Farmers News: ਘੱਗੇ ਦਾ ਕਿਸਾਨ ਪਿਛਲੇ 6 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾ ਕੇ ਕਰ ਰਿਹੈ ਸਿੱਧੀ ਬਿਜਾਈ
Farmers News: ਵਾਤਾਵਰਣ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕਸਬਾ ਘੱਗੇ ਦੇ ਕਿਸਾਨ ਅਮਰਿੰਦਰ ਸਿੰਘ ਜੋ ਪਿਛਲੇ 6 ਸਾਲਾਂ ਤੋ ਪਰਾਲੀ ਨਾ ਸਾੜ ਕੇ ਸਿੱਧੀ ਬਿਜਾਈ ਕਰਦਾ ਆ ਰਿਹਾ ਹੈ।
Farmers News: ਵਾਤਾਵਰਣ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕਸਬਾ ਘੱਗੇ ਦੇ ਕਿਸਾਨ ਅਮਰਿੰਦਰ ਸਿੰਘ ਜੋ ਪਿਛਲੇ 6 ਸਾਲਾਂ ਤੋ ਪਰਾਲੀ ਨਾ ਸਾੜ ਕੇ ਸਿੱਧੀ ਬਿਜਾਈ ਕਰਦਾ ਆ ਰਿਹਾ ਹੈ। ਜਦੋਂ ਕਿ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਅੱਗ ਨਾ ਲਾ ਕੇ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਨਾਲ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਕੁਝ ਕਿਸਾਨਾਂ ਵੱਲੋਂ ਮਜਬੂਰੀ ਵੱਸ ਪਰਾਲੀ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਿੱਧੀ ਬਿਜਾਈ ਕਰਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਅੱਗ ਲਗਾਉਣ ਲਈ ਮਜਬੂਰ ਹਨ। ਜੇਕਰ ਸਰਕਾਰ ਕਿਸਾਨਾਂ ਦੀ ਮਦਦ ਲਈ ਮਸ਼ੀਨਰੀ ਦਾ ਪ੍ਰਬੰਧ ਕਰੇ ਤਾਂ ਕਿਸਾਨ ਅੱਗ ਨਾ ਲਗਾਉਣ।
ਕਿਸਾਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੋ ਰਿਹਾ ਹੈ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜਦੋਂ ਕਿ ਉਹ ਪਿਛਲੇ 6 ਸਾਲਾਂ ਤੋਂ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰ ਰਿਹਾ ਹੈ। ਜਦੋਂਕਿ ਸਰਕਾਰਾਂ ਵੱਲੋਂ ਪਰਾਲੀ ਵਾਲੀ ਫੈਕਟਰੀਆਂ ਨੂੰ ਕਰੋੜਾਂ ਰੁਪਏ ਜਾਰੀ ਕਰ ਦਿੱਤੇ ਹਨ ਪਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।
ਜੇ ਸਰਕਾਰ ਕਿਸਾਨਾਂ ਦੀ ਮਦਦ ਕਰੇ ਤਾਂ ਕਿਸਾਨ ਆਪਣੇ ਪੱਧਰ ਉਤੇ ਪਰਾਲੀ ਦੀ ਸਾਂਭ-ਸੰਭਾਲ ਕਰ ਸਕਣਗੇ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੋ ਕਿਸਾਨ ਆਪਣੇ ਖ਼ਰਚੇ ਦੇ ਪੱਧਰ ਉਤੇ ਪਰਾਲੀ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਵਿੱਚ ਸਮਰੱਥ ਹੈ ਤਾਂ ਅੱਗ ਨਾ ਲਗਾਉਣ। ਅੱਗ ਨਾਲ ਜਿਥੇ ਵਾਤਾਵਰਣ ਏਨਾ ਦੂਸ਼ਿਤ ਹੋ ਜਾਂਦਾ ਹੈ ਕਿ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ।
ਪਰਾਲੀ ਤੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਕਾਰਨ ਦਮੇ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਹ ਬੱਚਿਆਂ ਤੇ ਬਜ਼ੁਰਗਾਂ ਲਈ ਵੀ ਹਾਨੀਕਾਰਕ ਹੈ, ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ ਵਿੱਚ ਫ਼ਸਲਾਂ ਦਾ ਝਾੜ ਵਧਾਉਣ ਵਾਲੇ ਮਿੱਤਰ ਕੀੜੇ ਮਰ ਜਾਂਦੇ ਹਨ ਤੇ ਹੌਲੀ-ਹੌਲੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਣ ਲੱਗ ਜਾਂਦੀ ਹੈ।
ਜਿਹੜੇ ਕਿਸਾਨ ਅਜੇ ਵੀ ਅੱਗ ਲਗਾਉਂਦੇ ਹਨ, ਉਨ੍ਹਾਂ ਦੀ ਮਜਬੂਰੀ ਹੈ ਕਿਉਂਕਿ ਉਨ੍ਹਾਂ ਕੋਲ ਖੇਤ ਵਿੱਚ ਰਹਿੰਦ-ਖੂੰਹਦ ਨੂੰ ਸੰਭਾਲਣ ਜਾਂ ਇਸ ਦਾ ਕੋਈ ਪੱਕਾ ਹੱਲ ਨਹੀਂ ਹੁੰਦਾ ਹੈ। ਇਸ ਲਈ ਸਰਕਾਰ ਨੂੰ ਛੋਟੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਵੱਡੇ ਪੱਧਰ ਉਤੇ ਮਸ਼ੀਨੀਰੀ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲੱਗੇ।
ਇਹ ਵੀ ਪੜ੍ਹੋ : Chandigarh Farmers Protest: ਚੰਡੀਗੜ੍ਹ 'ਚ ਅੱਜ ਕਿਸਾਨਾਂ ਦਾ ਕੂਚ, ਕਈ ਸੜਕਾਂ ਬੰਦ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜਰੀ
ਪਾਤੜਾਂ ਤੋਂ ਸਤਪਾਲ ਗਰਗ