ਪੰਜਾਬ ਸਰਕਾਰ ਵਲੋਂ ਨਰਮੇ ਦੀ ਫ਼ਸਲ ’ਤੇ ਆੜ੍ਹਤ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
Trending Photos
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਨਰਮੇ ਦੀ ਫ਼ਸਲ ’ਤੇ ਆੜ੍ਹਤ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ’ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ, ਆੜ੍ਹਤੀਆਂ ਅਤੇ ਨਰਮਾ ਮਿੱਲ ਮਾਲਕਾਂ ਨਾਲ ਬੈਠਕ ਕੀਤੀ।
ਬੈਠਕ ਖ਼ਾਸਤੌਰ ’ਤੇ ਨਰਮਾ ਕਿਸਾਨਾਂ ਆੜ੍ਹਤੀਆਂ ਦੇ ਵੱਖ ਵੱਖ ਮਸਲੇ ਨਿਬੇੜਨ ਲਈ ਸੱਦੀ ਗਈ ਸੀ, ਜਿਸ ’ਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਮੰਡੀ ਸਕੱਤਰ ਰਵੀ ਭਗਤ ਹਾਜ਼ਰ ਰਹੇ। ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ।
Addressing during a meeting called to redress issues of Aartias, farmers & Cotton factory owners, Agriculture Minister Kuldeep Singh Dhaliwal said that govt has decided to form 9-member committee to decide on quantum of commission to be paid to commission agents for cotton crop. pic.twitter.com/GHlFF2z5b1
— Government of Punjab (@PunjabGovtIndia) September 9, 2022
ਨਰਮੇ ਦੀ ਫਸਲ ‘ਤੇ ਆੜ੍ਹਤ ਨਿਰਧਾਰਤ ਕਰਨ ਸਬੰਧੀ ਕਮੇਟੀ ਦਾ ਗਠਨ
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਾਰਿਆਂ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜ੍ਹਤ ਨਿਰਧਾਰਤ ਕਰਨ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।
ਇਸ ਮੌਕੇ ਆੜ੍ਹਤੀਆਂ ਨੇ ਇੱਕ ਹੋਰ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ। ਇਸ ਮਸਲੇ ਦਾ ਮੌਕੇ ’ਤੇ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਤੁਰੰਤ ਨਜ਼ਾਇਜ ਕਬਜ਼ੇ ਹਟਾਉਣ ਲਈ ਆਦੇਸ਼ ਦਿੱਤੇ।
ਖਾਲੀ ਪਏ ਪਲਾਟਾਂ ਦੀ ਬੋਲੀ ਲਈ ਸਰਕਾਰ ਵਲੋਂ ਕਲੰਡਰ ਜਾਰੀ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜ੍ਹਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਦੀ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾਂ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।