ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਨੂੰ ਰੋਕਣ ਲਈ ਹਰਿਆਣਾ ਸਰਕਾਰ ਦਾ ਵੱਡਾ ਐਕਸ਼ਨ,ਵੱਡੇ ਕਿਸਾਨ ਆਗੂਆਂ ਖ਼ਿਲਾਫ਼ ਰਾਤੋਂ ਰਾਤ ਇਹ ਵੱਡੀ ਕਾਰਵਾਹੀ
Advertisement

ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਨੂੰ ਰੋਕਣ ਲਈ ਹਰਿਆਣਾ ਸਰਕਾਰ ਦਾ ਵੱਡਾ ਐਕਸ਼ਨ,ਵੱਡੇ ਕਿਸਾਨ ਆਗੂਆਂ ਖ਼ਿਲਾਫ਼ ਰਾਤੋਂ ਰਾਤ ਇਹ ਵੱਡੀ ਕਾਰਵਾਹੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਦਿੱਲੀ ਪ੍ਰਦਰਸ਼ਨ ਲਈ ਨਾ ਜਾਣ ਦੀ ਅਪੀਲ ਕੀਤੀ ਸੀ 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਦਿੱਲੀ ਪ੍ਰਦਰਸ਼ਨ ਲਈ ਨਾ ਜਾਣ ਦੀ ਅਪੀਲ ਕੀਤੀ ਸੀ

ਰੋਹਿਤ/ਹਿਸਾਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਪੀਲ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੂਬੇ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼  ਦਿੱਲੀ ਵੱਲ ਵਧਣ ਦੀ ਤਿਆਰੀਆਂ ਕਰ ਰਹੇ ਨੇ ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ,ਪੁਲਿਸ ਨੇ ਹਰਿਆਣਾ ਦੇ ਕਈ ਵੱਡੇ ਕਿਸਾਨ ਆਗੂਆਂ ਨੂੰ ਰਾਤੋਂ-ਰਾਤ ਹਿਰਾਸਤ ਵਿੱਚ ਲੈ ਰਹੀ ਹੈ,ਕਈ ਆਗੂਆਂ ਦੇ ਘਰਾਂ ਵਿੱਚ ਪੁਲਿਸ ਪਹੁੰਚ ਰਹੀ ਹੈ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਲਈ ਹਿਰਾਸਤ ਵਿੱਚ ਲੈ ਰਹੀ ਹੈ

ਭਾਰਤੀ ਕਿਸਾਨ  ਸੰਘਰਸ਼ ਸਮਿਤੀ ਹਰਿਆਣਾ ਦੇ ਪ੍ਰਧਾਨ ਵਿਕਾਸ ਸੀਸਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ,ਪੁਲਿਸ ਦੀ ਇਸ ਕਾਰਵਾਹੀ ਦਾ ਪਿੰਡ ਦੇ ਲੋਕਾਂ ਨੇ ਕਾਫ਼ੀ ਵਿਰੋਧ ਕੀਤਾ,ਮੌਕੇ ਤੇ ਪਹੁੰਚੇ ਲੋਕਾਂ ਨੇ ਪੁਲਿਸ ਦੀ ਇਸ ਕਾਰਵਾਹੀ ਦਾ ਵੀਡੀਓ ਵੀ ਬਣਾਇਆ,ਕਿਸਾਨ ਆਗੂ ਵਿਕਾਸ ਸੀਸਰ ਨੇ ਕਿਹਾ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਦੇ ਇਸ ਅੰਦੋਲਨ ਨੂੰ ਫੇਲ ਨਹੀਂ ਹੋਣ ਦਿੱਤਾ ਜਾਵੇਗਾ,ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਨੇ ਵੀਡੀਓ ਜਾਰੀ ਕਰਕੇ ਆਪਣੀ ਗਿਰਫ਼ਤਾਰੀ ਦਾ ਸ਼ੱਕ ਜਤਾਇਆ ਸੀ

ਇਹ ਵੀ ਜ਼ਰੂਰ ਪੜੋ :ਯਾਤਰੀ ਟ੍ਰੇਨਾਂ ਨੂੰ ਹੁਣ ਵੀ ਰੋਕਣ 'ਤੇ ਅੜੀ ਇਸ ਕਿਸਾਨ ਯੂਨੀਅਨ ਦੇ ਫ਼ੈਸਲੇ ਤੋਂ ਨਾਰਾਜ਼ CM ਕੈਪਟਨ,ਦਿੱਤਾ ਇਹ ਵੱਡਾ ਬਿਆਨ

ਮੁੱਖ ਮੰਤਰੀ ਮਨੋਹਰ ਲਾਲ ਦੀ ਕਿਸਾਨਾਂ ਨੂੰ ਅਪੀਲ 

ਮੁੱਖ ਮੰਤਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਨੇ ਇਸ ਲਈ ਉਨ੍ਹਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਹੈ

ਇਹ ਵੀ ਜ਼ਰੂਰ ਪੜੋ : ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਨੂੰ ਮਿਲਿਆ ਵੱਡਾ ਹੁੰਗਾਰਾ,ਇੱਕ ਸੂਰ 'ਚ ਕਲਾਕਾਰਾਂ ਨੇ ਦਿੱਤੀ ਹਿਮਾਇਤ,ਸਿਆਸਤਦਾਨਾਂ ਨੂੰ ਕੀਤੀ ਇਹ ਅਪੀਲ

ਪੰਜਾਬ ਕਿਸਾਨ ਯੂਨੀਅਨ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ

ਪੰਜਾਬ ਦੀਆਂ 30 ਕਿਸਾਨ ਯੂਨੀਅਨਾਂ ਨੇ ਪਹਿਲਾਂ ਸਾਫ਼ ਕਰ ਦਿੱਤਾ ਹੈ ਕਿ ਉਹ ਦਿੱਲੀ 4-5 ਮਹੀਨੇ ਦਾ ਰਾਸ਼ਨ ਲੈਕੇ ਜਾ ਰਹੇ ਨੇ,ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਸੀ ਕਿ  ਜੇਕਰ ਰਸਤੇ ਵਿੱਚ ਹਰਿਆਣਾ ਸਰਕਾਰ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ  ਉਹ ਉਸੇ ਥਾਂ ਤੇ ਚੱਕਾ ਜਾਮ ਕਰ ਦੇਣਗੇ,ਦਿੱਲੀ ਪੁਲਿਸ ਨੇ ਕੋਵਿਡ-19 ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਨੂੰ ਮਨਜ਼ੂਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ 

 

ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਨੇ ਵੀ ਕਿਸਾਨ ਆਗੂਆਂ ਦੇ ਦਿੱਲੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ,ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਲਾਕਾਰਾਂ ਨੇ ਕਿਹਾ ਸੀ ਕਿ ਉਹ ਪੂਰੇ ਸੂਬੇ ਤੋਂ ਆ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਵਿੱਚ ਸ਼ਾਮਲ ਹੋਕੇ ਦਿੱਲੀ ਪਹੁੰਚਣਗੇ 

 

 

 

 

 

 

 

 

 

Trending news