ਕਿਸਾਨਾਂ ਦੇ ਫੈਸਲੇ 'ਤੇ ਪੈਟਰੋਲ ਪੰਪ ਡੀਲਰਾਂ ਦਾ ਹੰਗਾਮਾ, ਕਿਸਾਨਾਂ ਨੂੰ ਦਿੱਤੀ ਇਹ ਚੇਤਾਵਨੀ

ਕਿਸਾਨਾਂ ਦੇ ਅੰਦੋਲਨ ਕਾਰਨ ਸਾਡਾ ਨੁਕਸਾਨ ਹੋ ਰਿਹਾ ਹੈ

ਕਿਸਾਨਾਂ ਦੇ ਫੈਸਲੇ 'ਤੇ ਪੈਟਰੋਲ ਪੰਪ ਡੀਲਰਾਂ ਦਾ ਹੰਗਾਮਾ, ਕਿਸਾਨਾਂ ਨੂੰ ਦਿੱਤੀ ਇਹ ਚੇਤਾਵਨੀ
ਕਿਸਾਨਾਂ ਦੇ ਫੈਸਲੇ 'ਤੇ ਪੈਟਰੋਲ ਪੰਪ ਡੀਲਰਾਂ ਦਾ ਹੰਗਾਮਾ, ਕਿਸਾਨਾਂ ਨੂੰ ਦਿੱਤੀ ਇਹ ਚੇਤਾਵਨੀ

ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ: ਚੰਡੀਗੜ੍ਹ 'ਚ ਅੱਜ ਕਿਸਾਨ ਅਤੇ ਪੈਟਰੋਲ ਪੰਪ ਡੀਲਰ ਆਹਮੋ ਸਾਹਮਣੇ ਹੋ ਗਏ।  ਕਿਸਾਨਾਂ ਵੱਲੋਂ ਮਾਲ ਗੱਡੀਆਂ ਨੂੰ ਛੋਟ ਦੇਣ ਨੂੰ ਲੈ ਕੇ ਪੰਜਾਬ ਤੋਂ ਪਹੁੰਚੇ ਪੈਟਰੋਲ ਪੰਪ ਡੀਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪੈਟਰੋਲ ਪੰਪ ਡੀਲਰਾਂ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਸਾਡਾ ਨੁਕਸਾਨ ਹੋ ਰਿਹਾ ਹੈ। ਹੰਗਾਮਾ ਕਰ ਰਹੇ ਪੈਟਰੋਲ ਪੰਪ ਡੀਲਰਾਂ ਨੇ ਕਿਹਾ ਕਿ ਜੇਕਰ ਸਾਡੇ ਪੰਪਾਂ ਦਾ ਘਿਰਾਓ ਕੀਤਾ ਗਿਆ ਤਾਂ ਅਸੀਂ ਮਾਲ ਗੱਡੀ ਵੀ ਨਹੀਂ ਚੱਲਣ ਦੇਵਾਂਗੇ। 

ਕਿਸਾਨਾਂ ਨੇ ਲਿਆ ਸੀ ਇਹ ਵੱਡਾ ਫੈਸਲਾ- 

ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਇਸ ਤਰਾਂ ਜਾਰੀ ਰਹੇਗਾ, ਪਰ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਹੈ। ਕਿਸਾਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 4 ਨਵੰਬਰ ਨੂੰ ਮੀਟਿੰਗ ਕਰ ਅਗਲੀ ਰਣਨੀਤੀ ਉਲੀਕੀ ਜਾਵੇਗੀ।  

ਪੰਜਾਬ ਵਿਧਾਨ ਸਭਾ 'ਚ 4 ਬਿੱਲ ਪਾਸ - 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ ਜਿਸ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਹੰਗਾਰਾ ਮਿਲਿਆ ਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। 

Watch Live TV-

 

 

<