ਨਿਤਿਕਾ ਮਹੇਸ਼ਵਰੀ : ਦਿੱਲੀ ਵਿੱਚ ਟਰੈਕਟਰ ਮਾਰਚ ਦੌਰਾਨ ਹੋਈ ਹਿੰਸਾ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ,ਉਨ੍ਹਾਂ ਕਿਹਾ ਹੈ ਕਿ ਦਿੱਲੀ ਵਿੱਚ ਜੋ ਕੁੱਝ ਹੋਇਆ ਉਹ ਹੈਰਾਨ ਕਰਨ ਵਾਲਾ ਦ੍ਰਿਸ਼ ਸੀ, ਕੁੱਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ, ਇਹ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਪੈਦਾ ਕੀਤੀ ਸਦਭਾਵਨਾ ਨੂੰ ਨਕਾਰ ਦਾ ਹੈ, ਕਿਸਾਨ ਆਗੂਆਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ ਟਰੈਕਟਰ ਰੈਲੀ ਨੂੰ ਮੁਅੱਤਲ ਕਰ ਦਿੱਤਾ ਹੈ, ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਖਾਲੀ ਕਰਕੇ ਸਰਹੱਦਾਂ 'ਤੇ ਵਾਪਸ ਜਾਣ,ਇਸ ਦੇ ਨਾਲ ਦਿੱਲੀ ਵਿੱਚ ਹੋਈ ਹਿੰਸਾ ਨੂੰ ਵੇਖ ਦੇ ਹੋਏ ਸੀਐੱਮ ਕੈਪਟਨ ਨੇ ਸੂਬੇ ਵਿੱਚ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਹੈ ਅਤੇ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕੀ ਕਿਸੇ ਵੀ ਸੂਰਤ ਵਿੱਚ ਸਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇ,ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦਾ ਵੀ ਹਿੰਸਾ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ
Shocking scenes in Delhi. The violence by some elements is unacceptable. It'll negate goodwill generated by peacefully protesting farmers. Kisan leaders have disassociated themselves & suspended #TractorRally. I urge all genuine farmers to vacate Delhi & return to borders.
— Capt.Amarinder Singh (@capt_amarinder) January 26, 2021
ਸੰਯੁਕਤ ਮੋਰਚੇ ਦਾ ਬਿਆਨ
ਸੰਯੁਕਤ ਮੋਰਚੇ ਨੇ ਟਰੈਕਟਰ ਮਾਰਚ ਨੂੰ ਲੈਕੇ ਬਿਆਨ ਜਾਰੀ ਕੀਤਾ ਹੈ, ਉਨ੍ਹਾਂ ਕਿਹਾ ਹੈ ਕਿ ਗਣਤੰਤਰ ਦਿਹਾੜੇ ਦੀ ਪਰੇਡ ਵਿੱਚ ਬੇਮਿਸਾਲ ਭਾਗੀਦਾਰੀ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ, ਅਸੀਂ ਅੱਜ ਵਾਪਰੀਆਂ ਅਣਚਾਹੇ ਅਤੇ ਮਨਜ਼ੂਰ ਨਾ ਹੋਣ ਵਾਲੀਆਂ ਘਟਨਾਵਾਂ ਦੀ ਵੀ ਨਿੰਦਾ ਅਤੇ ਅਫ਼ਸੋਸ ਕਰਦੇ ਹਾਂ ਅਤੇ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰ ਲੈਂਦੇ ਹਾਂ.
ਟਰੈਕਟਰ ਮਾਰਚ ਹਿੰਸਾ 'ਚ 18 ਪੁਲਿਸ ਮੁਲਾਜ਼ਮ ਜ਼ਖ਼ਮੀ,ਗ੍ਰਹਿ ਮੰਤਰਾਲੇ ਨੇ ਲਿਆ ਵੱਡਾ ਫ਼ੈਸਲਾ
ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕੁਝ ਸੰਸਥਾਵਾਂ ਅਤੇ ਵਿਅਕਤੀਆਂ ਨੇ ਰਸਤੇ ਦੀ ਉਲੰਘਣਾ ਕੀਤੀ ਹੈ ਅਤੇ ਨਿੰਦਣਯੋਗ ਕੰਮਾਂ ਵਿਚ ਸ਼ਾਮਲ ਹੋਏ ਹਨ, ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਸੀ, ਅਸੀਂ ਹਮੇਸ਼ਾਂ ਇਹ ਸਿਲਸਿਲਾ ਰੱਖਿਆ ਹੈ ਕਿ ਸ਼ਾਂਤੀ ਸਾਡੀ ਸਭ ਤੋਂ ਵੱਡੀ ਤਾਕਤ ਹੈ, ਅਤੇ ਕਿਸੇ ਵੀ ਉਲੰਘਣਾ ਕਾਰਨ ਅੰਦੋਲਨ ਨੂੰ ਠੇਸ ਪਹੁੰਚੇਗੀ.
ਪਿਛਲੇ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਲੰਬੇ ਸੰਘਰਸ਼ ਅਤੇ ਦਿੱਲੀ ਸਰਹੱਦਾਂ 'ਤੇ 60 ਦਿਨਾਂ ਤੋਂ ਵੱਧ ਵਿਰੋਧ ਪ੍ਰਦਰਸ਼ਨ ਵੀ ਇਸ ਸਥਿਤੀ ਦਾ ਕਾਰਨ ਬਣਦੇ ਜਾਪਦੇ ਹਨ।