Punjab Government: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਨੂੰ ਸਾਲ 2024-25 ’ਚ ਹਾੜ੍ਹੀ ਸੀਜ਼ਨ ’ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 3077 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਹਾਲਾਂਕਿ ਕੇਂਦਰ ਨੇ 2125 ਰੁਪਏ ਪ੍ਰਤੀ ਕੁਇੰਟਲ ’ਚ 7.1 ਫ਼ੀਸਦ ਦੇ ਇਜ਼ਾਫੇ ਨਾਲ 2275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾੜ੍ਹੀ ਦੀਆਂ ਮੁੱਖ ਚਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਸਿਫਾਰਸ਼ ਕੀਤੀ ਹੈ। ਜਿਸ 'ਤੇ ਪੰਜਾਬ ਸਰਕਾਰ ਤੋਂ ਸੁਝਾਅ ਮੰਗਿਆ ਗਿਆ ਸੀ।


ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਹਾੜ੍ਹੀ ਦੀਆਂ ਮੁੱਖ ਚਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਇੱਕ ਤਜਵੀਜ਼ ਤਿਆਰ ਕਰਨ ਮਗਰੋਂ ਇਸ ਸਬੰਧ ਵਿੱਚ ਪੰਜਾਬ ਸਰਕਾਰ ਤੋਂ ਸੁਝਾਅ ਮੰਗਿਆ ਗਿਆ ਸੀ।


ਕਮਿਸ਼ਨ ਨੇ ਸਾਲ 2023-24 ’ਚ ਜੌਂ ਦੀ ਐੱਮਐੱਸਪੀ 1735 ਤੋਂ ਵਧਾ ਕੇ 2024-25 ’ਚ 1850 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਰੱਖੀ ਸੀ। ਪੰਜਾਬ ਸਰਕਾਰ ਨੇ ਇਹ ਮੁੱਲ 2333 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ।


ਇਸੇ ਤਰ੍ਹਾਂ ਕੇਂਦਰੀ ਕਮਿਸ਼ਨ ਨੇ ਛੋਲਿਆਂ ਦਾ ਭਾਅ 2023-24 ’ਚ 5335 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ ਸਾਲ 2024-25 ’ਚ 5440 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ, ਜਦਕਿ ਪੰਜਾਬ ਸਰਕਾਰ ਨੇ ਇਸ ਸਾਲ ਲਈ ਛੋਲਿਆਂ ਦੀ ਐੱਮਐੱਸਪੀ 6518 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ। ਇਹ ਕੇਂਦਰ ਸਰਕਾਰ ਦੀ ਤਜਵੀਜ਼ ਨਾਲੋਂ 20 ਫ਼ੀਸਦ ਦੇ ਕਰੀਬ ਵਧ ਹੈ।


ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ


ਇਸੇ ਤਰ੍ਹਾਂ ਕੇਂਦਰੀ ਕਮਿਸ਼ਨ ਨੇ ਸਰ੍ਹੋਂ ਦਾ ਭਾਅ ਸਾਲ 2023-24 ’ਚ 5450 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ ਸਾਲ 2024-25 ’ਚ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ, ਜਦਕਿ ਪੰਜਾਬ ਸਰਕਾਰ ਨੇ ਸਰ੍ਹੋਂ ਦੀ ਐੱਮਐੱਸਪੀ 10 ਫ਼ੀਸਦ ਵਾਧੇ ਨਾਲ 6199 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ। ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹਾੜ੍ਹੀ ਤੇ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'