Video : ਦਿੱਲੀ ਪ੍ਰਦਰਸ਼ਨ 'ਤੇ ਕਿਸਾਨਾਂ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ ਤੋਂ ਬਾਅਦ CM ਮਨੋਹਰ ਲਾਲ ਦਾ ਆਇਆ ਇਹ ਵੱਡਾ ਬਿਆਨ
Advertisement

Video : ਦਿੱਲੀ ਪ੍ਰਦਰਸ਼ਨ 'ਤੇ ਕਿਸਾਨਾਂ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ ਤੋਂ ਬਾਅਦ CM ਮਨੋਹਰ ਲਾਲ ਦਾ ਆਇਆ ਇਹ ਵੱਡਾ ਬਿਆਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ

ਚੰਡੀਗੜ੍ਹ :  26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਨੂੰ ਲੈਕੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਨੇ,ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਰੌਣਕ ਦੀ ਕੋਸ਼ਿਸ਼ ਕੀਤਾ ਤਾਂ ਉਹ ਉਸੇ ਥਾਂ 'ਤੇ ਧਰਨਾ ਲਾ ਦੇਣਗੇ ਅਤੇ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਕਰ ਦੇਣਗੇ, ਹੁਣ ਕਿਸਾਨਾਂ ਦੀ ਇਸ ਚਿਤਾਵਨੀ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ

 

ਇਹ ਵੀ ਜ਼ਰੂਰ ਪੜੋ :  500 ਕਿਸਾਨ ਜਥੇਬੰਦੀਆਂ ਦਾ ਐਲਾਨ,5 ਮਹੀਨੇ ਦਾ ਰਾਸ਼ਨ ਲੈਕੇ ਇਸ ਦਿਨ ਦਿੱਲੀ ਵੱਲ ਵਧਾਂਗੇ,ਹੱਥ ਪਾਇਆ ਤਾਂ ਭੁਗਤੋਗੇ ਇਹ ਅੰਜਾਮ

ਕਿਸਾਨਾਂ ਦੀ ਇਸ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਡੀਓ ਟਵੀਟ ਕਰਦੇ ਹੋਏ ਕਿਹਾ 'ਕਿ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਜਾਣ ਦੇ ਪ੍ਰੋਗਰਾਮ ਵਿੱਚ ਹਿੱਸਾ ਨਾ ਲਓ,ਕਿਉਂਕਿ ਖੇਤੀ ਕਾਨੂੰਨ ਕਿਸਾਨਾਂ ਦੇ ਲਈ ਫਾਇਦੇ ਲਈ ਨਹੀਂ'

ਇਹ ਵੀ ਜ਼ਰੂਰ ਪੜੋਂ : ਪੰਜਾਬ 'ਚ ਅੱਜ ਮੁੜ ਤੋਂ ਰੇਲ ਸੇਵਾ ਸ਼ੁਰੂ, ਫਿਲਹਾਲ ਚੱਲਣਗੀਆਂ ਇਹ 17 ਟ੍ਰੇਨਾਂ,ਇੱਥੇ ਚੈੱਕ ਕਰੋਂ ਰੇਲਵੇ ਵੱਲੋਂ ਜਾਰੀ ਲਿਸਟ

ਦਿੱਲੀ ਪੁਲਿਸ ਨੇ ਨਹੀਂ ਦਿੱਤੀ ਸੀ ਇਜਾਜ਼ਤ

ਦਿੱਲੀ ਪੁਲਿਸ ਨੇ ਕਿਸਾਨਾਂ ਦੀ 26,27 ਨਵੰਬਰ ਨੂੰ ਰਾਜਧਾਨੀ ਵਿੱਚ ਪ੍ਰਦਰਸ਼ਨ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਸੀ,ਪੁਲਿਸ ਦਾ ਕਹਿਣਾ ਸੀ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਈ ਹੈ ਇਸ ਲਈ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ, ਉਧਰ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪੂਰੇ ਦੇਸ਼ ਦੀਆਂ 500 ਤੋਂ ਵਧ ਕਿਸਾਨ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੇ ਆਪਣੇ ਫ਼ੈਸਲੇ 'ਤੇ ਅੜੇ ਹੋਏ ਨੇ,ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਸੀ ਕਿ ਉਹ 4-5 ਮਹੀਨੇ ਦਾ ਰਾਸ਼ਨ ਆਪਣੇ ਨਾਲ ਲੈਕੇ ਜਾਣਗੇ ਅਤੇ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ 

ਇਸ ਤੋਂ ਪਹਿਲਾਂ 50 ਦਿਨਾਂ ਤੋਂ ਕਿਸਾਨਾਂ ਵੱਲੋਂ ਪਟਰੀਆਂ 'ਤੇ ਮੋਰਚਾ ਲਗਾਇਆ ਸੀ ਪਰ ਸਨਿੱਚਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਲਿਆ ਹੈ ਅਤੇ ਮੁੜ ਤੋਂ ਪੰਜਾਬ ਵਿੱਚ ਰੇਲ ਸੇਵਾ ਸ਼ੁਰੂ ਹੋਣ ਜਾ ਰਹੀ ਹੈ,ਪਰ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਅਗਲੇ 15 ਦਿਨਾਂ ਵਿੱਚ ਗੱਲਬਾਤ ਦਾ ਸੱਦਾ ਨਹੀਂ ਦਿੱਤਾ ਮੁੜ ਤੋਂ ਰੇਲਾਂ ਰੋਕਿਆ ਜਾਣਗੀਆਂ 

 

 

Trending news