ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਬੋਲਿਆ ਧਾਵਾ, ਸੂਬੇ ਭਰ 'ਚ ਮੋਦੀ ਸਰਕਾਰ ਦੇ ਸਾੜੇ ਪੁਤਲੇ

 ਪੰਜਾਬ ਦੇ ਮਾਨਸਾ, ਸੰਗਰੂਰ, ਫਰੀਦਕੋਟ, ਬਠਿੰਡਾ 'ਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ। 

ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਬੋਲਿਆ ਧਾਵਾ, ਸੂਬੇ ਭਰ 'ਚ ਮੋਦੀ ਸਰਕਾਰ ਦੇ ਸਾੜੇ ਪੁਤਲੇ
ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਬੋਲਿਆ ਧਾਵਾ, ਸੂਬੇ ਭਰ 'ਚ ਮੋਦੀ ਸਰਕਾਰ ਦੇ ਸਾੜੇ ਪੁਤਲੇ

ਮਾਨਸਾ/ਸੰਗਰੂਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਬਰਕਰਾਰ ਹੈ।  ਅੱਜ ਸੂਬੇ ਭਰ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ, ਸੰਗਰੂਰ, ਫਰੀਦਕੋਟ, ਬਠਿੰਡਾ 'ਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ। 

ਸੰਗਰੂਰ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਰਜੀਤ ਸਿੰਘ ਮੰਗਵਾਲ ਤੇ ਹੋਰ ਆੜ੍ਹਤੀ ਆਗੂਆਂ ਨੇ ਸੰਬੋਧਨ ਕੀਤਾ।

ਯੂਥ ਕਾਂਗਰਸ ਵੱਲੋਂ ਟ੍ਰੈਕਟਰ ਰੈਲੀ-

ਖੇਤੀ ਬਿੱਲਾਂ ਨੂੰ ਲੈ ਕੇ ਜਿਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ  ਸਿਆਸੀ ਆਗੂ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਖੇਤੀਬਾੜੀ ਬਿੱਲਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਜ਼ੀਰਕਪੁਰ, ਡੇਰਾਬੱਸੀ ਰਾਹੀਂ ਦਿੱਲੀ ਜਾਵੇਗੀ।

ਇਸ ਮੌਕੇ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਵਰਕਰਾਂ ਤੋਂ ਇਲਾਵਾ ਕਿਸਾਨਾਂ ਦਾ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਉਹ ਦਿੱਲੀ ਕੁਛ ਕਰਨਗੇ, ਭਾਵੇ ਜੋ ਵੀ ਮੁਸ਼ਕਿਲਾਂ ਆਉਣ। 

ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰ ਦਿੱਤਾ ਹੈ। ਇਸ ਦੌਰਾਨ ਤੋਮਰ ਨੇ ਕਿਹਾ ਹੈ ਕਿ ਖੇਤੀ ਨਾਲ ਸਬੰਧਿਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ। 

Watch Live Tv-