CM ਕੈਪਟਨ ਨੇ ਕੇਂਦਰ ਦੇ ਖੇਤੀ ਸੁਧਾਰਾਂ ਨੂੰ ਦੱਸਿਆ ਅਖੌਤੀ, ਕੌਮੀ ਸੰਘੀ ਢਾਂਚੇ 'ਤੇ ਦੱਸਿਆ ਵੱਡਾ ਹਮਲਾ
Advertisement

CM ਕੈਪਟਨ ਨੇ ਕੇਂਦਰ ਦੇ ਖੇਤੀ ਸੁਧਾਰਾਂ ਨੂੰ ਦੱਸਿਆ ਅਖੌਤੀ, ਕੌਮੀ ਸੰਘੀ ਢਾਂਚੇ 'ਤੇ ਦੱਸਿਆ ਵੱਡਾ ਹਮਲਾ

ਘੱਟੋ-ਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਵਿਵਸਥਾ ਨੂੰ ਖਤਮ ਕਰਨ ਵਾਲੇ ਹਰੇਕ ਕਦਮ ਵਿਰੁੱਧ ਚੇਤਾਵਨੀ, ਕੌਮੀ ਅੰਨ ਸੁਰੱਖਿਆ ਖਤਰੇ ਵਿੱਚ ਪਵੇਗੀ 

ਘੱਟੋ-ਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਵਿਵਸਥਾ ਨੂੰ ਖਤਮ ਕਰਨ ਵਾਲੇ ਹਰੇਕ ਕਦਮ ਵਿਰੁੱਧ ਚੇਤਾਵਨੀ, ਕੌਮੀ ਅੰਨ ਸੁਰੱਖਿਆ ਖਤਰੇ ਵਿੱਚ ਪਵੇਗੀ

ਕੁਲਵੀਰ ਦੀਵਾਨ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ  ਸੁਧਾਰਾਂ ਨੂੰ ਅਖੌਤੀ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਇਹ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ  ਇਕ ਹੋਰ ਯਤਨ ਆਖਦਿਆਂ ਰੱਦ ਕੀਤਾ, ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਨਾਲ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਖ੍ਰੀਦ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ,ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਖਿਲਾਫ ਲੜੇਗਾ ਜਿਸ ਨਾਲ ਸੂਬੇ ਦੇ ਮਜ਼ਬੂਤ ਖ਼ੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖਲ ਦਿੱਤਾ ਜਾ ਰਿਹਾ ਹੋਵੇ

 

ਸੂਬੇ ਦੇ ਅਧਿਕਾਰ ਵਿੱਚ ਦਖ਼ਲ ਕਿਵੇਂ ?

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਅਜਿਹਾ ਫੈਸਲਾ ਮੁਲਕ ਦੀ ਅੰਨ ਸੁਰੱਖਿਆ  ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕਰੇਗਾ,ਕੈਪਟਨ ਉਨ੍ਹਾਂ ਕਿਹਾ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ,  ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ, ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ 'ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ, ਉਨ੍ਹਾਂ ਕਿਹਾ ਕਿ , '' ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ ( ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ 'ਤੇ ਉੱਚ ਦਰਜੇ ਦਾ ਨਾਂਹ-ਪੱਖੀ ਫੈਸਲਾ ਹੈ'', ਇਸ ਤੱਥ 'ਤੇ ਜ਼ੋਰ ਦਿੰਦਿਆਂ ਕਿ ਇਹ ਫੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗੈਰ ਇਨ੍ਹਾਂ ਨੂੰ ਸੂਬਿਆਂ 'ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ

CM ਕੈਪਟਨ ਨੇ ਝਗੜਿਆਂ ਦਾ ਖ਼ਦਸ਼ਾ ਜਤਾਇਆ 

 ਮੁੱਖ ਮੰਤਰੀ ਨੇ  ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ, ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ, ਉਨ੍ਹਾਂ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ 'ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ,ਇਸ ਕਾਨੂੰਨ ਨੂੰ ਕਿਸਾਨ ਭਾਈਚਾਰੇ, ਜਿਨ੍ਹਾਂ ਦੇ ਹਿੱਤਾਂ ਨੂੰ ਐਨ.ਡੀ.ਏ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਅਣਗੌਲਿਆ ਕੀਤਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਉਪਜ ਦਾ ਸਾਰਾ ਵਪਾਰ ਨੋਟੀਫਾਈਡ ਮੰਡੀਆਂ/ਮੰਡੀ ਯਾਰਡਾਂ ਵਿੱਚ ਪੰਜਾਬ ਖੇਤੀਬਾੜੀ ਉਤਪਾਦ ਮੰਡੀਕਰਨ ਐਕਟ, 1961 (ਏ.ਪੀ.ਐਮ.ਸੀ. ਐਕਟ) ਤਹਿਤ ਲਾਇਸੰਸਸ਼ੁਦਾ ਪ੍ਰਣਾਲੀ ਜ਼ਰੀਏ ਕੀਤਾ ਜਾਂਦਾ ਹੈ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲਿਆਉਣ ਦੀ ਆਗਿਆ ਦਿੰਦਾ ਹੈ ਜਿੱਥੇ ਫ਼ਸਲ ਦੀ ਖਰੀਦ / ਵੇਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਂਦੀ ਹੈ,ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਏ.ਪੀ.ਐਮ.ਸੀ ਐਕਟ ਵਿਚ ਲੋੜੀਂਦੀਆਂ ਸੋਧਾਂ ਕਰ ਦਿੱਤੀਆਂ ਹਨ ਤਾਂ ਜੋ ਖਾਸ ਉਤਪਾਦਾਂ ਲਈ ਨਿੱਜੀ ਖੇਤਰ ਵਿਚ ਵੀ ਨਿਯਮਤ ਮੰਡੀਆਂ ਸਥਾਪਤ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਅਸਲ ਵਿੱਚ ਪੰਜਾਬ ਦੇ ਮੰਡੀ ਯਾਰਡਾਂ ਵਿਚ ਸਾਲਾਨਾ 80000 ਕਰੋੜ ਦੀ ਖਰੀਦ/ਵੇਚ ਹੁੰਦੀ ਹੈ ਜੋ ਖੇਤੀਬਾੜੀ ਅਤੇ ਖੇਤੀ ਉਤਪਾਦਾਂ 'ਤੇ ਨਿਰਭਰ ਸੂਬੇ ਦੀ 65% ਆਬਾਦੀ ਦਾ ਲਈ ਸਹਾਇਕ ਬਣਦੇ ਹਨ

 

 

Trending news