Teachers Transfer News: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਟੇਸ਼ਨ ਬਦਲੀ ਲਈ ਇੱਕ ਹੋਰ ਮੌਕਾ
Teachers Transfer News: ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਬਦਲੀਆਂ ਨੂੰ ਲੈ ਕੇ ਪਸੰਦੀਦਾ ਸਟੇਸ਼ਨ ਲਈ ਇੱਕ ਹੋਰ ਮੌਕਾ ਦਿੱਤਾ ਹੈ। ਸਰਕਾਰ ਨੇ ਪੋਰਟਲ ਉਪਰ ਲਾਗਇਨ ਕਰਕੇ ਸਟੇਸ਼ਨ ਸਹੀ ਕਰਨ ਲਈ ਕਿਹਾ ਹੈ।
Teachers Transfer News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਵਿੱਚ ਬਦਲੀਆਂ ਦੀ ਪ੍ਰਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਖਾਣ ਕਾਰਨ ਬਦਲੀ ਕਰਵਾਉਣ ਵਿੱਚ ਅਸਫਲ ਰਹਿਣ ਦੀ ਸੂਚਨਾ ਮਿਲਣ 'ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕਾ ਦਿੱਤਾ ਹੈ। ਇਸ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਆਪਣੇ ਸਟੇਸ਼ਨ ਉਪਰ ਡਿਊਟੀ ਕਰਨਾ ਚਾਹੁੰਦੇ ਹਨ।
ਕਈ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ 'ਚ ਲਿਆਂਦਾ ਸੀ ਕਿ ਉਨ੍ਹਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖ਼ਾਲੀ ਹੋਏ ਸਟੇਸ਼ਨਾਂ ਉਪਰ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਅੰਦਰ ਹੀ ਬਦਲੀ ਕਰਵਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੇ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ਉਪਰ ਬਦਲੀ ਕਰਵਾ ਸਕਣ।
ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ, ਉਨ੍ਹਾਂ ਨੂੰ ਡਾਟਾ ਸਹੀ ਕਰਨ ਤੇ ਉਸ ਉਪਰੰਤ ਸਬੰਧਤ ਸਕੂਲ ਮੁਖੀ/ਡੀਡੀਓ ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22 ਮਈ 2023 ਨੂੰ ਬਾਅਦ ਦੁਪਹਿਰ 02.00 ਵਜੇ (ਬਾਅਦ) ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਹ ਈ-ਪੰਜਾਬ ਪੋਰਟਲ ਉਪਰ ਲਾਗਇਨ ਕਰ ਕੇ ਬਦਲੀ ਲਈ ਮਿਤੀ 22 ਮਈ 2023 ਨੂੰ ਸਮਾਂ ਬਾਅਦ ਦੁਪਹਿਰ 02.00 ਵਜੇ ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ।
ਇਹ ਵੀ ਪੜ੍ਹੋ : Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ
ਕਾਬਿਲੇਗੌਰ ਹੈ ਕਿ ਜ਼ਿਲ੍ਹੇ ਤੋਂ ਜ਼ਿਲ੍ਹੇ ਅੰਦਰ ਹੀ ਬਦਲੀ ਕਰਵਾਉਣ ਲਈ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿਨ੍ਹਾਂ ’ਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ ਮੈਂਬਰਾਂ ਨੇ ਬਦਲੀ ਲਈ ਅਪਲਾਈ ਕੀਤਾ ਸੀ ਜਿਸ ਵਿਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਗਰਮੀ ਦਾ ਕਹਿਰ; ਪਾਰਾ 44 ਡਿਗਰੀ ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ