ਪੰਜਾਬ ਸਰਕਾਰ ਵੱਲੋਂ ਫ਼ਸਲੀ ਵੰਨ-ਸੁਵੰਨਤਾ ਨੂੰ ਭਰਵਾਂ ਹੁੰਗਾਰਾ ਦਾ ਦਾਅਵਾ,ਨਰਮੇ ਦੀ ਕਾਸ਼ਤ ਦਾ ਇਨ੍ਹਾਂ ਟੀਚਾ ਪੂਰੀ

ਨਰਮੇ ਦੇ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ  

ਪੰਜਾਬ ਸਰਕਾਰ ਵੱਲੋਂ ਫ਼ਸਲੀ ਵੰਨ-ਸੁਵੰਨਤਾ ਨੂੰ ਭਰਵਾਂ ਹੁੰਗਾਰਾ ਦਾ ਦਾਅਵਾ,ਨਰਮੇ ਦੀ ਕਾਸ਼ਤ ਦਾ ਇਨ੍ਹਾਂ ਟੀਚਾ ਪੂਰੀ
ਨਰਮੇ ਦੇ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ
ਚੰਡੀਗੜ੍ਹ :  ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਆਰੰਭੇ ਫ਼ਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਕਿਸਾਨਾਂ ਵੱਲੋਂ  ਵੱਡਾ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ, ਸਾਲ 2020 ਵਿੱਚ ਨਰਮੇ ਦੀ ਕਾਸ਼ਤ ਹੇਠ 12.5 ਲੱਖ ਰਕਬਾ ਲਿਆਉਣ ਦਾ ਟੀਚਾ ਤਕਰੀਬਨ ਪੂਰਾ ਹੋਣ ਦੇ ਨੇੜੇ ਹੈ ਜਦਕਿ ਪਿਛਲੇ ਸਾਲ 9.7 ਲੱਖ ਏਕੜ ਸੀ, ਕਿਸਾਨਾਂ ਨੂੰ ਝੋਨੇ ਦੀ ਥਾਂ ਬਦਲੀਆਂ ਫ਼ਸਲਾਂ ਵੱਲ ਮੋੜਨ ਨਾਲ ਸੂਬੇ ਦੇ ਪਾਣੀ ਵਰਗੇ ਬਹੁਮੁੱਲੇ ਕੀਮਤੀ ਵਸੀਲੇ ਨੂੰ ਬਚਾਉਣ, ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਲਿਆਉਣ, ਸਰਦੀਆਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਵਾਤਾਵਰਨ ਵਿੱਚ ਸੁਧਾਰ ਹੋਵੇਗਾ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਇੰਨਾ ਜ਼ਿਲ੍ਹਿਆਂ ਵਿੱਚ ਹੁਣ ਤੱਕ 10 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ ਅਤੇ ਮਿੱਥਿਆ ਹੋਇਆ ਟੀਚਾ ਬਹੁਤ ਛੇਤੀ ਪੂਰਾ ਕੀਤਾ ਜਾਵੇਗਾ
 
ਪਿਛਲੇ ਸਾਲ ਦੇ ਟਾਰਗੇਟ ਨੂੰ ਕਿਵੇਂ ਪਿੱਛੇ ਛੱਡਿਆ ?
 
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕੋਵਿਡ-19 ਕਾਰਨ ਕਰਫਿਊ  ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਬੀਟੀ ਕਾਟਨ ਦੇ ਬੀਜ ਅਤੇ ਖਾਦਾਂ  ਦੇ ਸਮੇਂ ਸਿਰ ਪ੍ਰਬੰਧ ਕਰ ਲਏ ਸਨ ਜਿਸ ਨਾਲ ਨਰਮੇ ਦੀ ਬਿਜਾਈ ਵਿੱਚ ਕੋਈ ਰੁਕਾਵਟ ਨਹੀਂ ਆਈ, ਉਨ੍ਹਾਂ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਵਿੱਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫਸਲ ਹੈ ਜਿਸ ਕਰਕੇ ਸੂਬੇ ਦਾ ਇਹ ਇਲਾਕਾ ‘ਨਰਮਾ ਪੱਟੀ’ ਨਾਲ ਵੀ ਮਸ਼ਹੂਰ ਹੈ,ਉਨ੍ਹਾਂ ਦੱਸਿਆ ਕਿ ਮਾਲਵਾ ਪੱਟੀ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਸਾਲ 9.80 ਲੱਖ ਏਕੜ (3.92 ਲੱਖ ਹੈਕਟੇਅਰ) ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਅਤੇ ਸਰਕਾਰ ਨੇ ਇਸ ਸਾਲ 12.5 ਲੱਖ ਏਕੜ (5 ਲੱਖ ਹੈਕਟੇਅਰ) ਰਕਬਾ ਇਸ ਫਸਲ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੋਇਆ ਹੈ ਜੋ ਜੂਨ ਦੇ ਪਹਿਲੇ ਹਫ਼ਤੇ ਤੱਕ ਪੂਰਾ ਹੋਣ ਦੀ ਉਮੀਦ ਹੈ, ਉਨਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਮਈ ਮਹੀਨੇ ਦੇ ਅਖੀਰ ਤੱਕ ਬਿਜਾਈ ਲਗਪਗ ਮੁਕੰਮਲ ਹੋ ਜਾਂਦੀ ਸੀ ਪਰ ਇਸ ਵਾਰ ਕਣਕ ਦੀ ਵਾਢੀ 15 ਦਿਨ ਪਛੜ ਕੇ 15 ਮਈ ਤੋਂ ਸ਼ੁਰੂ ਹੋਣ ਨਾਲ ਬਿਜਾਈ ਦਾ ਕੰਮ ਕੁਝ ਦਿਨ ਅੱਗੇ ਪਿਆ ਹੈ
 
ਜ਼ਿਲ੍ਹਾਂ ਪੱਧਰ 'ਤੇ ਨਰਮੇ ਦੀ ਬਿਜਾਈ
 
ਜ਼ਿਲ੍ਹਿਆਂ ਵਿੱਚ ਨਰਮੇ ਦੀ ਬਿਜਾਈ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਨਰਮੇ ਦੀ ਕਾਸ਼ਤ ਹੇਠ ਸਭ ਤੋਂ ਵੱਧ ਰਕਬਾ ਆਇਆ ਹੈ ਜਿੱਥੇ 3.39 ਲੱਖ ਏਕੜ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ, ਇਸ ਤੋਂ ਬਾਅਦ ਫ਼ਾਜ਼ਿਲਕਾ ਵਿੱਚ 2.38 ਲੱਖ ਏਕੜ, ਮਾਨਸਾ ਵਿੱਚ 2.10 ਲੱਖ ਏਕੜ, ਸ੍ਰੀ ਮੁਕਤਸਰ ਸਾਹਿਬ 2.02 ਲੱਖ ਏਕੜ, ਸੰਗਰੂਰ ਵਿੱਚ 7800 ਏਕੜ, ਫ਼ਰੀਦਕੋਟ ਵਿੱਚ 5800 ਏਕੜ, ਬਰਨਾਲਾ ਵਿੱਚ 1870 ਏਕੜ ਅਤੇ ਮੋਗਾ ਵਿੱਚ 1257 ਏਕੜ ਰਕਬੇ ਵਿੱਚ ਨਰਮੇ ਦੀ ਬੀਜਾਂਦ ਹੋ ਚੁੱਕੀ ਹੈ
 
ਹਰ ਸਾਲ ਨਰਮੇ ਦੀ ਬਿਜਾਈ 'ਚ ਵਾਧਾ
 
ਸਾਲ 2018 ਦੌਰਾਨ 6.62 ਲੱਖ ਏਕੜ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਾਲ 2019 ਵਿੱਚ ਇਸ ਰਕਬੇ ਨੂੰ ਵਧਾ ਕੇ 9.7 ਲੱਖ ਏਕੜ ਤੱਕ ਲਿਆਂਦਾ ਗਿਆ। ਇਸੇ ਤਰਾਂ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦੀ ਯੋਜਨਾ ਉਲੀਕੀ ਸੀ ਜੋ ਸਫਲਤਾਪੂਰਵਕ ਮੁਕੰਮਲ ਹੋਣ ਦੇ ਨੇੜੇ ਹੈ,ਖੇਤੀਬਾੜੀ ਵਿਭਾਗ ਨੇ ਕਿਸਾਨਾਂ ਤੋਂ ਬੀਤੇ ਸੀਜ਼ਨ ਦੀ ਬਾਕੀ ਰਹਿੰਦੀ ਕਪਾਹ ਦੀ ਉਪਜ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਲਈ ਭਾਰਤੀ ਕਪਾਹ ਨਿਗਮ (ਸੀਸੀਆਈ) ਨਾਲ ਤਾਲਮੇਲ ਕੀਤਾ ਸੀ ਅਤੇ ਨਿਗਮ ਨੇ ਕਪਾਹ ਪੱਟੀ ਦੀਆਂ 19 ਮੰਡੀਆਂ ਚਾਲੂ ਕਰਕੇ ਫਸਲ ਦੀ ਖ਼ਰੀਦ ਕਰ ਲਈ ਸੀ, ਇੱਥੋਂ ਤੱਕ ਕਿ ਸੀ.ਸੀ.ਆਈ. ਨੇ ਅਗਲੇ ਸੀਜ਼ਨ ਦੌਰਾਨ ਕਪਾਹ ਦੀ ਖ਼ਰੀਦ ਲਈ ਆਪਣੇ ਸਮਰਥਨ ਦਾ ਭਰੋਸਾ ਵੀ ਦਿੱਤਾ ਹੈ