Case Registered Against Rahul Gandhi: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦਾ ਇੱਕ ਹੋਰ ਕੇਸ ਦਰਜ, ਆਰਐਸਐਸ ਨੂੰ ਦੱਸਿਆ ਸੀ `ਕੌਰਵ`
Another Defamation Case Against Rahul Gandhi News: ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀਆਂ ਮੁਸੀਬਤਾਂ ਘੱਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਸਾਬਕਾ ਐਮਪੀ ਖ਼ਿਲਾਫ਼ ਇੱਕ ਟਿੱਪਣੀ ਕਰਨ ਉਤੇ ਇੱਕ ਹੋਰ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
Another Defamation Case Against Rahul Gandhi News: ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਇੱਕ ਹੋਰ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਾਲ ਜਨਵਰੀ 'ਚ ਭਾਰਤ ਜੋੜੋ ਯਾਤਰਾ ਦੌਰਾਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਖਿਲਾਫ਼ ਕੀਤੀ ਗਈ ਟਿੱਪਣੀ 'ਤੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਐਡਵੋਕੇਟ ਅਰੁਣ ਭਦੋਰੀਆ ਨੇ ਆਰਐਸਐਸ ਵਰਕਰ ਕਮਲ ਭਦੋਰੀਆ ਦੀ ਸ਼ਿਕਾਇਤ 'ਤੇ ਉੱਤਰਾਖੰਡ ਦੀ ਹਰਿਦੁਆਰ ਅਦਾਲਤ 'ਚ ਕੇਸ ਦਾਇਰ ਕੀਤਾ ਹੈ। ਮਾਮਲੇ ਦੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ।
9 ਜਨਵਰੀ 2023 ਨੂੰ ਹਰਿਆਣਾ ਦੇ ਅੰਬਾਲਾ 'ਚ ਭਾਰਤ ਜੋੜੋ ਯਾਤਰਾ ਤੋਂ ਬਾਅਦ ਇੱਕ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਆਰਐੱਸਐੱਸ ਦੇ ਮੈਂਬਰ 21ਵੀਂ ਸਦੀ ਦੇ 'ਕੌਰਵ' ਹਨ। ਰਾਹੁਲ ਨੇ ਕਿਹਾ ਸੀ, ਕੌਰਵ ਕੌਣ ਸਨ? ਮੈਂ ਤੁਹਾਨੂੰ ਸਭ ਤੋਂ ਪਹਿਲਾਂ 21ਵੀਂ ਸਦੀ ਦੇ ਕੌਰਵਾਂ ਬਾਰੇ ਦੱਸਾਂਗਾ। ਉਹ ਖਾਕੀ ਹਾਫ ਪੈਂਟ ਪਹਿਨਦੇ ਹਨ, ਹੱਥਾਂ ਵਿੱਚ ਡੰਡੇ ਰੱਖਦੇ ਹਨ। ਭਾਰਤ ਦੇ 2-3 ਅਰਬਪਤੀ ਕੌਰਵਾਂ ਦੇ ਨਾਲ ਖੜ੍ਹੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਮਹੀਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ਉਨ੍ਹਾਂ ਦੀ ਮੋਦੀ ਸਰਨੇਮ ਟਿੱਪਣੀ ਵਿਰੁੱਧ ਮਾਣਹਾਨੀ ਦੇ ਇੱਕ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੂਰਤ ਦੀ ਇੱਕ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕਾਂਗਰਸ ਨੇਤਾ ਨੂੰ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਇੱਥੇ ਹੀ ਸਮਾਪਤ ਨਹੀਂ ਹੋ ਰਹੀਆਂ। ਉਨ੍ਹਾਂ ਦੀ ਮੈਂਬਰਸ਼ਿਪ ਲਈ ਸੰਸਦ ਤੋਂ ਲੈ ਕੇ ਸੜਕ ਤੱਕ ਸੰਘਰਸ਼ ਚੱਲ ਰਿਹਾ ਹੈ। ਪਟਨਾ ਦੀ ਐਮਐਲਏ/ਐਮਪੀ ਕੋਰਟ ਨੇ ਮੋਦੀ ਸਰਨੇਮ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਜਿਸ ਵਿੱਚ ਉਸ ਨੂੰ 12 ਅਪ੍ਰੈਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਦਰਅਸਲ ਬਿਹਾਰ ਦੇ ਸਾਬਕਾ ਡਿਪਟੀ ਸੀਐਮ ਤੇ ਭਾਜਪਾ ਨੇਤਾ ਸੁਸ਼ੀਲ ਕੁਮਾਰ ਮੋਦੀ ਨੇ ਮੋਦੀ ਸਰਨੇਮ ਮਾਮਲੇ ਨੂੰ ਲੈ ਕੇ ਮੈਜਿਸਟ੍ਰੇਟ ਕੋਰਟ ਵਿੱਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਹੈ। ਪਟੀਸ਼ਨ ਦਾ ਨੋਟਿਸ ਲੈਂਦੇ ਹੋਏ ਅਦਾਲਤ ਨੇ ਰਾਹੁਲ ਨੂੰ ਸੰਮਨ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗਾ। ਭਾਜਪਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਮੋਦੀ ਦੇ ਵਕੀਲ ਐਸਡੀ ਸੰਜੇ ਨੇ ਦੱਸਿਆ ਕਿ ਅਦਾਲਤ ਨੇ ਰਾਹੁਲ ਗਾਂਧੀ ਦੇ ਵਕੀਲ ਨੂੰ ਮੁਲਜ਼ਮ ਨੂੰ ਨਿੱਜੀ ਰੂਪ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤੇ ਹਨ। ਉਥੇ ਹੀ ਸੁਸ਼ੀਲ ਕੁਮਾਰ ਮੋਦੀ ਨੇ ਉਮੀਦ ਜਤਾਈ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਇੱਥੋਂ ਦੀ ਅਦਾਲਤ ਵੱਲੋਂ ‘ਕਾਫ਼ੀ ਸਜ਼ਾ’ ਮਿਲੇਗੀ। ਇੱਕ ਵੀਡੀਓ ਬਿਆਨ ਵਿੱਚ ਮੋਦੀ ਜੋ ਹੁਣ ਰਾਜ ਸਭਾ ਮੈਂਬਰ ਹਨ, ਨੇ ਖੁਲਾਸਾ ਕੀਤਾ ਕਿ ਪਟਨਾ ਵਿੱਚ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਰਾਹੁਲ ਗਾਂਧੀ ਦੇ ਵਿਵਾਦਤ ਭਾਸ਼ਣ ਤੋਂ ਬਾਅਦ ਦਾਇਰ ਇੱਕ ਪਟੀਸ਼ਨ ਦੇ ਸਬੰਧ ਵਿੱਚ 12 ਅਪ੍ਰੈਲ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ। ਗਾਂਧੀ ਨੂੰ ਸੀਆਰਪੀਸੀ ਦੀ ਧਾਰਾ 317 ਤਹਿਤ ਬਿਆਨ ਦਰਜ ਕਰਨ ਲਈ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ