Amritpal Singh News : ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਲੰਡਨ ਜਾ ਰਹੀ ਉਸ ਦੀ ਪਤਨੀ ਕਿਰਨਦੀਪ ਕੌਰ ਉਤੇ ਸ਼ਿਕੰਜਾ ਕੱਸ ਲਿਆ ਹੈ।
Trending Photos
Amritpal Singh News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਨੇ ਉਸ ਦੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਉਪਰ ਸ਼ਿਕੰਜਾ ਕੱਸਿਆ ਹੋਇਆ ਹੈ। ਇਸ ਦਰਮਿਆਨ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਤੇ ਰੋਕ ਲਿਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਲੰਡਨ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੀ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab News: ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਹੈ ਸਰਹੱਦੀ ਕਸਬਾ ਕਲਾਨੌਰ ਦਾ ਸਰਕਾਰੀ ਹਸਪਤਾਲ!
ਦੱਸਿਆ ਜਾ ਰਿਹਾ ਹੈ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਲੰਡਨ ਜਾਣ ਲਈ ਫਲਾਈਟ ਫੜ੍ਹਨ ਵਾਲੀ ਸੀ, ਉਸ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਉਸਨੂੰ ਰੋਕ ਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਵਿਆਹ ਬੀਤੀ 10 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ। ਕਿਰਨਦੀਪ ਮੂਲ ਰੂਪ ਤੋਂ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕਾਫੀ ਸਾਲ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ। ਹੁਣ ਉਹ ਉਥੋਂ ਦੀ ਨਾਗਰਿਕ ਹੈ। ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਨੇ ਇੱਕ ਮੈਗਜ਼ੀਨ ਇੰਟਰਵਿਊ ਵਿੱਚ ਕਿਹਾ ਸੀ- ਮੈਂ ਅੰਮ੍ਰਿਤਪਾਲ ਨੂੰ ਨਹੀਂ ਛੱਡਾਂਗੀ। ਅੰਮ੍ਰਿਤਪਾਲ ਸਿਰਫ ਧਰਮ ਦਾ ਪ੍ਰਚਾਰ ਕਰ ਰਿਹਾ ਸੀ। ਉਸਨੇ ਕੁਝ ਗਲਤ ਨਹੀਂ ਕੀਤਾ, ਉਹ ਬੇਕਸੂਰ ਹੈ। ਅੰਮ੍ਰਿਤਪਾਲ ਨੇ ਹਮੇਸ਼ਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Jalandhar bypoll 2023: ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੌਣ-ਕੌਣ ਸ਼ਾਮਲ