500 ਕਿਸਾਨ ਜਥੇਬੰਦੀਆਂ ਦਾ ਐਲਾਨ,5 ਮਹੀਨੇ ਦਾ ਰਾਸ਼ਨ ਲੈਕੇ ਇਸ ਦਿਨ ਦਿੱਲੀ ਵੱਲ ਵਧਾਂਗੇ,ਹੱਥ ਪਾਇਆ ਤਾਂ ਭੁਗਤੋਗੇ ਇਹ ਅੰਜਾਮ

 ਸਾਂਝਾ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕਿਸਾਨ ਆਗੂਆਂ ਦਾ ਵੱਡਾ ਐਲਾਨ 

500 ਕਿਸਾਨ ਜਥੇਬੰਦੀਆਂ ਦਾ ਐਲਾਨ,5 ਮਹੀਨੇ ਦਾ ਰਾਸ਼ਨ ਲੈਕੇ ਇਸ ਦਿਨ ਦਿੱਲੀ ਵੱਲ ਵਧਾਂਗੇ,ਹੱਥ ਪਾਇਆ ਤਾਂ ਭੁਗਤੋਗੇ ਇਹ ਅੰਜਾਮ
ਸਾਂਝਾ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕਿਸਾਨ ਆਗੂਆਂ ਦਾ ਵੱਡਾ ਐਲਾਨ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਚੰਡੀਗੜ੍ਹ ਵਿੱਚ ਦੇਸ਼ ਦੀਆਂ 500 ਦੇ ਕਰੀਬ ਕਿਸਾਨ ਜਥੇਬੰਦੀਆਂ ਦੀ ਸਾਂਝਾ ਮੋਰਚੇ ਅਧੀਨ ਮੀਟਿੰਗ ਹੋਈ ਜਿਸ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ,ਕਿਸਾਨ ਜਥੇਬੰਦੀਆਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਨੂੰ ਲੈਕੇ ਰਣਨੀਤੀ ਤਿਆਰ ਕੀਤੀ ਹੈ,ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਲੱਖਾਂ ਕਿਸਾਨ 4-5 ਮਹੀਨੇ ਦਾ ਰਾਸ਼ਨ ਲੈਕੇ ਦਿੱਲੀ ਵੱਲ ਵਧਣਗੇ,ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ  ਦਾਅਵਾ ਕੀਤਾ ਜਿੱਥੇ ਹੀ ਸਰਕਾਰ ਦਾ ਪ੍ਰਸ਼ਾਸਨ ਉਨ੍ਹਾਂ  ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਾ ਅੰਜਾਮ ਉਨ੍ਹਾਂ ਨੂੰ ਭੁਗਤਨਾ ਪਵੇਗਾ,ਕਿਸਾਨ ਯੂਨੀਅਨਾਂ ਨੇ ਸਾਫ਼ ਕਰ ਦਿੱਤਾ ਕੀ ਉਹ ਉਸੇ ਥਾਂ 'ਤੇ ਪੱਕਾ ਧਰਨਾ ਲਾ ਲੈਣਗੇ ਜਿੱਥੇ ਉਨ੍ਹਾਂ ਨੂੰ ਰੋਕਿਆ ਜਾਵੇਗਾ ਜਿਸ ਤੋਂ ਬਾਅਦ ਪੂਰੀ ਤਰ੍ਹਾਂ ਚੱਕਾ ਜਾਮ ਕਰ ਦੇਣਗੇ,ਬੁੱਧਵਾਰ ਨੂੰ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਉਨ੍ਹਾਂ ਨੂੰ ਰੋਕਣ ਦੀ ਕੋਈ ਕੋਸ਼ਿਸ਼ ਨਾ ਕਰਨ 

ਕਿਸਾਨਾਂ ਨੇ ਅੰਦੋਲਨ 2 ਹਿੱਸਿਆਂ ਵਿੱਚ ਵੰਡਿਆ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਦਾ 60 ਫ਼ੀਸਦੀ ਅਨਾਜ ਪੰਜਾਬ ਤੋਂ ਜਾਂਦਾ ਹੈ ਇਸ ਲਈ ਅੰਦੋਲਨ ਵਿੱਚ ਸਭ ਤੋਂ ਵਧ ਕਿਸਾਨ ਪੰਜਾਬ ਤੋਂ ਜਾਣਗੇ,26 ਅਤੇ 27 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਨੂੰ ਸਾਂਝਾ ਮੋਰਚਾ ਨੇ 2 ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਦਿੱਲੀ ਵਿੱਚ ਪੰਜਾਬ,ਹਰਿਆਣਾ ਤੋਂ ਇਲਾਵਾ ਆਲੇ ਦੁਆਲੇ ਦੇ ਸੂਬਿਆਂ ਦੇ ਲੱਖਾਂ ਕਿਸਾਨ ਦਿੱਲੀ ਪਹੁੰਚਣਗੇ ਜਦਕਿ  ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਪ੍ਰਦਰਸ਼ਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ,18 ਤੋਂ 19 ਸੂਬਿਆਂ ਦੇ ਪਿੰਡਾਂ ਵਿੱਚ ਕਿਸਾਨ ਮਿਲ ਕੇ ਖੇਤੀ ਕਾਨੂੰਨ ਖਿਲਾਫ਼ ਜ਼ਬਰਦਸਤ ਪ੍ਰਦਰਸਨ ਕਰਨਗੇ  

 ਮੀਟਿੰਗ ਵਿੱਚ ਸ਼ਾਮਲ 8 ਵਾਰ ਤੋਂ ਪੱਛਮੀ ਬੰਗਾਲ ਤੋਂ ਮੈਂਬਰ ਪਾਰਲੀਮੈਂਟ ਹਨਨ ਮੋਲਾ ਨੇ ਕਿਹਾ ਦਿੱਲੀ ਵਿੱਚ ਹੋਣ ਵਾਲਾ ਕਿਸਾਨ ਅੰਦੋਲਨ ਪੰਜਾਬ ਤੋਂ ਸ਼ੁਰੂ ਹੁੰਦੇ ਹੋਏ ਦਿੱਲੀ ਦੀ ਪਾਰਲੀਮੈਂਟ ਸਟ੍ਰੀਟ ਤੱਕ ਜਾਵੇਗਾ,ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਇਕੱਲੇ ਨਹੀਂ ਨੇ,ਤੁਹਾਨੂੰ ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਦੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ,ਦਿੱਲੀ ਪੁਲਿਸ ਦਾ ਦਾਅਵਾ ਸੀ ਕਿ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੀ ਵਜ੍ਹਾਂ ਕਰਕੇ ਧਾਰਾ 144 ਲੱਗੀ ਹੈ ਇਸ ਲਈ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ