Amritpal Singh arrest news: ਪੰਜਾਬ ਪੁਲਿਸ ਨੇ ਸ਼ਨਿੱਚਰਵਾਰ ਨੂੰ 'ਵਾਰਿਸ ਪੰਜਾਬ ਦੇ' ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ 6 ਸਾਥੀਆਂ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਿਸ ਸਮੇਂ ਅੰਮ੍ਰਿਤਪਾਲ ਆਪਣੇ ਸਾਥੀਆਂ ਸਣੇ ਮੋਗੇ ਵੱਲ ਜਾ ਰਿਹਾ ਸੀ ਤਾਂ ਪੰਜਾਬ ਪੁਲਿਸ ਨੇ ਘੇਰਾਬੰਦੀ ਕਰ ਲਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਕਾਰ ਲਿੰਕ ਰੋਡ ਵੱਲ ਨੂੰ ਚਲੀ ਗਈ। ਕਰੀਬ 100 ਪੁਲਿਸ ਦੀਆਂ ਗੱਡੀਆਂ ਨੇ ਪਿੱਛਾ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਦੇ ਨਕੋਦਰ ਇਲਾਕੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਤੇ ਹੋਰ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁਕੰਮਲ ਰੂਪ ਨਾਲ ਠੱਪ ਹਨ। ਜਾਣਕਾਰੀ ਅਨੁਸਾਰ ਕੱਲ੍ਹ 12 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।  ਕਾਬਿਲੇਗੌਰ ਹੈ ਕਿ ਬ੍ਰਾਡਬੈਂਡ ਤੇ ਵਾਈਫਾਈ ਦੀ ਸੇਵਾਵਾਂ ਰੈਗੂਲਰ ਜਾਰੀ ਹਨ।


COMMERCIAL BREAK
SCROLL TO CONTINUE READING

ਅੰਮ੍ਰਿਤਪਾਲ ਨੇ ਸ਼ਨਿੱਚਰਵਾਰ ਨੂੰ ਜਲੰਧਰ-ਮੋਗਾ ਨੈਸ਼ਨਲ ਹਾਈਵੇਅ 'ਤੇ ਸ਼ਾਹਕੋਟ-ਮਲਸੀਆਂ ਖੇਤਰ ਤੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿੱਚ ਪ੍ਰੋਗਰਾਮ ਰੱਖੇ ਸਨ। ਸ਼ਾਹਕੋਟ-ਮਲਸੀਆਂ ਇਲਾਕੇ 'ਚ ਉਨ੍ਹਾਂ ਦੇ ਪ੍ਰੋਗਰਾਮ ਲਈ ਸਵੇਰ ਤੋਂ ਹੀ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਪ੍ਰੋਗਰਾਮ ਤੋਂ ਪਹਿਲਾਂ ਹੀ ਜਲੰਧਰ ਤੇ ਮੋਗਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਰਾਹੀਂ ਅੰਮ੍ਰਿਤਪਾਲ ਨੂੰ ਗੁਪਤ ਤਰੀਕੇ ਨਾਲ ਹਿਰਾਸਤ ਵਿੱਚ ਲੈਣ ਦੀ ਰਣਨੀਤੀ ਬਣਾਈ ਸੀ। ਇਸ ਲਈ ਰਾਤੋ ਰਾਤ ਆਸ-ਪਾਸ ਦੇ ਕਈ ਜ਼ਿਲ੍ਹਿਆਂ ਤੋਂ ਪੁਲਿਸ ਫੋਰਸ ਬੁਲਾ ਲਈ ਗਈ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਦੀ ਸੂਚਨਾ ਮਿਲਣ ਉਤੇ ਮੋਹਾਲੀ ਦੇ ਸੋਹਾਣਾ ਵਿਖੇ ਨਿਹੰਗ ਸਿੰਘਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।


ਇਹ ਵੀ ਪੜ੍ਹੋ : Amritpal Singh news: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਕਈ ਥਾਵਾਂ ‘ਤੇ ਇੰਟਰਨੈਟ ਸੇਵਾਵਾਂ ਠੱਪ!



ਸ਼ਨਿੱਵਾਰ ਦੁਪਹਿਰ ਕਰੀਬ 1 ਵਜੇ ਜਿਵੇਂ ਹੀ ਅੰਮ੍ਰਿਤਪਾਲ ਦਾ ਕਾਫਲਾ ਜਲੰਧਰ ਦੇ ਮਹਿਤਪੁਰ ਕਸਬੇ ਨੇੜੇ ਪਹੁੰਚਿਆ ਤਾਂ ਪੁਲਿਸ ਨੇ ਘੇਰਾ ਪਾ ਲਿਆ। ਕਾਫਲੇ ਦੇ ਸਭ ਤੋਂ ਅੱਗੇ ਚੱਲ ਰਹੇ 2 ਵਾਹਨਾਂ ਵਿੱਚ ਸਵਾਰ 6 ਵਿਅਕਤੀ ਫੜੇ ਗਏ। ਕਾਫ਼ਲੇ ਵਿੱਚ ਅੰਮ੍ਰਿਤਪਾਲ ਦੀ ਮਰਸਡੀਜ਼ ਕਾਰ ਤੀਜੇ ਨੰਬਰ ਉਤੇ ਸੀ। ਇਸ ਤੋਂ ਬਾਅਦ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਖੁਫੀਆ ਏਜੰਸੀਆਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਸੀ ਕਿ ਦੇਸ਼ ਵਿਰੋਧੀ ਅਨਸਰ ਅੰਮ੍ਰਿਤਪਾਲ ਸਿੰਘ 'ਤੇ ਹਮਲਾ ਕਰਕੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।


1.ਇਸ ਦਰਮਿਆਨ ਪੰਜਾਬ ਪੁਲਿਸ ਨੇ ਅਫਵਾਹਾਂ ਉਤੇ ਧਿਆਨ ਨਾ ਦੇਣ ਦੀ ਅਪੀਲ ਕਰਦੇ ਹੋਏ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।


2. ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।


3. ਪੁਲਿਸ ਵੱਲੋਂ ਕਾਨੂੰਨ ਵਿਵਸਥਾ ਭੰਗ ਨਾ ਕਰਨ ਦੀ ਅਪੀਲ।


4. ਫ਼ਰੀਦਕੋਟ ਵਿੱਚ ਵੀ ਪੈਰਾਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Punjab Weather Today: ਫਿਰ ਮੌਸਮ ਨੇ ਲਈ ਕਰਵਟ! ਪੰਜਾਬ ਸਮੇਤ ਕਈ ਸੂਬਿਆਂ 'ਚ ਮੀਂਹ ਨਾਲ ਮਿਲੀ ਗਰਮੀ ਤੋਂ ਰਾਹਤ