ਨਵੇਂ ਖੇਤੀ ਕਾਨੂੰਨਾਂ ਖਿਲਾਫ ਸੜਕਾਂ 'ਤੇ ਉਤਰੇ ਕਿਸਾਨ, ਪੰਜਾਬ ਭਰ 'ਚ ਹਾਈਵੇਅ ਕੀਤੇ ਜਾਮ

ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਰਹੇ ਹਨ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।   

ਨਵੇਂ ਖੇਤੀ ਕਾਨੂੰਨਾਂ ਖਿਲਾਫ ਸੜਕਾਂ 'ਤੇ ਉਤਰੇ ਕਿਸਾਨ, ਪੰਜਾਬ ਭਰ 'ਚ ਹਾਈਵੇਅ ਕੀਤੇ ਜਾਮ
ਫਾਈਲ ਫੋਟੋ

ਨਵਦੀਪ ਸਿੰਘ/ ਮੋਗਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਹਾਈਵੇਅ ਜਾਮ ਕਰਨ ਦੇ ਐਲਾਨ 'ਤੇ ਅੱਜ ਸੂਬੇ ਭਰ ਦੇ ਕਿਸਾਨ ਨੈਸ਼ਨਲ ਹਾਈਵੇਅ ਜਾਮ ਕਰ ਰਹੇ ਹਨ। ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਰਹੇ ਹਨ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। 

ਇਸ ਦੇ ਤਹਿਤ ਅੱਜ ਮੋਗਾ 'ਚ ਵੀ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਸਰਕਾਰ ਖਿਲਾਫ ਹੱਲਾ ਬੋਲਦਿਆਂ ਤਲਵੰਡੀ ਫਿਰੋਜ਼ਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ-ਫਰੀਦਕੋਟ ਹਾਈਵੇਅ ਜਾਮ ਕਰ ਦਿੱਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। 

ਪਿਛਲੇ ਕਈ ਦਿਨਾ ਤੋਂ ਪੰਜਾਬ ਦੇ ਕਿਸਾਨ ਆਪਣੇ ਆਪਣੇ ਇਲਾਕਿਆਂ 'ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ, ਪਰ ਸਰਕਾਰ ਵੱਲੋਂ ਉਹਨਾਂ ਦੀ ਇੱਕ ਵੀ ਨਹੀਂ ਸੁਣੀ ਜਾ ਰਹੀ।  ਉਧਰ ਬੀਤੇ ਦਿਨ ਕਿਸਾਨਾਂ ਨੇ ਬਿਆਸ ਪੁਲ 'ਤੇ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਆਰਡੀਨੈਂਸ ਰੱਦ ਨਹੀਂ ਕਰਦੀ ਤਾਂ ਉਹ ਆਪਣਾ ਧਰਨਾ ਨਹੀਂ ਚੁੱਕਣਗੇ। 

ਦੱਸਣਯੋਗ ਹੈ ਕਿ ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।

Watch Live Tv-