ਪਰਾਲੀ 'ਤੇ ਸੁਪਰੀਮ ਕੋਰਟ ਵਿੱਚ ਕੇਂਦਰ ਦਾ ਵੱਡਾ ਬਿਆਨ,2 ਦਿਨਾਂ ਦੇ ਅੰਦਰ ਪਰਾਲੀ ਤੇ ਆਵੇਗਾ ਨਵਾਂ ਕਾਨੂੰਨ

ਕੇਂਦਰ ਸਰਕਾਰ ਦੇ ਸਾਲਿਸਿਟਰ ਜਨਰਲ ਨੇ ਅਦਾਲਤ ਵਿੱਚ ਦਿੱਤੀ ਜਾਣਕਾਰੀ 

ਪਰਾਲੀ 'ਤੇ ਸੁਪਰੀਮ ਕੋਰਟ ਵਿੱਚ ਕੇਂਦਰ ਦਾ ਵੱਡਾ ਬਿਆਨ,2 ਦਿਨਾਂ ਦੇ ਅੰਦਰ ਪਰਾਲੀ ਤੇ ਆਵੇਗਾ ਨਵਾਂ ਕਾਨੂੰਨ
ਕੇਂਦਰ ਸਰਕਾਰ ਦੇ ਸਾਲਿਸਿਟਰ ਜਨਰਲ ਨੇ ਅਦਾਲਤ ਵਿੱਚ ਦਿੱਤੀ ਜਾਣਕਾਰੀ

ਵਿਨੋਦ ਲਾਂਬਾ/ਦਿੱਲੀ : ਪਰਾਲੀ ਨੂੰ ਲੈਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੱਡਾ ਬਿਆਨ ਦਿੱਤਾ ਹੈ,ਸੋਲੀਸਿਟਰ ਜਨਰਲ ਨੇ ਦੱਸਿਆ ਕਿ ਅਗਲੇ 2 ਦਿਨਾਂ ਦੇ ਅੰਦਰ ਕੇਂਦਰ ਸਰਕਾਰ ਜਲਦ ਪਰਾਲੀ ਨੂੰ ਲੈਕੇ ਨਵਾਂ ਕਾਨੂੰਨ ਲੈਕੇ ਆ ਰਹੀ ਹੈ ਜਿਸ ਨਾਲ ਪਰਾਲੀ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ,ਇਹ ਕਾਨੂੰਨ ਕਿਸ ਤਰ੍ਹਾਂ ਦਾ ਹੋਵੇਗਾ ਇਸ ਬਾਰੇ ਕਈ ਜਾਣਕਾਰੀ ਫ਼ਿਲਹਾਲ ਨਹੀਂ ਦਿੱਤੀ ਗਈ ਹੈ  

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਲੋਕੁਨ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ ਕਿ ਪਰਾਲੀ ਨੂੰ ਲੈਕੇ ਸਾਰੇ ਸੂਬਿਆਂ ਵਿੱਚ ਜਾਕੇ ਜਾਂਚ ਕਰੇਗੀ ਇਸ ਦੇ ਲਈ ਸੁਪਰੀਮ ਕੋਰਟ ਵੱਲੋਂ ਸੂਬਿਆਂ ਨੂੰ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ ਪਰ ਕੇਂਦਰ ਦੇ ਇਸ ਬਿਆਨ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਇਸ ਕਮੇਟੀ 'ਤੇ ਰੋਕ ਲੱਗਾ ਦਿੱਤੀ ਹੈ   

ਪਰਾਲੀ ਨੂੰ ਲੈਕੇ ਸਿਆਸਤ 

ਪਰਾਲੀ ਨੂੰ ਲੈਕੇ ਪਿਛਲੇ ਕਈ ਦਹਾਕਿਆਂ ਤੋਂ ਸਿਆਸਤ ਚੱਲ ਰਹੀ ਸੀ,ਪੰਜਾਬ ਸਰਕਾਰ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕਰ ਰਹੀ ਹੈ ਤਾਂ ਕੇਂਦਰ ਸਰਕਾਰ ਸੂਬਿਆਂ ਨੂੰ ਜ਼ਿੰਮੇਵਾਰ ਦੱਸ ਦੀ ਹੈ,ਸਿਰਫ਼ ਇੰਨਾਂ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਇੱਕ ਦੂਜੇ 'ਤੇ ਵੱਖ ਤੋਂ ਬਿਆਨਬਾਜ਼ੀਆਂ ਕਰਦੇ ਹੋਏ ਨਜ਼ਰ ਆਉਂਦੇ ਨੇ ਪਰ ਪਰਾਲੀ ਦੇ ਮੁੱਦੇ ਦਾ ਹੱਲ ਕੱਢਣ ਬਾਰੇ ਕੋਈ ਨਹੀਂ ਸੋਚ ਦਾ ਹੈ,ਦਿੱਲੀ ਵਿੱਚ ਇੱਕ ਵਾਰ ਮੁੜ ਤੋਂ ਵਧ ਰਹੇ ਪ੍ਰਦੂਸ਼ਨ ਨੂੰ ਲੈਕੇ ਸੁਪਰੀਮ ਕੋਰਟ ਸਖ਼ਤ ਹੋ ਗਿਆ ਹੈ, 2 ਹਫ਼ਤੇ ਪਹਿਲਾਂ ਸੁਪਰੀਮ ਕੋਰਟ ਨੇ ਇਸ ਦੀ ਕਮਾਨ ਆਪ ਸੰਭਾਲ ਲਈ ਸੀ ਪਰ ਹੁਣ ਜਦੋਂ ਸੁਪਰੀਮ ਕੋਰਟ ਵਿੱਚ ਕੇਂਦਰ ਨੇ ਜਵਾਬ ਦਾਖ਼ਲ ਕਰਕੇ ਅਗਲੇ 2 ਦਿਨਾਂ ਦੇ ਅੰਦਰ ਪਰਾਲੀ ਨੂੰ ਲੈਕੇ ਨਵਾਂ ਕਾਨੂੰਨ ਲਿਆਉਣ ਦਾ ਭਰੋਸਾ ਦਿੱਤਾ ਹੈ ਉਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਇਸ ਕਮੇਟੀ 'ਤੇ ਰੋਕ ਲੱਗਾ ਦਿੱਤੀ ਹੈ