ਪੰਜਾਬ 'ਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ, ਹੁਣ ਕਿਸਾਨਾਂ ਨੇ ਵੀ ਹਾਈਕੋਰਟ ਦਾ ਕੀਤਾ ਰੁਖ, ਕੀਤੀ ਇਹ ਅਪੀਲ

ਉਹਨਾਂ ਨੇ ਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਨੂੰ ਰੀਕਾਲ ਕਰਨ ਦੀ ਅਪੀਲ ਕੀਤੀ ਹੈ।   

ਪੰਜਾਬ 'ਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ, ਹੁਣ ਕਿਸਾਨਾਂ ਨੇ ਵੀ ਹਾਈਕੋਰਟ ਦਾ ਕੀਤਾ ਰੁਖ, ਕੀਤੀ ਇਹ ਅਪੀਲ
ਫਾਈਲ ਫੋਟੋ

ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ : ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ।  ਇਸ ਮਾਮਲੇ 'ਚ ਹੁਣ ਪੰਜਾਬ ਦੇ ਕਿਸਾਨਾਂ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਉਹਨਾਂ ਨੇ ਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਨੂੰ ਰੀਕਾਲ ਕਰਨ ਦੀ ਅਪੀਲ ਕੀਤੀ ਹੈ। 

ਕਿਸਾਨਾਂ ਦੇ ਵਕੀਲ ਚਰਨਪਾਲ ਬਾਗੜੀ ਨੇ ਪਟੀਸ਼ਨ 'ਚ ਕਿਹਾ ਕਿ ਕਿਸਾਨ ਆਰਡੀਨੈਂਸ ਦੇ ਵਿਰੋਧ 'ਚ ਹਨ ਤੇ ਕਿਸਾਨ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹਨ। ਉਹਨਾਂ ਨੇ ਕੋਰਟ 'ਚ ਕਿਹਾ ਕਿ ਕਿਸਾਨਾਂ ਦੀ ਹਾਲਤ ਬਹੁਤ ਖਰਾਬ ਹੈ ਅਤੇ ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਇਸ ਨਾਲ ਵੱਡਾ ਨੁਕਸਾਨ ਹੋਵੇਗਾ। 

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਿਵੇਂ ਕੀਤੀ ਜਾ ਰਹੀ ਹੈ। ਆਖਿਰ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੀ ਕਿਸ ਨੇ ਇਜ਼ਾਜ਼ਤ ਦਿੱਤੀ, ਜਦੋ ਸਰਕਾਰ ਨਰ ਹੀ ਕੋਰੋਨਾ ਮਹਾਮਾਰੀ ਦੌਰਾਨ ਜਾਰੀ ਕੀਤੀਆਂ ਹਦਾਇਤਾਂ 'ਚ ਕਿਸੇ ਵੀ ਤਰਾਂ ਦੇ ਇਕੱਠ 'ਤੇ ਰੋਕ ਲਗਾਈ ਹੈ ਤਾਂ ਕਿਸਾਨ ਕਿਸ ਤਰਾਂ ਪ੍ਰਦਰਸ਼ਨ ਕਰ ਰਹੇ ਹਨ। 

Watch Live Tv-