Morinda Sugar Mill news: ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿ ਮੋਰਿੰਡਾ ਖੰਡ ਮਿੱਲ ਦੇ ਅੰਦਰ ਡੀ ਲਾਈਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਫੈਸਲੇ ਦੇ ਨਾਲ ਹੁਣ ਆਮ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਹਰ ਕਿਸਾਨ ਆਪਣੀ ਫ਼ਸਲ ਆਮ ਲਾਈਨ ਵਿੱਚ ਲੱਗ ਕੇ ਹੀ ਵੇਚੇਗਾ। 


COMMERCIAL BREAK
SCROLL TO CONTINUE READING

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਲੀਡਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ "ਅੱਜ ਹਲਕਾ, ਚਮਕੌਰ ਸਾਹਿਬ ਦੇ ਕਿਸਾਨਾਂ ਦੇ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D LINE ਨੂੰ ਮੁਕੰਮਲ ਤੌਰ ਤੇ ਬੰਦ ਕਰਨ ਲਈ ਸੰਬੰਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।"


ਉਨ੍ਹਾਂ ਇਹ ਵੀ ਕਿਹਾ ਕਿ, "ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਜੀ ਵਲੋਂ ਕਲੇਸ਼ ਦੀ ਜੜ੍ਹ D LINE ਨੂੰ ਹਮੇਸ਼ਾ ਲਈ ਖਤਮ ਕਰਨ ਦਾ ਐਲਾਨ ਕੀਤਾ ਗਿਆ। ਪੁਰਾਣੀਆਂ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਖ਼ਾਸ ਫ਼ਾਇਦਾ ਪਹੁੰਚਾਉਣ ਲਈ ਇਹ D LINE ਬਣਾਈ ਗਈ ਸੀ, ਜਿਸਨੂੰ ਅੱਜ ਛੋਟੇ ਕਿਸਾਨਾਂ ਨਾਲ ਹੁੰਦੇ ਭੇਦਭਾਵ ਨੂੰ ਦੇਖਦੇ ਹੋਏ ਅਤੇ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦੇ ਹੋਏ ਇਹ ਐਕਸ਼ਨ ਲਿਆ ਗਿਆ ਹੈ।"


ਉਨ੍ਹਾਂ ਅੱਗੇ ਟਵੀਟ 'ਚ ਲਿਖਿਆ ਕਿ "ਮਾਣਯੋਗ MLA ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਨਾਲ ਲੈ ਕੇ ਇਸ ਮਸਲੇ ਨੂੰ ਹੱਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।"


ਦਰਅਸਲ, ਮੋਰਿੰਡਾ 'ਚ ਜਿਹੜੀ ਖੰਡ ਮਿਲ ਸੀ ਉੱਥੇ ਕਿਸਾਨਾਂ ਨੂੰ ਅਧਿਕਾਰ ਦਿੱਤਾ ਗਿਆ ਸੀ ਕਿ ਉਹ ਆਪਣੀ ਗੰਨੇ ਦੀ ਫ਼ਸਲ ਸਿੱਧੀ ਮਿਲ ਨੂੰ ਵੇਚ ਸਕਦੇ ਸਨ ਅਤੇ ਉਨ੍ਹਾਂ ਨੂੰ ਆਮ ਲਾਈਨ 'ਚ ਲੱਗਣ ਦੀ ਜਰੂਰਤ ਨਹੀਂ ਪੈਂਦੀ ਸੀ। 


ਹਾਲਾਂਕਿ, ਜਦੋਂ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਇਆ ਗਿਆ ਤਾਂ ਸੂਬਾ ਸਰਕਾਰ ਵੱਲੋਂ ਇਸ 'ਤੇ ਤੁਰੰਤ ਐਕਸ਼ਨ ਲਿਆ ਅਤੇ ਮੋਰਿੰਡਾ ਖੰਡ ਮਿਲ ਦੀ D ਲਾਈਨ ਨੂੰ ਬੰਦ ਕਾਰਨ ਦੇ ਆਦੇਸ਼ ਜਾਰੀ ਕਰ ਦਿੱਤੇ। 


ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਮਾਲਵਿੰਦਰ ਸਿੰਘ ਕੰਗ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਜੀਦਾ ਅਤੇ ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਮੌਜੂਦ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕੁਝ ਆਪਣੇ ਚਹਿਤੀਆਂ ਨੂੰ ਇਹ ਅਧਿਕਾਰ ਦਿੱਤਾ ਗਿਆ ਸੀ ਕਿ ਉਹ ਆਪਣੇ ਗੰਨੇ ਦੀ ਫ਼ਸਲ ਸਿੱਧੀ ਮਿਲ ਦੇ ਅੰਦਰ ਜਾ ਕੇ ਵੇਚ ਸਕਦੇ ਹਨ ਜਦਕਿ ਆਮ ਤੇ ਛੋਟੇ ਕਿਸਾਨਾਂ ਨੂੰ ਲਾਈਨ ਵਿੱਚ ਖੜ ਕੇ ਇੰਤਜ਼ਾਰ ਕਰਨਾ ਪੈਂਦਾ ਸੀ।  


ਇਹ ਵੀ ਪੜ੍ਹੋ: Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ, 16 ਦਿਨਾਂ ਬਾਅਦ ਛੋਟੇ ਭਰਾ ਦੀ ਮਿਲੀ ਲਾਸ਼ 


(For more news apart from Punjab's Morinda Sugar Mill news, stay tuned to Zee PHH)