ਖੇਤੀ ਕਾਨੂੰਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ,ਕਿਸਾਨਾਂ ਨੂੰ ਰਾਹਤ ਨਾਲ ਝਟਕਾ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਖੇਤੀ ਕਾਨੂੰਨ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ, ਹਾਈਕੋਰਟ ਦੇ ਜਸਟਿਸ ਜੀਐੱਸ ਸੰਧਾਵਾਲੀ  ਵੱਲੋਂ ਏਕੇ ਇੰਟਰਪ੍ਰਾਈਜ਼ ਸੰਗਰੂਰ ਵੱਲੋਂ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫ਼ਸਲ ਨੂੰ ਵੇਚਣ 'ਤੇ ਪਾਈ ਗਈ ਪਟੀਸ਼ਨ 'ਤੇ  ਵੱਡਾ ਨਿਰਦੇਸ਼ ਜਾਰੀ ਕੀਤਾ ਹੈ

ਪੰਜਾਬ ਵਿੱਚ ਬਾਹਰੀ ਸੂਬਿਆਂ ਵਿੱਚ ਫ਼ਸਲ ਮੰਗਵਾਉਣ ਦੇ ਵਧ ਰਹੇ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਬਾਹਰੀ ਸੂਬਿਆਂ ਤੋਂ ਫਸਲ ਲਿਆਉਣ 'ਤੇ ਕੋਈ ਰੋਕ ਨਹੀਂ ਹੈ ਇਹ ਹਾਈਕੋਰਟ ਦਾ ਕਿਸਾਨਾਂ ਦੇ ਲਈ ਵੱਡਾ ਝਟਕਾ ਹੈ,ਜਦਕਿ ਆਪਣੇ ਇਸੇ ਫ਼ੈਸਲੇ ਵਿੱਚ ਵੀ ਅਦਾਲਤ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਾਫ਼ ਕੀਤਾ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਦੂਜੇ ਸੂਬੇ ਦੇ ਕਿਸਾਨ ਫ਼ਸਲ ਨਹੀਂ ਵੇਚ ਸਕਦੇ ਨੇ 

ਪਟੀਸ਼ਨਕਰਤਾ ਨੇ ਅਦਾਲਤ ਵਿੱਚ ਮੰਗ ਕੀਤੀ ਸੀ ਕਿ ਉਹ ਦੂਜੇ ਸੂਬਿਆਂ ਤੋਂ ਫ਼ਸਲ ਮੰਗਵਾ ਰਹੇ ਨੇ ਪਰ ਪ੍ਰਸ਼ਾਸਨ ਉਨ੍ਹਾਂ ਨੂੰ ਇਜਾਜ਼ਤ ਨਹੀਂ ਦੇ ਰਿਹਾ ਹੈ,ਪਟੀਸ਼ਨਕਰਤਾ ਵੱਲੋਂ ਦਲੀਲ ਦਿੱਤੀ ਗਈ ਸੀ ਕਿ  ਕਿਸਾਨ ਉਤਪਾਦ ਵਪਾਰ  ਕਾਨੂੰਨ 2020 ਮੁਤਾਬਿਕ ਕਿਸਾਨ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਆਪਣੀ ਫਸਲ ਵੇਚ ਸਕਦਾ ਹੈ ਪਰ ਪੰਜਾਬ ਸਰਕਾਰ ਦੂਜੇ ਸੂਬਿਆਂ ਤੋਂ ਫਸਲ ਲਿਆਉਣ ਦੀ ਇਜਾਜ਼ਤ ਨਹੀਂ ਦੇ ਰਹੀ ਹੈ

ਸੁਣਾਵਾਈ ਦੌਰਾਨ ਬੈਂਚ ਨੇ ਹਰਿਆਣਾ ਦੇ ਇੱਕ ਮਾਮਲੇ ਦਾ ਹਵਾਲਾਂ ਦਿੰਦੇ ਹੋਏ ਕਿਹਾ ਸੀ ਕਿ ਕਿਸਾਨ ਕਿਸੇ ਵੀ ਸੂਬੇ ਵਿੱਚ ਫ਼ਸਲ ਵੇਚ ਸਕਦਾ ਹੈ ਪਰ ਸਰਕਾਰੀ ਮੰਡੀਆਂ ਵਿੱਚ ਨਹੀਂ ਵੇਚ ਸਕਦਾ ਹੈ,ਹਾਈਕੋਰਟ ਫ਼ਿਲਹਾਲ ਇਸ ਮਾਮਲੇ 'ਤੇ ਸੁਣਵਾਈ ਕਰ ਰਿਹਾ ਹੈ ਅਤੇ 9 ਦਸੰਬਰ ਨੂੰ ਇਸ 'ਤੇ ਹੋਰ ਸੁਣਵਾਈ ਕੀਤੀ ਜਾਵੇਗੀ