ਕਿਸਾਨਾਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਅਤੇ ਨੌਜਵਾਨਾਂ ਦਾ ਦਿੱਲੀ ਧਰਨੇ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ। 

ਕਿਸਾਨਾਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ

ਵਿਨੋਦ ਗੋਇਲ/ਮਾਨਸਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਅਤੇ ਨੌਜਵਾਨਾਂ ਦਾ ਦਿੱਲੀ ਧਰਨੇ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ। 

ਇਸ ਦੇ ਤਹਿਤ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ ਜੁੜੇ ਸੈਂਕੜੇ ਕਿਸਾਨ ਅਤੇ ਨੌਜਵਾਨ ਦੈਨਿਕ ਐਕਸਪ੍ਰੈਸ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨ ਕਾਨੂੰਨ ਵਾਪਸ ਨਹੀਂ ਲਵੇਗੀ, ਸੰਘਰਸ਼ ਜਾਰੀ ਰਹੇਗਾ।

ਰੇਲਵੇ ਸਟੇਸ਼ਨ ਉੱਤੇ ਇਕੱਤਰ ਹੋਏ ਕਿਸਾਨਾਂ ਅਤੇ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂ ਹਰਦੇਵ ਸਿੰਘ, ਸਾਧੂ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਾਨਸਾ ਤੋਂ ਲੱਗਭੱਗ ਇੱਕ ਹਜਾਰ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਹੁਣ ਝੋਨੇ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ, ਪਰ ਕਿਸਾਨ ਲਗਾਤਾਰ ਦਿੱਲੀ ਧਰਨੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ, ਕਿਸਾਨ ਦਿੱਲੀ ਵਿੱਚ ਡੇਰਾ ਲਗਾ ਕੇ ਬੈਠੇ ਰਹਿਣਗੇ, ਬੇਸ਼ੱਕ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਕਿਉਂ ਨਾ ਦੇਣੀ ਪੈ ਜਾਵੇ।