ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਕੀਤਾ ਚੱਕਾ ਜਾਮ, ਤਸਵੀਰਾਂ 'ਚ ਦੇਖੋ ਪੰਜਾਬ ਬੰਦ ਦਾ ਮਾਹੌਲ

ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ।   

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਕੀਤਾ ਚੱਕਾ ਜਾਮ, ਤਸਵੀਰਾਂ 'ਚ ਦੇਖੋ ਪੰਜਾਬ ਬੰਦ ਦਾ ਮਾਹੌਲ
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਕੀਤਾ ਚੱਕਾ ਜਾਮ, ਤਸਵੀਰਾਂ 'ਚ ਦੇਖੋ ਪੰਜਾਬ ਬੰਦ ਦਾ ਮਾਹੌਲ

ਨੀਤਿਕਾ ਮਹੇਸ਼ਵਰੀ/ ਮਾਨਸਾ: ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ 'ਚ ਜਿਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ। 

ਇਸ ਤੋਂ ਇਲਾਵਾ ਵਪਾਰੀਆਂ, ਆੜਤੀਆਂ ਅਤੇ ਸਾਰੇ ਵਰਗਾਂ ਨੇ ਕਿਸਾਨਾਂ ਦੇ ਬੰਦ ਨੂੰ ਹਮਾਇਤ ਦਿੱਤੀ ਹੈ। ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ 'ਚ ਬਾਜ਼ਾਰ ਤੇ ਦੁਕਾਨਾਂ ਬੰਦ ਹਨ ਤੇ ਦੁਕਾਨਦਾਰ ਕਿਸਾਨਾਂ ਦਾ ਸਾਥ ਦੇ ਰਹੇ ਹਨ।  ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਤੁਸੀਂ ਪੰਜਾਬ ਬੰਦ ਦਾ ਪੂਰਾ ਮਾਹੌਲ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੂਬੇ 'ਚ ਦੁਕਾਨਾਂ ਬੰਦ ਪਈਆਂ ਹਨ। 

 

 

 

ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ-

ਉਧਰ ਮੁੱਖਮੰਤਰੀ ਕੈਪਟਨ ਵੱਲੋਂ ਪੰਜਾਬ ਬੰਦ ਮੌਕੇ ਕਿਸਾਨਾਂ ਨੂੰ ਅਮਨ ਸ਼ਾਂਤੀ ਕਾਨੂੰਨ ਵਿਵਸਥਾ ਅਤੇ ਕੋਵਿਡ ਨੇਮਾਂ ਦਾ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕੈਪਟਨ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ,ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ। ਮੁੱਖ ਮੰਤਰੀ ਨੇ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ।   

ਪੰਜਾਬੀ ਗਾਇਕਾਂ ਦੀ ਕਿਸਾਨਾਂ ਨੂੰ ਹਿਮਾਇਤ-

ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੀ ਲੜਾਈ 'ਚ ਜਿਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦੇ ਹੱਕਾਂ ਲਈ ਅੱਗੇ ਆ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਕਿਸਾਨਾਂ ਨੂੰ 'ਪੰਜਾਬ ਬੰਦ' ਦਾ ਸਮਰਥਨ ਦੇ ਰਹੇ ਹਨ।  ਅੱਜ ਵੱਖ-ਵੱਖ ਆਪਣੇ -ਆਪਣੇ ਹਲਕੇ 'ਚ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਆਰ ਨੇਤ ਸਮੇਤ ਕਈ ਗਾਇਕ ਮਾਨਸਾ 'ਚ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। 

Watch Live Tv-