Bathinda Military Station: ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਵਾਪਰੀ ਘਟਨਾ ਸਬੰਧੀ ਸਨਸਨੀਖੇਜ ਖੁਲਾਸਾ ਹੋਇਆ। ਦਰਅਸਲ ਇਸ ਘਟਨਾ ਦਾ ਚਸ਼ਮਦੀਦ ਨੂੰ ਸ਼ੱਕੀ ਵਿੱਚ ਗ੍ਰਿਫਤਾਰ ਕਰਨ ਉਤੇ ਕਈ ਅਹਿਮ ਖ਼ੁਲਾਸੇ ਹੋਏ।
Trending Photos
Bathinda Military Station: ਬਠਿੰਡਾ ਮਿਲਟਰੀ ਸਟੇਸ਼ਨ 'ਤੇ ਭਾਰਤੀ ਫ਼ੌਜ ਦੇ ਚਾਰ ਜਵਾਨਾਂ ਦੇ ਸਨਸਨੀਖੇਜ਼ ਕਤਲ ਦੇ ਇਕਲੌਤੇ ਚਸ਼ਮਦੀਦ ਗਵਾਹ ਨੂੰ ਸ਼ੱਕੀ ਵਜੋਂ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਬਠਿੰਡਾ ਦੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਖੁਰਾਣਾ ਨੇ ਪੁਸ਼ਟੀ ਕੀਤੀ ਕਿ ਦੇਸਾਈ ਮੋਹਨ ਹੁਣ ਇਸ ਕੇਸ ਵਿੱਚ ਮੁਲਜ਼ਮ ਬਣ ਗਿਆ ਹੈ।
ਇਹ ਦੇਸਾਈ ਹੀ ਸੀ ਜਿਸ ਨੇ ਅਪਰਾਧ ਵਾਲੀ ਥਾਂ ਦੇ ਨੇੜੇ ਚਿੱਟੇ ਕੁੜਤੇ-ਪਜਾਮੇ 'ਚ ਦੋ ਨਕਾਬਪੋਸ਼ ਵਿਅਕਤੀਆਂ ਨੂੰ ਦੇਖਿਆ ਸੀ। ਪੁਲਿਸ ਦੁਪਹਿਰ ਬਾਅਦ ਹੋਰ ਜਾਣਕਾਰੀ ਸਾਂਝੀ ਕਰੇਗੀ। ਦੇਸਾਈ ਮੋਹਨ ਉਨ੍ਹਾਂ ਚਾਰ ਜਵਾਨਾਂ 'ਚ ਸ਼ਾਮਲ ਸੀ, ਜਿਨ੍ਹਾਂ ਨੂੰ ਬਠਿੰਡਾ ਪੁਲਿਸ ਨੇ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਸ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ ਕਿ ਚਿੱਟੇ ਕੁੜਤੇ-ਪਜਾਮੇ ਵਿੱਚ ਪਹਿਨੇ ਦੋ ਨਕਾਬਪੋਸ਼ ਵਾਰਦਾਤ ਵਾਲੀ ਥਾਂ ਤੋਂ ਭੱਜ ਗਏ ਹਨ।
ਜਾਣਕਾਰੀ ਮੁਤਾਬਕ ਫ਼ੌਜ ਦੇ ਹੀ ਇੱਕ ਸਿਪਾਹੀ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਸੂਚਨਾ ਦੇ ਨਾਂ 'ਤੇ ਉੱਚ-ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ। ਉਸ ਨੇ ਝੂਠ ਬੋਲਿਆ ਕਿ ਕੁੜਤਾ-ਪਜਾਮਾ ਪਾ ਕੇ 2 ਨਕਾਬਪੋਸ਼ ਵਿਅਕਤੀਆਂ ਨੇ ਕਤਲ ਨੂੰ ਅੰਜਾਮ ਦਿੱਤਾ ਹੈ। ਸਭ ਤੋਂ ਪਹਿਲਾਂ ਉਸ ਨੇ 9 ਅਪ੍ਰੈਲ ਨੂੰ ਇੰਸਾਸ ਰਾਈਫ਼ਲ ਚੋਰੀ ਕੀਤੀ ਤੇ ਫਿਰ 12 ਅਪ੍ਰੈਲ ਨੂੰ ਚਾਰ ਲੋਕਾਂ ਦਾ ਕਤਲ ਕੀਤਾ। ਘਟਨਾ ਦਾ ਕਾਰਨ ਆਪਸੀ ਦੁਸ਼ਮਣੀ ਹੈ ਤੇ ਉਕਤ ਮੁਲਜ਼ਮ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।
ਰੱਖਿਆ ਮੰਤਰਾਲੇ ਨੇ ਫ਼ੌਜ ਮੁਖੀ ਮਨੋਜ ਪਾਂਡੇ ਨੂੰ ਘਟਨਾ ਦੀ ਰਿਪੋਰਟ ਸੌਂਪਣ ਲਈ ਕਿਹਾ ਸੀ। ਉਨ੍ਹਾਂ ਆਪਣੇ ਪੱਧਰ 'ਤੇ ਟੀਮ ਬਣਾ ਕੇ ਘਟਨਾ ਦੀ ਜਾਂਚ ਕੀਤੀ ਤਾਂ ਤੱਥ ਸਭ ਦੇ ਸਾਹਮਣੇ ਆਏ। ਦੱਸਿਆ ਜਾ ਰਿਹਾ ਹੈ ਕਿ ਛਾਉਣੀ ਦੇ ਕਾਂਸਟੇਬਲ ਦੇਸਾਈ ਮੋਹਨ ਨੇ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ 2 ਦਿਨ ਪਹਿਲਾਂ 12 ਫ਼ੌਜ ਮੁਲਾਜ਼ਮਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਸੀ, ਜਿਨ੍ਹਾਂ 'ਚੋਂ 4 ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਉਨ੍ਹਾਂ ਵਿੱਚੋਂ ਦੇਸਾਈ ਮੋਹਨ ਨੇ ਆਪਣੇ ਜੁਰਮ ਕਬੂਲ ਲਿਆ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ BJP ਆਗੂ ਬਲਵਿੰਦਰ ਗਿੱਲ 'ਤੇ ਫਾਇਰਿੰਗ, ਜਬਾੜੇ 'ਚ ਲੱਗੀ ਗੋਲੀ
ਉਸ ਨੇ ਜਾਂਚ ਅਧਿਕਾਰੀ ਨੂੰ ਦੱਸਿਆ ਕਿ ਉਸ ਨੇ ਹਰੀਸ਼ ਨਾਮ ਦੇ ਜਵਾਨ ਦੀ ਰਾਈਫ਼ਲ ਚੋਰੀ ਕੀਤੀ ਸੀ ਤੇ ਨਾਲ ਹੀ 28 ਕਾਰਤੂਸ ਵੀ ਸਨ। ਪੋਸਟਮਾਰਟਮ 'ਚ ਵੀ ਇਹ ਖ਼ੁਲਾਸਾ ਹੋਇਆ ਸੀ ਕਿ 4 ਜਵਾਨਾਂ ਦਾ ਕਤਲ ਬੰਦੂਕ 'ਚੋਂ ਚੱਲੀਆਂ ਗੋਲ਼ੀਆਂ ਨਾਲ ਹੋਇਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : Film Jodi's New Song: ਦਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਨਵੀਂ ਫ਼ਿਲਮ 'ਜੋੜੀ' ਦਾ ਪਹਿਲਾ ਗੀਤ ਹੋਇਆ ਰਿਲੀਜ਼! ਵੇਖੋ ਵੀਡੀਓ