ਕਿਸਾਨਾਂ ਦਾ ਵੱਡਾ ਐਲਾਨ, ਹੁਣ ਇਸ ਤਾਰੀਕ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ।

ਕਿਸਾਨਾਂ ਦਾ ਵੱਡਾ ਐਲਾਨ, ਹੁਣ ਇਸ ਤਾਰੀਕ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ
ਫਾਈਲ ਫੋਟੋ

ਅਨਮੋਲ ਗੁਲਾਟੀ/ਸ੍ਰੀ ਅੰਮ੍ਰਿਤਸਰ ਸਾਹਿਬ: ਖੇਤੀ ਬਿੱਲਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਰੋਹ ਬੂਰ ਫੜ੍ਹਦਾ ਜਾ ਰਿਹਾ ਹੈ। ਪੰਜਾਬ ਦੀਆਂ 30 ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸੇ ਦੇ ਚੱਲਦਿਆਂ ਪੰਜਾਬ 'ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ।

ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ਤੇ ਸਮਰਥਨ ਦੇ ਬਾਅਦ ਰੇਲ ਰੋਕੋ ਅੰਦੋਲਨ ਨੂੰ ਚਾਰ ਦਿਨ ਤੱਕ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜ ਦਿਨਾਂ ਤੱਕ ਰੇਲਵੇ ਟ੍ਰੈਕ ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਦਸਣਯੋਗ ਹੈ ਕਿ ਪਹਿਲਾਂ ਕਿਸਾਨਾਂ ਨੇ 48 ਘੰਟੇ ਲਈ ਯਾਨੀ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਰੱਖਣ ਦਾ ਐਲਾਨ ਕੀਤਾ ਸੀ।ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਵਿੱਚੋਂ ਲੰਗਣ ਵਾਲੀਆਂ 14 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ।

Watch Live Tv-