ਪਰਮਵੀਰ ਰਿਸ਼ੀ/ਬਟਾਲਾ : ਪੰਜਾਬ ਵਿੱਚ ਹੁਣ ਸਿਆਸੀ ਆਗੂ ਵਿੱਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ, ਹੁਣ ਖ਼ਬਰ ਆਈ ਹੈ ਕਿ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ( Lakhbir Singh Lodhi Nangal) ਕੋਰੋਨਾ ਪੋਜ਼ੀਟਿਵ ਹੋ ਗਏ ਨੇ, ਉਨ੍ਹਾਂ ਦੇ ਨਾਲ ਪੁੱਤਰ ਕੰਵਰਮਨਦੀਪ ਸਿੰਘ ਜਿੰਮੀ ਦਾ ਵੀ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ, ਕੁੱਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਮੀਟਿੰਗ ਦੌਰਾਨ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਹਿੱਸਾ ਲੈਣ ਗਏ ਸਨ   


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਬਟਾਲਾ ਤੋਂ ਹੀ ਆਗੂ ਕੰਵਲਜੀਤ ਦਾ ਵੀ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਸੀ, ਕੰਵਲਜੀਤ ਸਿੰਘ ਵੀ ਚੰਡੀਗੜ੍ਹ ਅਕਾਲੀ ਦਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਦੇ ਲਈ ਚੰਡੀਗੜ੍ਹ ਗਏ ਸਨ, ਇਸ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਤੋਤਾ ਸਿੰਘ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ


ਕੰਵਲਜੀਤ ਸਿੰਘ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਉਣ ਤੋਂ ਬਾਅਦ ਅਕਾਲੀ ਦਲ ਨੇ ਮੀਟਿੰਗ ਵਿੱਚ ਸ਼ਾਮਲ ਸਾਰੇ ਆਗੂਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਜਿਸ ਆਗੂ ਵਿੱਚ ਕੋਰੋਨਾ ਦੇ ਲੱਛਣ ਨਜ਼ਰ ਆਉਣ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ, ਅਕਾਲੀ ਦਲ ਨੇ ਚੰਡੀਗੜ੍ਹ ਹੈੱਡਕੁਆਟਰ ਵੀ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ 


ਇਸ ਤੋਂ ਕਾਂਗਰਸ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਉਨ੍ਹਾਂ ਦੇ ਬੇਟੇ ਅਤੇ ਪਤਨੀ ਦਾ ਵੀ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਸੀ 
ਜਦਕਿ ਕਾਂਗਰਸ ਦੇ 2 ਵਿਧਾਇਕ ਤਰਨਤਾਰਨ ਤੋਂ ਡਾਕਟਰ ਧਰਮਵੀਰ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਦਾ ਵੀ ਕੋਰੋਨਾ ਟੈਸਟ  ਪੋਜ਼ੀਟਿਵ ਆਇਆ ਸੀ 


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਸੁਖਜਿੰਦਰ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਵੀ ਕੋਰੋਨਾ ਟੈਸਟ ਕਰਵਾਇਆ ਸੀ,ਇੰਨਾ ਤਿੰਨਾਂ ਦੀ ਰਿਪੋਰਟ ਨੈਗੇਟਿਵ ਆਈ ਸੀ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕੈਬਨਿਟ ਮੰਤਰੀਆਂ ਅਤੇ ਅਫ਼ਸਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਸੀ