Kotkapura Firing Incident News: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਝਟਕਾ ਦਿੰਦੇ ਹੋਏ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ। ਫਰੀਦਕੋਟ ਅਦਾਲਤ 'ਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਹਨ। ਹਾਲਾਂਕਿ ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ (ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ) 'ਚ ਜ਼ਮਾਨਤ ਮਿਲ ਗਈ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ


ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਘਿਰੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ (Bail to Sukhbir Badal) ਕਰ ਲਈ ਹੈ। ਕਾਬਿਲੇਗੌਰ ਹੈ ਕਿ ਕੋਟਕਪੂਰਾ ਗੋਲੀ ਕਾਂਡ 'ਚ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।  ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਸੁਖਬੀਰ ਬਾਦਲ ਨੂੰ ਮੰਗਲਵਾਰ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਵੀਰਵਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਸੀ।


ਇਹ ਵੀ ਪੜ੍ਹੋ : High Court News: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ ਖੂਫੀਆ ਤੰਤਰ ਹੋਇਆ ਫੇਲ੍ਹ