Mansa News: ਮੂੰਗੀ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ, ਸਰਕਾਰੀ ਖ਼ਰੀਦ ਹੋਈ ਬੰਦ
ਮਾਨਸਾ ਜ਼ਿਲ੍ਹੇ `ਚ ਮੂੰਗੀ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਝੱਲ ਰਹੇ ਹਨ। ਮਾਨਸਾ ਦੀ ਅਨਾਜ ਮੰਡੀ `ਚ ਪਿਛਲੇ ਇੱਕ ਹਫ਼ਤੇ ਤੋਂ ਮੂੰਗੀ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਉਹ ਆਪਣੀ ਫ਼ਸਲ ਮੰਡੀਆਂ `ਚ ਨਹੀਂ ਲਿਆ ਸਕੇ, ਕਿਉਂਕਿ ਪਾਣੀ ਭਰਨ ਕਾਰਨ ਸੜਕਾਂ ਬੰਦ ਹੋ ਗਈਆਂ ਸਨ। ਇਸ ਲਈ ਸਰਕਾਰ ਨੇ 30
Mansa News: ਮਾਨਸਾ ਜ਼ਿਲ੍ਹੇ 'ਚ ਮੂੰਗੀ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਝੱਲ ਰਹੇ ਹਨ। ਮਾਨਸਾ ਦੀ ਅਨਾਜ ਮੰਡੀ 'ਚ ਪਿਛਲੇ ਇੱਕ ਹਫ਼ਤੇ ਤੋਂ ਮੂੰਗੀ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਉਹ ਆਪਣੀ ਫ਼ਸਲ ਮੰਡੀਆਂ 'ਚ ਨਹੀਂ ਲਿਆ ਸਕੇ, ਕਿਉਂਕਿ ਪਾਣੀ ਭਰਨ ਕਾਰਨ ਸੜਕਾਂ ਬੰਦ ਹੋ ਗਈਆਂ ਸਨ। ਇਸ ਲਈ ਸਰਕਾਰ ਨੇ 30 ਜੁਲਾਈ ਤੱਕ ਮੂੰਗੀ ਦੀ ਖਰੀਦ ਤੈਅ ਕੀਤੀ ਸੀ ਪਰ ਉਸ ਤੋਂ ਬਾਅਦ ਸਬੰਧਤ ਏਜੰਸੀ ਨੇ ਆਪਣਾ ਪੋਰਟਲ ਬੰਦ ਕਰ ਦਿੱਤਾ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ ਨਹੀਂ ਹੋ ਰਹੀ।
ਅਧਿਕਾਰੀ ਦਾਅਵੇ ਕਰ ਰਹੇ ਹਨ ਕਿ ਪੰਜਾਬ ਸਰਕਾਰ ਨੂੰ ਉਹ ਸਿਫਾਰਿਸ਼ ਕਰਨਗੇ ਕਿ ਮੂੰਹ ਦੀ ਖ਼ਰੀਦ ਲਈ ਸਮਾਂ ਹੋਰ ਵਧਾ ਦਿੱਤਾ ਜਾਵੇ, ਜਿਸ ਕਾਰਨ ਹੜ੍ਹ ਪੀੜਤ ਕਿਸਾਨ ਵੀ ਆਪਣੀ ਫ਼ਸਲ ਵੇਚ ਸਕਣ। ਪਿੰਡ ਮਾਖਾ ਦੇ ਦੇ ਰਹਿਣ ਵਾਲੇ ਕਿਸਾਨ ਪਿਛਲੇ ਇੱਕ ਹਫਤੇ ਤੋਂ ਅਨਾਜ ਮੰਡੀ ਵਿੱਚ ਮੂੰਗੀ ਦੀ ਫਸਲ ਵੇਚਣ ਲਈ ਬੈਠੇ ਹਨ ਪਰ ਉਨ੍ਹਾਂ ਦੇ ਹੱਥ ਸਿਰਫ਼ ਨਿਰਾਸ਼ਾ ਲੱਗ ਰਹੀ ਹੈ। ਸਰਕਾਰੀ ਖ਼ਰੀਦ 30 ਜੁਲਾਈ ਤੱਕ ਰੱਖੀ ਗਈ ਸੀ, ਜਿਸ ਕਾਰਨ ਸਬੰਧਤ ਏਜੰਸੀ ਨੇ ਮੂੰਹ ਦੀ ਫ਼ਸਲ ਖ਼ਰੀਦਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ।
ਕਿਸਾਨਾਂ ਨੇ ਦੱਸਿਆ ਕਿ ਹੜ੍ਹ ਕਾਰਨ ਰਸਤੇ ਬੰਦ ਸਨ, ਜਿਸ ਕਾਰਨ ਉਹ ਮੂੰਗੀ ਦੀ ਫਸਲ ਅਨਾਜ ਮੰਡੀਆਂ ਵਿੱਚ ਨਹੀਂ ਲਿਆ ਸਕੇ ਤੇ ਪਿਛਲੇ ਇੱਕ ਹਫਤੇ ਤੋਂ ਪਰੇਸ਼ਾਨ ਹੋ ਰਹੇ ਹਨ, ਕਿਉਂਕਿ ਸਰਕਾਰੀ ਖ਼ਰੀਦ ਨਹੀਂ ਹੋ ਰਹੀ। ਉਨ੍ਹਾਂ ਨੇ ਕਿਹਾ ਕਿ ਏਜੰਸੀ ਨੇ ਮੂੰਗ ਦੀ ਫਸਲ ਵਿੱਛ ਨਮੀ ਦੀ ਮਾਤਰਾ ਘਟਾਉਣ ਲਈ ਫਸਲ ਨੂੰ ਸੁਕਾ ਦਿੱਤਾ ਸੀ ਜਿਸ ਕਾਰਨ ਕਈ ਕੁਇੰਟਲ ਮੂੰਗੀ ਦੀ ਫ਼ਸਲ ਸੁੱਕਗਈ ਗਈ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਤੁਰੰਤ ਫਸਲ ਖ਼ਰੀਦਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Zoo in Punjab News: ਜਾਣੋ ਪੰਜਾਬ ਵਿੱਚ ਕਿੰਨੇ ਬਣੇ ਹਨ ਚਿੜੀਆਘਰ! ਵੇਖੋ ਇੱਕ ਰਿਪੋਰਟ ਰਾਹੀਂ ਪੂਰਾ ਡਾਟਾ
ਮਾਰਕੀਟ ਕਮੇਟੀ ਮਾਨਸਾ ਦੇ ਦੇ ਸੈਕਟਰੀ ਜਗਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 30 ਜੁਲਾਈ ਤੱਕ ਮੂੰਗੀ ਦੀ ਫਸਲ ਖਰੀਦਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਉਨ੍ਹਾਂ ਕੋਲ ਕਈ ਕਿਸਾਨਾਂ ਨੇ ਆਪਣੀ ਸਮੱਸਿਆ ਦੱਸੀ ਹੈ ਕਿ ਸੜਕਾਂ ਬੰਦ ਹੋਣ ਕਾਰਨ ਪਾਣੀ ਕਾਰਨ ਉਹ 30 ਜੁਲਾਈ ਤੱਕ ਆਪਣੀ ਫਸਲ ਮੰਡੀਆਂ ਵਿੱਚ ਨਹੀਂ ਪਹੁੰਚਾ ਸਕੇ। ਇਸ ਲਈ ਉਹ ਪੰਜਾਬ ਸਰਕਾਰ ਨੂੰ ਪੱਤਰ ਲਿਖਣ ਕੇ ਮੰਗ ਕਰਨਗੇ ਕਿ ਮੂੰਗੀ ਦੀ ਫਸਲ ਦੀ ਖਰੀਦ ਤਾਰੀਕ ਹੋ ਵਧਾਈ ਜਾਵੇ। ਇਸ ਨਾਲ ਕਿਸਾਨਾਂ ਦੀ ਫਸਲ ਖ਼ਰੀਦੀ ਜਾ ਸਕੇ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ