ਵਿਧਾਨ ਸਭਾ 'ਚ ਖੇਤੀ ਆਰਡੀਨੈਂਸ ਰੱਦ, ਫਿਰ ਵੀ ਕਿਸਾਨ ਕਰਨਗੇ ਕੈਪਟਨ ਦੀ ਕੋਠੀ ਦਾ ਘਿਰਾਓ, ਜਾਣੋ ਕਿਉਂ

ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਬਠਿੰਡਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜੋ ਅੱਜ ਸਮਾਪਤ ਹੋ ਗਿਆ ਹੈ। 

ਵਿਧਾਨ ਸਭਾ 'ਚ ਖੇਤੀ ਆਰਡੀਨੈਂਸ ਰੱਦ, ਫਿਰ ਵੀ ਕਿਸਾਨ ਕਰਨਗੇ ਕੈਪਟਨ ਦੀ ਕੋਠੀ ਦਾ ਘਿਰਾਓ, ਜਾਣੋ ਕਿਉਂ
ਵਿਧਾਨ ਸਭਾ 'ਚ ਖੇਤੀ ਆਰਡੀਨੈਂਸ ਰੱਦ, ਫਿਰ ਵੀ ਕਿਸਾਨ ਕਰਨਗੇ ਕੈਪਟਨ ਦੀ ਕੋਠੀ ਦਾ ਘਿਰਾਓ !

ਗੋਬਿੰਦ ਸੈਣੀ/ਬਠਿੰਡਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਬਠਿੰਡਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜੋ ਅੱਜ ਸਮਾਪਤ ਹੋ ਗਿਆ ਹੈ। 

ਇਸ ਦੌਰਾਨ ਬਠਿੰਡਾ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਨੇ ਐਲਾਨ ਕੀਤਾ ਕਿ 15 ਸਤੰਬਰ ਤੋਂ 20 ਸਤੰਬਰ ਤੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਜੋ 5 ਦਿਨ ਪੱਕਾ ਮੋਰਚਾ ਲਾਇਆ ਜਾਵੇਗਾ।  ਇਸ ਤੋਂ ਇਲਾਵਾ ਉਹਨਾਂ ਕਿਹਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਠੀ ਦਾ ਵੀ ਘਿਰਾਓ ਕਰਨ ਦੀ ਗੱਲ ਆਖੀ। 

ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ। ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ। 

ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਇਸ ਸੰਬੰਧੀ ਸੰਘਰਸ਼ ਵਿੱਢਿਆ ਹੋਇਆ ਹੈ ਤੇ ਲਗਾਤਾਰ ਪੰਜਾਬ ਦੇ ਕਿਸਾਨ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Watch Live TV-