Sanyukt Kisan Morcha Meeting: ਖਨੌਰੀ ਬਾਰਡਰ ’ਤੇ 21 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਲਕੇ ਐਮਰਜੈਂਸੀ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਨਗੇ। 


COMMERCIAL BREAK
SCROLL TO CONTINUE READING

ਇਸ ਮੁਲਾਕਾਤ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗਾਂ ਸਬੰਧੀ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਰੱਖੀ ਗਈ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। 


ਇਸ ਤੋਂ ਇਲਾਵਾ 22 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਹਨ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ। 


ਇਹ ਵੀ ਪੜ੍ਹੋ: Sarwan Singh Pandher: ਭਲਕੇ ਕਿਸਾਨ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ SKM ਰਾਜਨੀਤਿਕ ਦੀ ਬੈਠਕ ਜੋ 23 ਤਰੀਕ ਨੂੰ ਰੱਖੀ ਗਈ ਸੀ ਪਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਦੇ ਉਸਨੂੰ ਬਦਲ ਕੇ ਕੱਲ੍ਹ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ 2 ਵਜੇ ਕਰ ਦਿੱਤਾ ਹੈ ਤਾਂ ਜੋ ਰੇਲਵੇ ਬਾਰੇ ਕੋਈ ਫ਼ੈਸਲਾ ਲਿਆ ਜਾ ਸਕੇ।