ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ 'ਤੇ ਕਿਸਾਨ, ਗੁਰੂ ਨਗਰੀ 'ਚ PM ਮੋਦੀ ਤੇ ਖੇਤੀਬਾੜੀ ਮੰਤਰੀ ਦਾ ਫੂਕਿਆ ਪੁਤਲਾ

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ।  

ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ 'ਤੇ ਕਿਸਾਨ, ਗੁਰੂ ਨਗਰੀ 'ਚ PM ਮੋਦੀ ਤੇ ਖੇਤੀਬਾੜੀ ਮੰਤਰੀ ਦਾ ਫੂਕਿਆ ਪੁਤਲਾ
ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ 'ਤੇ ਕਿਸਾਨ, ਗੁਰੂ ਨਗਰੀ 'ਚ PM ਮੋਦੀ ਤੇ ਖੇਤੀਬਾੜੀ ਮੰਤਰੀ ਦਾ ਫੂਕਿਆ ਪੁਤਲਾ

ਅਨਮੋਲ ਗੁਲਾਟੀ/ ਸ੍ਰੀ ਅੰਮ੍ਰਿਤਸਰ ਸਾਹਿਬ: ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ ਤੇ ਉਹ ਆਏ ਦਿਨ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਖੇਤੀ ਆਰਡੀਨੈਂਸਾਂ ਦੇ ਰਾਜ ਸਭਾ 'ਚ ਪਾਸ ਹੋਣ ਤੋਂ ਪਹਿਲਾਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ।  

ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਜੇਕਰ ਇਹ ਆਰਡੀਨੈਂਸ ਪਾਸ ਹੋ ਜਾਂਦੇ ਹਨ ਤਾਂ ਕਿਸਾਨ ਬਰਬਾਦੀ ਵੱਲ ਚੱਲ ਜਾਣਗੇ। 

ਫਸਲ ਦੀ ਖਰੀਦ ਮੰਡੀਆਂ ਨਾਲੋਂ ਟੁੱਟ ਜਾਣ 'ਤੇ ਪ੍ਰਾਈਵੇਟ ਕੰਪਨੀਆਂ ਮਨਚਾਹੇ ਰੇਟ 'ਤੇ ਉਹਨਾਂ ਦੀ ਫਸਲ ਖ੍ਰੀਦਣਗੀਆਂ। ਇਸ ਦੌਰਾਨ ਉਹਨਾਂ ਨੇ ਲੋਕਾਂ ਤੋਂ ਰੇਲ ਰੋਕੋ ਅੰਦੋਲਨ 'ਚ ਸਹਿਯੋਗ ਮੰਗਿਆ ਤਾਂ ਜੋ ਇਹ ਆਰਡੀਨੈਂਸ ਰੱਦ ਕਰਵਾਏ ਜਾਣ। 

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਹਫਤੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।ਵੀਰਵਾਰ ਨੂੰ ਲੋਕ ਸਭਾ 'ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ। 

Watch Live Tv-