PM Kisan Samman Nidhi Yojana Release: ਪੀਐਮ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ, ਕੇਵਾਈਸੀ ਲਾਜ਼ਮੀ
PM Kisan Samman Nidhi Yojana Release: ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਕਿਸਾਨਾਂ ਦੇ ਖਾਤੇ ਵਿੱਚ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ ਹਨ।
PM Kisan Samman Nidhi Yojana Release: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਲ ਵਿੱਚ ਤਿੰਨ ਵਾਰ 2-2 ਹਜ਼ਾਰ ਰੁਪਏ ਦੀ ਕਿਸ਼ਤ ਮਿਲਦੀ ਹੈ। ਇਸ ਕੜੀ ਤਹਿਤ ਅੱਜ ਯਾਨੀ 27 ਜੁਲਾਈ 2023 ਨੂੰ, 14ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਤੋਂ ਇਹ ਕਿਸ਼ਤ ਜਾਰੀ ਕੀਤੀ ਤੇ ਡੀਬੀਟੀ ਰਾਹੀਂ ਯੋਗ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪੈਸਿਆਂ ਭੇਜ ਦਿੱਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮਦੀ ਨੇ ਵੀਰਵਾਰ ਨੂੰ ਸੀਕਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕਰ ਦਿੱਤੀ ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕਰੀਬ 18,000 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਨੇ ਕਿਹਾ ਕਿ ਅੱਜ ਇਥੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਪੀਐਮ ਕਿਸਾਨ ਸਨਮਾਨ ਨਿਧੀ ਦੇ ਲਗਭਗ 18,000 ਕਰੋੜ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਮ੍ਹਾ ਹੋਏ ਹਨ। ਅੱਜ ਦੇਸ਼ ਵਿੱਚ 1.25 ਲੱਖ ਪੀਐਮ ਕਿਸਾਨ ਸਮ੍ਰਿਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਪਿੰਡ ਅਤੇ ਬਲਾਕ ਪੱਧਰ ਉਤੇ ਬਣੇ ਇਨ੍ਹਾਂ ਕੇਂਦਰਾਂ ਤੋਂ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ 1.25 ਲੱਖ ਪੀਐਮ ਕਿਸਾਨ ਸਮ੍ਰਿਧੀ ਕੇਂਦਰ ਨੂੰ ਵੀ ਦੇਸ਼ ਦਾ ਸਮਰਪਿਤ ਕੀਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) 24 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ। ਯੋਜਨਾ ਤਹਿਤ ਡੀਬੀਡੀ ਰਾਹੀਂ ਦੇਸ਼ ਭਰ ਦੇ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਸਮਾਨ ਕਿਸ਼ਤਾਂ ਵਿੱਚ ਪ੍ਰਤੀ ਸਾਲ 6000 ਰੁਪਏ ਦਿੱਤੇ ਜਾਂਦੇ ਹਨ।
ਸਰਕਾਰ ਨੇ ਲਾਭਪਾਤਰੀ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨੂੰ ਈ-ਕੇਵਾਈਸੀ ਰਾਹੀਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। 14ਵੀਂ ਕਿਸ਼ਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਗਈ ਜਿਨ੍ਹਾਂ ਨੇ ਈ-ਕੇਵਾਈਸੀ ਕੀਤਾ ਹੈ। ਜਿਨ੍ਹਾਂ ਕਿਸਾਨਾਂ ਨੇ ਇਹ ਕੰਮ ਨਹੀਂ ਕੀਤਾ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ ਹਨ।
ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"
PM KISAN ਵਿੱਚ ਲਾਭਪਾਤਰੀ ਸੂਚੀ ਵਿੱਚ ਆਪਣਾ ਨਾਮ ਕਰੋ ਚੈੱਕ
ਕਦਮ 1: PM ਕਿਸਾਨ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ - https://pmkisan.gov.in/
ਕਦਮ 2: ਪੰਨੇ ਦੇ ਸੱਜੇ ਕੋਨੇ ਵਿੱਚ 'ਲਾਭਪਾਤਰੀ ਸੂਚੀ' ਟੈਬ 'ਤੇ ਕਲਿੱਕ ਕਰੋ।
ਕਦਮ 3: ਡਰਾਪਡਾਉਨ ਤੋਂ ਵੇਰਵਿਆਂ ਦੀ ਚੋਣ ਕਰੋ ਜਿਵੇਂ ਕਿ ਰਾਜ, ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ, ਅਤੇ ਪਿੰਡ ਚੁਣੋ ਕਦਮ
ਕਦਮ 4: 'ਰਿਪੋਰਟ ਪ੍ਰਾਪਤ ਕਰੋ' ਟੈਬ 'ਤੇ ਕਲਿੱਕ ਕਰੋ।
ਲਾਭਪਾਤਰੀਆਂ ਦੀ ਸੂਚੀ ਦੇ ਵੇਰਵੇ ਪ੍ਰਦਰਸ਼ਿਤ ਹੋਣਗੇ।
ਇਹ ਵੀ ਪੜ੍ਹੋ : Punjab Registry news: ਪੰਜਾਬ 'ਚ ਮੁੜ ਸ਼ੁਰੂ ਹੋਈਆਂ ਰਜਿਸਟਰੀਆਂ! ਵਿਧਾਇਕ ਤੇ ਮੁਲਾਜ਼ਮਾਂ ਵਿਚਾਲੇ ਰੇੜਕਾ ਖ਼ਤਮ