Sidhu Moosewala Father Balkaur Singh News: ਪੰਜਾਬ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਿਵਾਦਤ ਇੰਟਰਵਿਊ ਮਗਰੋਂ ਵਾਰਿਸ ਪੰਜਾਬ ਦੇ ਸੰਸਥਾ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਦੀ ਖ਼ਬਰਾਂ ਨਾਲ ਪੰਜਾਬ ਦਾ ਮਾਹੌਲ ਕਾਫੀ ਭਖ ਗਿਆ ਹੈ। ਕਾਬਿਲੇਗੌਰ ਹੈ ਕਿ ਸਵੇਰ ਤੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖਬਰ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਸੂਬੇ ਵਿੱਚ ਮਾਹੌਲ ਕਾਫੀ ਭਖਿਆ ਹੋਇਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਭਲਕੇ ਯਾਨੀ 19 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਵੀ ਹੈ। ਮਾਨਸਾ ਵਿੱਚ ਸਿੱਧ ਮੂਸੇਵਾਲਾ ਦੀ ਬਰਸੀ ਉਤੇ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਸ ਦੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਪੁੱਜਣ ਦੀ ਅਪੀਲ ਕੀਤੀ ਸੀ। ਹੁਣ ਉਸ ਦੀ ਬਰਸੀ ਉਤੇ ਪੰਜਾਬ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਤੋਂ ਬਾਅਦ ਬਲਕੌਰ ਸਿੱਧੂ ਸੋਸ਼ਲ ਮੀਡੀਆ ਇੰਸਟਾਗ੍ਰਾਮ ਉਤੇ ਲਾਈਵ ਹੋਏ।


ਇਹ ਵੀ ਪੜ੍ਹੋ : CM Bhagwant mann News: ਕੋਟਕਪੂਰਾ ਗੋਲੀ ਕਾਂਡ 'ਤੇ ਸੀਐਮ ਭਗਵੰਤ ਮਾਨ ਤੇ ਸੁਖਬੀਰ ਬਾਦਲ ਆਹਮੋ-ਸਾਹਮਣੇ


ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਬਰਸੀ ਉਤੇ ਹੋਣ ਵਾਲੀ ਭਾਰੀ ਇਕੱਠ ਨੂੰ ਰੋਕਣ ਦੇ ਯਤਨ ਚੱਲ ਰਹੇ ਹਨ। ਬਲਕੌਰ ਸਿੱਧੂ ਕੁਝ ਮਿੰਟਾਂ ਲਈ ਲਾਈਵ ਹੋਏ ਤੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਉਪਰ ਪੁੱਜਣ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਵੀ ਅਪੀਲ ਕੀਤੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਪੁੱਜਣ ਦੀ ਅਪੀਲ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਕਾਬਿਲੇਗੌਰ ਹੈ ਕਿ ਭਲਕੇ ਹੋਣ ਵਾਲੇ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧ ਪੁ਼ਖਤਾ ਰਹਿਣਗੇ।


ਜ਼ਿਕਰਯੋਗ ਹੈ ਕਿ 29 ਮਈ ਨੂੰ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਜੇਕਰ ਪਹਿਲੀ ਬਰਸੀ ਦੀ ਗੱਲ ਕੀਤੀ ਜਾਵੇ ਤਾਂ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਇਸਦੀ ਤਰੀਕ ਵਿੱਚ ਤਬਦੀਲੀ ਕੀਤੀ ਗਈ। ਇਸ ਦੀ ਵਜ੍ਹਾ ਸਿੱਧੂ ਦੇ ਪ੍ਰਸ਼ੰਸ਼ਕ ਹਨ, ਕਿਉਂਕਿ ਉਹ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪਿੰਡ ਪਹੁੰਚਣਗੇ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਇਹ ਫੈਸਲਾ ਕੀਤਾ ਗਿਆ।


ਇਹ ਵੀ ਪੜ੍ਹੋ : Amritpal Singh arrest news: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਪਿੱਛਾ ਕਰਨ ਮਗਰੋਂ ਹਿਰਾਸਤ 'ਚ ਲਿਆ