ਦੇ ਵਿੱਚ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਡੇਢ ਸਾਲ ਦੇ ਲਈ ਕਾਨੂੰਨਾਂ ਨੂੰ ਸਸਪੈਂਡ ਕਰਨ ਦਾ ਮਤਾ ਰੱਖਿਆ ਹੈ ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਲੰਮੇ ਵਕਤ ਤੋਂ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਖੇਤੀ ਕਾਨੂੰਨ ਨੂੰ ਲੈਕੇ ਕੋਈ ਗੱਲਬਾਤ ਵੀ ਨਹੀਂ ਹੋਈ ਹੈ, ਉਧਰ ਸੁਪਰੀਮ ਕੋਰਟ ਵੱਲੋਂ ਵੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਨੇ ਆਪਣੀ ਰਿਪੋਰਟ ਤਿੰਨ ਮਹੀਨੇ ਦੇ ਅੰਦਰ ਅਦਾਲਤ ਨੂੰ ਸੌਂਪਣੀ ਹੈ, ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੀ ਘਰ ਪਰਤਨਗੇ

26 ਜਨਵਰੀ ਦੀ ਹਿੰਸਾ ਤੋਂ ਬਾਅਦ ਕਾਰਵਾਹੀ 

26 ਜਨਵਰੀ ਦੀ ਹਿੰਸਾ ਤੋਂ ਬਾਅਦ ਪੁਲਿਸ ਨੇ ਦੀਪ ਸਿੱਧੂ,ਇਕਬਾਲ ਸਿੰਘ ਸਮੇਤ ਕਈ ਲੋਕਾਂ ਨੂੰ ਗਿਰਫ਼ਤਾਰ ਕੀਤਾ ਸੀ, ਲੱਖਾ ਸਿਧਾਣਾ ਨੂੰ ਫੜਨ ਦੇ ਲਈ ਪੁਲਿਸ ਨੇ 1 ਲੱਖ ਦਾ ਇਨਾਮ ਰੱਖਿਆ ਸੀ  ਪਰ ਹੁਣ ਤੱਕ ਪੁਲਿਸ ਉਸ ਨੇ ਹੱਥ ਨਹੀਂ ਪਾ ਸਕੀ ਹੈ