Sanyukt Kisan Morcha: ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 18 ਅਪ੍ਰੈਲ ਨੂੰ ਪੰਜਾਬ `ਚ ਰੇਲ ਆਵਾਜਾਈ ਠੱਪ ਕਰਨ ਦੀ ਚਿਤਾਵਨੀ
Sanyukt Kisan Morcha News: ਮੀਂਹ ਕਾਰਨ ਬਦਰੰਗ ਹੋਈ ਕਣਕ ਦੀ ਖ਼ਰੀਦ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਜਲਦੀ ਗਿਰਦਾਵਰੀ ਕਰਵਾਉਣ ਲਈ ਕਿਹਾ ਹੈ।
Sanyukt Kisan Morcha News: ਕੇਂਦਰ ਸਰਕਾਰ ਵੱਲੋਂ ਬਦਰੰਗ ਕਣਕ ਦੀ ਖ਼ਰੀਦ ਵਿੱਚ ਲਗਾਏ ਕੱਟ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ 18 ਅਪ੍ਰੈਲ ਨੂੰ ਪੰਜਾਬ ਭਰ ਵਿੱਚ 12 ਵਜੇ ਤੋਂ 4 ਤੱਕ ਰੇਲ ਆਵਾਜਾਈ ਠੱਪ ਕਰਨ ਦੀ ਚਿਤਾਵਨੀ ਦਿੱਤੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਕਿਹਾ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਮੁਆਵਜ਼ਾ ਦਿੱਤਾ ਜਾਵੇ।
ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਪੰਜਾਬ ਭਰ ਵਿੱਚ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਜਲਦ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ ਪਰ ਉੱਥੇ ਹੀ ਕੇਂਦਰ ਵੱਲੋਂ ਕਣਕ ਦੀ ਖਰੀਦ ਵਿੱਚ ਲਗਾਏ ਕੱਟ ਨੂੰ ਲੈ ਕੇ ਕਿਸਾਨਾਂ ਵਿੱਚ ਵੱਡੀ ਨਰਾਜ਼ਗੀ ਨਜ਼ਰ ਆ ਰਹੀ ਹੈ। ਇਸ ਨੂੰ ਲੈ ਕੇ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਵੱਡੇ ਫੈਸਲੇ ਲਏ ਗਏ ਹਨ। ਜਿਸ ਵਿਚ ਕਿਸਾਨਾਂ ਦੀ ਨਾਰਾਜ਼ਗੀ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਖਿਲਾਫ਼ ਵੀ ਨਜ਼ਰ ਆਈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਬੇਮੌਸਮੀ ਬਰਸਾਤ ਕਾਰਨ ਅੰਨਦਾਤੇ ਦਾ ਵੱਡਾ ਨੁਕਸਾਨ ਹੋਇਆ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖਰੀਦ ਵਿੱਚ ਪੰਜ ਰੁਪਏ ਤੋਂ ਲੈ ਕੇ 37 ਰੁਪਏ ਤੱਕ ਵੱਡਾ ਕੱਟ ਲਗਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਜਲਦ ਵਾਪਸ ਨਾ ਲਿਆ ਅਤੇ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ 18 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਵੀ ਸੰਘਰਸ਼ ਦੀ ਚਿਤਾਵਨੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਨਾ ਦਿੱਤੇ ਤਾਂ ਪੰਜਾਬ ਸਰਕਾਰ ਖਿਲਾਫ਼ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਜਦਕਿ ਦੂਜੇ ਪਾਸੇ ਅਜੇ ਤੱਕ ਕਿਸਾਨਾਂ ਦੀਆਂ ਗਿਰਦਾਵਰੀਆਂ ਨਹੀਂ ਹੋਈਆਂ। ਉਨ੍ਹਾਂ ਨੇ 100 ਫ਼ੀਸਦੀ ਨੁਕਸਾਨ ਵਾਲਿਆਂ ਨੂੰ 50000 ਅਤੇ 50 ਫ਼ੀਸਦੀ ਤੋਂ ਵੱਧ ਵਾਲਿਆਂ ਨੂੰ 25000 ਮੁਆਵਜ਼ਾ ਦਿੱਤਾ ਜਾਵੇ।
ਭਰਤ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ