SGPC Budget 2023-24 News: ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਵੱਲੋਂ ਮੰਗਲਵਾਰ ਨੂੰ ਸਾਲਾਨਾ ਬਜਟ ਪੇਸ਼ ਕੀਤਾ ਗਿਆ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਨੇ ਲਗਭਗ 11 ਅਰਬ ਤੋਂ ਵੱਧ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ।
Trending Photos
SGPC Budget 2023-24 News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਬਜਟ ਸਾਲ 2023-24 ਦੀ ਜਰਨਲ ਇਕੱਤਰਤਾ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ 2023-24 ਦਾ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਆਰੰਭ ਹੋ ਗਿਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਇਕੱਤਰਤਾ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਬਜਟ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਨੇ ਪੇਸ਼ ਕੀਤਾ।
ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਸ ਸਾਲ ਦਾ ਬਜਟ ਹਰਿਆਣਾ ਦੇ ਗੁਰਦੁਆਰਿਆਂ ਤੋਂ ਵੱਖ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਇਸ ਸਾਲ ਦਾ ਬਜਟ 106.5 ਕਰੋੜ ਰੁਪਏ ਪਹਿਲਾਂ ਹੀ ਪਾਸ ਕਰ ਲਿਆ। ਸ਼੍ਰੋਮਣੀ ਕਮੇਟੀ ਵੱਲੋਂ 11 ਅਰਬ 38 ਕਰੋੜ 14 ਲੱਖ 54 ਹਜ਼ਾਰ 380 ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਕਾਬਿਲੇਗੌਰ ਹੈ ਕਿ ਇਸ ਵਾਰ 32 ਕਰੋੜ ਦੇ ਕਰੀਬ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬਾਨ ਲਈ 8 ਅਰਬ 55 ਕਰੋੜ 39 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲਾਨਾ ਬਜਟ 2023-24 ਵਿੱਚੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਸਾਲ ਦਾ ਬਜਟ 106.5 ਕਰੋੜ ਰੁਪਏ ਘੱਟ ਜਾਣ ਕਾਰਨ ਇਹ ਬਜਟ 11 ਅਰਬ 38 ਕਰੋੜ 14 ਲੱਖ 54 ਹਜ਼ਾਰ 380 ਰੁਪਏ ਦਾ ਰਹਿ ਗਿਆ ਹੈ। ਬਜਟ 'ਚ ਵਿਦਿਅਕ ਅਦਾਰਿਆਂ ਦਾ ਘਾਟਾ 29 ਕਰੋੜ 80 ਲੱਖ 98 ਹਜ਼ਾਰ 862 ਰੁਪਏ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਸਿੱਖਾਂ ਨੂੰ ਆਪਣੇ ਬੱਚਿਆਂ ਦੇ ਨਾਮ ਰੱਖਣ ਸਮੇਂ 'ਸਿੰਘ' ਅਤੇ 'ਕੌਰ' ਲਗਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਾ ਹੈ। ਸਿੱਖਾਂ ਵੱਲੋਂ ਆਪਣੇ ਬੱਚਿਆਂ ਦੇ ਨਾਮ 'ਸਿੰਘ' ਅਤੇ 'ਕੌਰ' ਤੋਂ ਬਿਨਾਂ ਰੱਖਣ ਦਾ ਰੁਝਾਨ ਸਿੱਖ ਰੀਤੀ ਰਿਵਾਜਾਂ ਤੇ ਸਿੱਖ ਰਹਿਤ ਮਰਯਾਦਾ ਦੇ ਵਿਰੁੱਧ ਹੈ। ਇਸ ਸੰਜੀਦਾ ਮਾਮਲੇ 'ਤੇ ਸਿੱਖ ਆਪੋ-ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ।
ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ
ਬਜਟ ਦੌਰਾਨ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਹਰ ਸਾਲ ਸਿੱਖ ਨੌਜਵਾਨਾਂ ਨੂੰ ਆਈਏਐਸ, ਆਈਪੀਐਸ, ਪੀਪੀਸੀਐਸ, ਆਈਐਫਐਸ ਆਦਿ ਮੁਕਾਬਲਾ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਦਾ ਅਮਲ ਅਰੰਭਿਆ ਜਾ ਚੁੱਕਾ ਹੈ। ਸਿੱਖ ਕੌਮ ਇਸ ਵਿੱਚ ਯਥਾਸ਼ਕਤ ਹਿੱਸਾ ਪਾਵੇ ਤਾਂ ਜੋ ਭਵਿੱਖ ਅੰਦਰ ਹਰ ਖੇਤਰ ਵਿੱਚ ਸਿੱਖ ਅਫ਼ਸਰਾਂ ਦੀ ਹੋਂਦ ਕਾਇਮ ਹੋ ਸਕੇ।
ਇਹ ਵੀ ਪੜ੍ਹੋ : Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ