ਹੁਣ ਕਿਸਾਨਾਂ ਨੇ ਕਾਰਪੋਰੇਟ ਅਦਾਰਿਆਂ ਖਿਲਾਫ ਵੀ ਖੋਲ੍ਹਿਆ ਮੋਰਚਾ, ਰਿਲਾਇੰਸ ਜੀਓ ਦੇ ਸਾੜੇ ਪੋਸਟਰ ਤੇ ਸਿੰਮਾਂ
Advertisement

ਹੁਣ ਕਿਸਾਨਾਂ ਨੇ ਕਾਰਪੋਰੇਟ ਅਦਾਰਿਆਂ ਖਿਲਾਫ ਵੀ ਖੋਲ੍ਹਿਆ ਮੋਰਚਾ, ਰਿਲਾਇੰਸ ਜੀਓ ਦੇ ਸਾੜੇ ਪੋਸਟਰ ਤੇ ਸਿੰਮਾਂ

ਕਿਸਾਨ ਆਗੂਆਂ ਨੇ ਕਾਰਪੋਰੇਟ ਅਦਾਰਿਆਂ ਦੇ ਬਾਈਕਾਟ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਹ ਕਦਮ ਚੁੱਕਿਆ।

 

ਹੁਣ ਕਿਸਾਨਾਂ ਨੇ ਕਾਰਪੋਰੇਟ ਅਦਾਰਿਆਂ ਖਿਲਾਫ ਵੀ ਖੋਲ੍ਹਿਆ ਮੋਰਚਾ, ਰਿਲਾਇੰਸ ਜੀਓ ਦੇ ਸਾੜੇ ਪੋਸਟਰ ਤੇ ਸਿੰਮਾਂ

ਅਨਮੋਲ ਗੁਲਾਟੀ/ ਸ੍ਰੀ ਅੰਮ੍ਰਿਤਸਰ ਸਾਹਿਬ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨ, ਮਜਦੂਰਾਂ, ਨੌਜਵਾਨ ਧਰਨੇ 'ਚ ਸ਼ਾਮਲ ਹੋਏ। ਜਿੰਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰਿਲਾਇੰਸ ਜੀਓ ਦੀਆਂ ਸਿੰਮਾਂ ਅਤੇ ਪੋਸਟਰ ਸਾੜ ਕੇ ਰੋਸ ਪ੍ਰਗਟ ਕੀਤਾ। ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨ ਆਗੂਆਂ ਨੇ ਕਾਰਪੋਰੇਟ ਅਦਾਰਿਆਂ ਦੇ ਬਾਈਕਾਟ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਹ ਕਦਮ ਚੁੱਕਿਆ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਕਿਸਾਨ ਲਗਾਤਾਰ ਸੜਕਾਂ 'ਤੇ ਨੇ ਰੇਲ ਰੋਕੋ ਅੰਦੋਲਨ ਦੇ ਤਹਿਤ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। 

ਹਰਸਿਮਰਤ ਨੇ ਦਿੱਤਾ ਅਸਤੀਫਾ-

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਉਹ ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜ੍ਹ ਰਹੇ ਹਨ। ਬੀਤੇ ਦਿਨੀਂ ਉਹ ਪੰਜਾਬ ਪਹੁੰਚੇ ਤੇ ਲਗਾਤਾਰ ਪੰਜਾਬ 'ਚ ਦੌਰੇ ਕਰ ਰਹੇ ਹਨ। 

Watch Live Tv-

Trending news