Amritpal Singh News: ਪੰਜਾਬ ਪੁਲਿਸ ਵੱਲੋਂ ਭਗੌੜੇ ਕਰਾਰ ਦਿੱਤੇ ਗਏ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਪੁਲਿਸ ਨੇ ਅੰਮ੍ਰਿਤਪਾਲ ਖ਼ਿਲਾਫ਼ ਸ਼ਾਹਕੋਟ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ। ਨੰਗਲ ਅੰਬੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪਿਸਤੌਲ ਦੇ ਜ਼ੋਰ ਉਤੇ ਉਸ ਦੇ ਮੁੰਡੇ ਕੋਲੋਂ ਕੱਪੜੇ ਖੋਹੇ ਸਨ। ਕੱਪੜੇ ਨਾ ਦੇਣ ਉਤੇ ਗੋਲ਼ੀ ਮਾਰਨ ਦੀ ਵੀ ਧਮਕੀ ਦਿੱਤੀ ਸੀ।


COMMERCIAL BREAK
SCROLL TO CONTINUE READING

ਪੁਲਿਸ ਨੇ ਗ੍ਰੰਥੀ ਦੀ ਸ਼ਿਕਾਇਤ ਉਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇੱਕ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਵਾਰਿਸ ਪੰਜਾਬ ਦੇ ਮੁਖੀ ਦੀਆਂ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸ਼ਾਹਕੋਟ ਵਿੱਚ ਅੰਮ੍ਰਿਤਪਾਲ ਤੋਂ ਇਲਾਵਾ ਚਾਰ ਹੋਰ ਲੋਕਾਂ ਖ਼ਿਲਾਫ਼ ਅਲੱਗ ਤੋਂ ਐਫਆਈਆਰ ਦਰਜ ਕੀਤੀ ਗਈ ਹੈ।


ਇਹ ਵੀ ਪੜ੍ਹੋ : Punjab Budget Session News: ਸੀਐਮ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦਾ ਮਤਾ ਕੀਤਾ ਪਾਸ


ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫ਼ਰਾਰ ਹੋਏ ਨੂੰ ਅੱਜ ਪੰਜ ਦਿਨ ਹੋ ਗਏ ਹਨ। ਪੰਜਾਬ ਪੁਲਿਸ ਦੇ ਅੱਜ ਵੀ ਹੱਥ ਖਾਲੀ ਹਨ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਵਿਚਕਾਰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ (Amritpal Singh) ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। 21 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਅੰਮ੍ਰਿਤਪਾਲ ਦੀ ਥਾਂ-ਥਾਂ ਭਾਲ ਕਰ ਰਹੀ ਹੈ। ਅਜਿਹੇ 'ਚ ਪੰਜਾਬ ਪੁਲਿਸ ਨੇ ਹਵਾਈ ਅੱਡੇ ਅਤੇ ਬੰਦਰਗਾਹਾਂ 'ਤੇ ਹਰ ਜਗ੍ਹਾ ਅੰਮ੍ਰਿਤਪਾਲ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ।


ਇਹ ਵੀ ਪੜ੍ਹੋ :  Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ