Surinder Chaudhary Join AAP: ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ `ਚ ਸ਼ਾਮਲ
Surinder Chaudhary Join AAP News: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਜ਼ੋਰਦਾਰ ਝਟਕਾ ਲੱਗਾ। ਮਰਹੂਮ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
Surinder Chaudhary Join AAP News: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦਾ ਸਿਆਸੀ ਪਿੜ ਪੂਰੀ ਤਰ੍ਹਾਂ ਭਖ ਗਿਆ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕਰਤਾਰਪੁਰ ਵਿੱਚ ਚੋਣ ਰੈਲੀ ਦੌਰਾਨ ਕਾਂਗਰਸ ਨੂੰ ਜ਼ਬਰਦਸਤ ਝਟਕਾ ਲੱਗਾ ਹੈ। ਚੌਧਰੀ ਪਰਿਵਾਰ ਦੇ ਮੈਂਬਰ ਤੇ ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਜਾਣਕਾਰੀ ਮੁਤਾਬਕ ਸੁਰਿੰਦਰ ਚੌਧਰੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨੂੰ ਲੈ ਕੇ ਪਹਿਲਾਂ ਵੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋ ਚੁੱਕੀ ਸੀ।
ਜਲੰਧਰ ਦੇ ਕਰਤਾਰਪੁਰ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਰੈਲੀ ਗਈ। ਇਸ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਇਕ ਸਾਲ ਦੀ ਆਪਣੀ ਸਰਕਾਰ ਦਾ ਕਾਰਗੁਜ਼ਾਰੀ ਦੱਸੀ, ਉਥੇ ਹੀ ਵਿਰੋਧੀਆਂ 'ਤੇ ਵੀ ਨਿਸ਼ਾਨੇ ਸਾਧੇ। ਸੁਰਿੰਦਰ ਸਿੰਘ ਚੌਧਰੀ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ ਅਤੇ 2017 ਵਿਚ ਕਰਤਾਰਪੁਰ ਦੇ ਵਿਧਾਇਕ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਦੌਰਾਨ ਉਨ੍ਹਾਂ ਨੂੰ 'ਆਪ' ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਸੁਰਿੰਦਰ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਕਾਬਿਲੇਗੌਰ ਹੈ ਕਿ ਕਾਂਗਰਸੀ ਨੇਤਾ ਮਰਹੂਮ ਜਗਜੀਤ ਸਿੰਘ ਚੌਧਰੀ ਤੇ ਮਰਹੂਮ ਸੰਤੋਖ ਚੌਧਰੀ ਸਕੇ ਭਰਾ ਸਨ। ਚੌਧਰੀ ਪਰਿਵਾਰ ਦੇ ਮੈਂਬਰ ਤੇ ਜਗਜੀਤ ਸਿੰਘ ਚੌਧਰੀ ਦੇ ਪੁੱਤਰ ਸੁਰਿੰਦਰ ਸਿੰਘ ਨੇ ਹੁਣ ਆਪਣੇ ਪਰਿਵਾਰ ਤੋਂ ਸਿਆਸੀ ਦੂਰੀ ਬਣਾ ਲਈ ਹੈ। ਉੱਧਰ ਸੰਤੋਖ ਚੌਧਰੀ ਦੀ ਮੌਤ ਮਗਰੋਂ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਨੂੰ ਲੋਕ ਸਭਾ ਉਪ ਚੋਣ ਲਈ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ : Punjab Weather News: ਕੜਾਕੇ ਦੀ ਗਰਮੀ ਲਈ ਹੋ ਜਾਓ ਤਿਆਰ, ਪੰਜਾਬ 'ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ
ਜਲੰਧਰ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ, ਜਦਕਿ 13 ਮਈ ਨੂੰ ਨਤੀਜਾ ਆਵੇਗਾ। ਇਹ ਜ਼ਿਮਨੀ ਆਮ ਆਦਮੀ ਪਾਰਟੀ ਲਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਵੱਡੀ ਗੱਲ ਹੈ ਇਹ ਹੈ ਕਿ ਇਸ ਚੋਣ ਵਿੱਚ ਬਹੁਤ ਸਖ਼ਤ ਮੁਕਾਬਲਾ ਹੋਣ ਜਾ ਰਿਹਾ ਹੈ। ਜਲੰਧਰ ਲੋਕਸਭਾ ਹਲਕੇ 'ਚ 9 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ 'ਚ ਪੰਜ ਤੇ ਕਾਂਗਰਸ ਜਦਕਿ ਚਾਰ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਬਜ਼ ਹਨ। ਇਸ ਲੋਕ ਸਭਾ ਹਲਕੇ ਤੋਂ ਜ਼ਿਆਦਾਤਰ ਕਾਂਗਰਸ ਦੇ ਹੀ ਐੱਮਪੀ ਰਹੇ ਹਨ। ਇਸ ਤੋਂ ਪਹਿਲਾਂ ਜਲੰਧਰ ਤੋਂ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ 'ਚ ਸ਼ਾਮਲ ਹੋ ਗਏ ਸਨ ਤੇ ਉਹ ਜਲੰਧਰ ਲੋਕ ਸਭਾ ਚੋਣਾਂ 'ਚ ‘ਆਪ’ ਦੇ ਉਮੀਦਵਾਰ ਹਨ।
ਇਹ ਵੀ ਪੜ੍ਹੋ : Punjab News: ਸ੍ਰੀ ਹਰਿਮੰਦਰ ਸਾਹਿਬ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ