ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਨੂੰ ਹਿਮਾਚਲ ਪੁਲਿਸ ਨੇ ਕੀਤਾ ਗ੍ਰਿਫਤਾਰ,ਪੰਜਾਬ ਸਰਕਾਰ ਦਾ ਆਇਆ ਇਹ ਬਿਆਨ
Advertisement

ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਨੂੰ ਹਿਮਾਚਲ ਪੁਲਿਸ ਨੇ ਕੀਤਾ ਗ੍ਰਿਫਤਾਰ,ਪੰਜਾਬ ਸਰਕਾਰ ਦਾ ਆਇਆ ਇਹ ਬਿਆਨ


 ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਬੀਜੇਪੀ ਸਰਕਾਰ ਤੇ ਚੁੱਕੇ ਸਵਾਲ

 ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਬੀਜੇਪੀ ਸਰਕਾਰ ਤੇ ਚੁੱਕੇ ਸਵਾਲ

ਸ਼ਿਮਲਾ : ਦਿੱਲੀ ਦੀ ਸਿੰਘੂ ਸਰਹੱਦ ਤੋਂ ਕਿਸਾਨਾਂ ਦੀ ਹਿਮਾਇਤ ਲਈ ਸ਼ਿਮਲਾ ਦੇ ਰਿਜ ਮੈਦਾਨ ਵਿੱਚ ਪ੍ਰਚਾਰ ਲਈ ਪਹੁੰਚੇ  ਨੌਜਵਾਨ ਕਿਸਾਨਾਂ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ, ਇਹ ਕਿਸਾਨ ਮੀਡੀਆ ਦੇ ਨਾਲ ਗੱਲਬਾਤ ਕਰ ਰਹੇ ਸਨ ਕਿ ਫ਼ੌਰਨ ਪੁਲਿਸ ਪਹੁੰਚੀ ਅਤੇ ਗਿਰਫ਼ਤਾਰ ਕਰਕੇ ਥਾਣੇ ਲੈ ਗਈ,SP ਮੋਹਿਤ ਚਾਵਲਾ ਦਾ ਕਹਿਣਾ ਹੈ ਕਿ ਇਹ ਕਿਸਾਨ ਰਿਜ ਮੈਦਾਨ 'ਤੇ ਪ੍ਰਦਰਸ਼ਨ ਕਰਨ ਜਾ ਰਹੇ ਸਨ,ਪੰਜਾਬ ਸਰਕਾਰ ਨੇ ਹਿਮਾਚਲ ਸਰਕਾਰ ਦੇ ਇਸ ਕਦਮ ਦੀ ਅਲੋਚਨਾ ਕੀਤੀ ਹੈ  

 ਹਿਮਾਚਲ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ 'ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ 'ਤੇ ਕੀਤੀ ਗਈ ਹੈ। 

ਕੈਬਨਿਟ ਮੰਤਰੀ  ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ। 

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ।

 

 

Trending news