ਕਿਸਾਨਾਂ ਨੇ ਬਿਆਸ ਪੁਲ 'ਤੇ ਖੋਲਿਆ ਮੋਰਚਾ, ਕਿਹਾ- ਜਦੋਂ ਤੱਕ ਆਰਡੀਨੈਂਸ ਰੱਦ ਨਹੀਂ ਹੁੰਦੇ ਪ੍ਰਦਰਸ਼ਨ ਰਹੇਗਾ ਜਾਰੀ

ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ ਲਾਇਆ ਗਿਆ ਹੈ।

ਕਿਸਾਨਾਂ ਨੇ ਬਿਆਸ ਪੁਲ 'ਤੇ ਖੋਲਿਆ ਮੋਰਚਾ, ਕਿਹਾ-  ਜਦੋਂ ਤੱਕ ਆਰਡੀਨੈਂਸ ਰੱਦ ਨਹੀਂ ਹੁੰਦੇ ਪ੍ਰਦਰਸ਼ਨ ਰਹੇਗਾ ਜਾਰੀ
ਫਾਈਲ ਫੋਟੋ

ਪਰਮਵੀਰ ਰਿਸ਼ੀ/ ਬਿਆਸ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ 'ਚ 3 ਪੁਲਾਂ 'ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ ਲਾਇਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ। ਉਹਨਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਖੇਤੀ ਨੂੰ ਖਤਮ ਕਰਨ ਲਈ ਇਹ ਆਰਡੀਨੈਂਸ ਲੈ ਕੇ ਆਈ ਹੈ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹੇ 'ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। 

ਅਜਿਹੇ 'ਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ ਕਿ 15 ਸਤੰਬਰ ਨੂੰ ਸੂਬੇ ਭਰ 'ਚ ਨੈਸ਼ਨਲ ਹਾਈਵੇਅ ਬੰਦ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ। 

Watch Live Tv-