ਕੁਲਵੀਰ ਦੀਵਾਨ/ਚੰਡੀਗੜ੍ਹ : ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗਿਰਫ਼ਤਾਰ ਕੀਤਾ ਜਾ ਰਿਹਾ ਹੈ,ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ,ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਰਹੱਦ ਤੇ ਹੀ ਉਨ੍ਹਾਂ ਰੋਕਿਆ ਜਾਵੇਗਾ,ਹਰਿਆਣਾ ਸਰਕਾਰ ਨੇ ਪੰਜਾਬ ਅਤੇ ਦਿੱਲੀ ਨਾਲ ਲੱਗ ਦੇ ਸਾਰੀ ਸਰਹੱਦ ਸੀਲ ਕਰ ਦਿੱਤੀ ਹੈ,ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਹਾਲਾਤ ਵਿਗਾੜਨ ਨਹੀਂ ਦਿੱਤੇ ਜਾਣਗੇ 


COMMERCIAL BREAK
SCROLL TO CONTINUE READING

ਮੁੱਖ ਮੰਤਰੀ ਮਨੋਹਰ ਲਾਲ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ 26 ਅਤੇ 27 ਨਵੰਬਰ ਨੂੰ ਪੰਜਾਬ ਅਤੇ ਦਿੱਲੀ ਵਿੱਚ ਆਵਾਜਾਹੀ ਨਾ ਕਰਨ 


ਇਸ ਤੋਂ ਪਹਿਲਾਂ ਹਿਸਾਰ ਵਿੱਚ ਕਿਸਾਨ ਸੰਘਰਸ਼ ਸਮਿਤੀ ਦੇ ਪ੍ਰਧਾਨ ਵਿਕਾਸ ਸੀਸਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ,ਵਿਕਾਸ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਫੇਲ ਕਰਨਾ ਚਾਉਂਦੀ ਹੈ ਪਰ ਉਹ ਇਸ ਨੂੰ ਕਿਸੇ ਵੀ ਸੂਰਤ ਵਿੱਚ ਸਫ਼ਲ ਨਹੀਂ ਹੋਣ ਦੇਣਗੇ


ਇਸ ਤੋਂ ਪਹਿਲਾਂ 500 ਕਿਸਾਨ ਯੂਨੀਅਨ ਨੇ ਫ਼ੈਸਲਾ ਲਿਆ ਸੀ ਕਿ ਉਹ 4-5 ਮਹੀਨੇ ਦਾ ਰਾਸ਼ਨ ਲੈਕੇ ਦਿੱਲੀ ਜਾਣਗੇ ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਸੀ ਜੇਕਰ ਉਨ੍ਹਾਂ ਨੂੰ ਰੋਕਣ ਦੀ ਹਰਿਆਣਾ ਸਰਕਾਰ ਨੇ ਕੋਸ਼ਿਸ਼ ਕੀਤੀ ਤਾਂ ਉਸੇ ਥਾਂ ਤੇ ਮੋਰਚਾ ਲਗਾ ਲੈਣਗੇ ਅਤੇ ਚੱਕਾ ਜਾਮ ਕਰ ਦੇਣਗੇ