ਦਿੱਲੀ : ਹਰਿਆਣਾ ਦੇ ਬੈਰੀਕੇਟ ਤੋੜ ਦੇ ਹੋਏ ਕਿਸਾਨ ਅੰਦੋਲਨ ਨੂੰ ਦਿੱਲੀ ਦੀ ਬਰੂਹਾਂ ਤੱਕ ਪਹੁੰਚਾਉਣ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਹੁਣ ਟਰੈਕਟਰ ਮਾਰਚ ਨੂੰ ਲੈਕੇ ਵੱਡਾ ਐਲਾਨ ਕਰ ਦਿੱਤਾ ਹੈ, ਉਨ੍ਹਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਦਿੱਲੀ ਦੀ ਆਉਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢ ਕੇ ਹੀ ਰਹਿਣਗੇ ਜੇਕਰ ਦਿੱਲੀ ਪੁਲਿਸ ਨੇ ਇਜਾਜ਼ਤ ਨਹੀਂ ਦਿੱਤੀ ਤਾਂ ਇੱਕ ਵਾਰ ਮੁੜ ਤੋਂ ਬੈਰੀਕੇਟ ਤੋੜ ਦੇ ਹੋਏ ਅੱਗੇ ਵਧਣਗੇ
ਕਿਸਾਨ ਆਗੂਆਂ ਦੀ ਦਿੱਲੀ ਪੁਲਿਸ ਨਾਲ ਤੀਜੀ ਮੀਟਿੰਗ ਫੇਲ ਰਹੀ ਸੀ
ਕਿਸਾਨ ਆਗੂਆਂ ਦੀ ਵੀਰਵਾਰ ਨੂੰ ਲਗਾਤਾਰ ਤੀਜੀ ਵਾਰ ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨਾਲ ਮੀਟਿੰਗ ਹੋਈ ਸੀ ਪਰ ਦਿੱਲੀ ਪੁਲਿਸ ਨੇ ਜਥੇਬੰਦੀਆਂ ਨੂੰ ਸਾਫ਼ ਕਰ ਦਿੱਤਾ ਸੀ ਕਿ ਉਹ ਟਰੈਕਟਰ ਮਾਰਚ ਆਉਟਰ ਰਿੰਗ ਰੋਡ 'ਤੇ ਕੱਢਣ ਦੀ ਇਜਾਜ਼ਤ ਨਹੀਂ ਦੇਣਗੇ ਜਿਸ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਵੀ ਸਾਫ਼ ਕਰ ਦਿੱਤਾ ਸੀ ਕਿ ਉਹ ਰਿੰਗ ਰੋਡ 'ਤੇ ਹੀ ਟਰੈਕਟਰ ਮਾਰਚ ਕੱਢਣਗੇ ਅਤੇ ਜੇਕਰ ਦਿੱਲੀ ਪੁਲਿਸ ਉਨ੍ਹਾਂ ਨੂੰ ਮੁੜ ਤੋਂ ਗੱਲਬਾਤ ਦਾ ਸੱਦਾ ਦੇਵੇਗੀ ਤਾਂ ਉਹ ਜ਼ਰੂਰ ਜਾਣਗੇ
ਸੁਪਰੀਮ ਕੋਰਟ ਦਾ ਟਰੈਕਟਰ ਮਾਰਚ ਨੂੰ ਲੈਕੇ ਨਿਰਦੇਸ਼
ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈਕੇ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਸੀ ਜਿਸ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਦਿੱਲੀ ਪੁਲਿਸ ਦਾ ਅਧਿਕਾਰ ਖੇਤਰ ਹੈ ਉਹ ਕੋਈ ਵੀ ਫ਼ੈਸਲਾ ਲੈ ਸਕਦੇ ਨੇ,ਦਿੱਲੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ,20 ਜਨਵਰੀ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਪੁਲਿਸ ਆਪਣੀ ਪਟੀਸ਼ਨ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਸਨ