Navjot Sidhu Security News: ਰਿਹਾਈ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਲੱਗਾ ਝਟਕਾ, Z+ ਸੁਰੱਖਿਆ ਘਟਾ ਕੇ Y ਕੈਟਾਗਿਰੀ ਦੀ ਕੀਤੀ
Advertisement
Article Detail0/zeephh/zeephh1635326

Navjot Sidhu Security News: ਰਿਹਾਈ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਲੱਗਾ ਝਟਕਾ, Z+ ਸੁਰੱਖਿਆ ਘਟਾ ਕੇ Y ਕੈਟਾਗਿਰੀ ਦੀ ਕੀਤੀ

Navjot Sidhu Security News: ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਦਿੱਤਾ ਹੈ।

Navjot Sidhu Security News: ਰਿਹਾਈ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਲੱਗਾ ਝਟਕਾ, Z+ ਸੁਰੱਖਿਆ ਘਟਾ ਕੇ Y ਕੈਟਾਗਿਰੀ ਦੀ ਕੀਤੀ

Navjot Sidhu Security News: ਸਾਬਕਾ ਭਾਰਤੀ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਸ਼ਨਿੱਚਰਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਜਾ ਰਹੇ ਹਨ। ਸਿੱਧੂ ਪਿਛਲੇ ਸਾਲ 20 ਮਈ ਤੋਂ ਪਟਿਆਲਾ ਜੇਲ੍ਹ ਵਿੱਚ ਕੈਦ ਹਨ। ਅਦਾਲਤ ਨੇ ਪਿਛਲੇ ਸਾਲ ਮਈ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ ਅਤੇ ਅੱਜ ਰਿਹਾਅ ਹੋਣ ਜਾ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਦੀ ਟੀਮ ਨੇ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ।

ਇਸ ਤੋਂ ਪਹਿਲਾਂ ਸਿੱਧੂ ਨੂੰ 16 ਮਈ ਨੂੰ ਰਿਲੀਜ਼ ਕੀਤਾ ਜਾਣਾ ਸੀ। ਪਰ ਇਸ ਨੂੰ ਘਟਾ ਕੇ 45 ਦਿਨ ਕਰ ਦਿੱਤਾ ਹੈ, ਉਸ ਨੂੰ 1 ਅਪ੍ਰੈਲ ਸ਼ਨਿੱਚਰਵਾਰ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾ ਰਿਹਾ ਹੈ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਨੂੰ ਝਟਕਾ ਲੱਗਾ ਹੈ।  ਇਸ ਦੌਰਾਨ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਨੇਤਾ ਦੀ ਜ਼ੈੱਡ+ ਸੁਰੱਖਿਆ ਨੂੰ ਘੱਟ ਕਰਦੇ ਹੋਏ ਉਨ੍ਹਾਂ ਨੂੰ ਵਾਈ ਸੁਰੱਖਿਆ ਦਿੱਤੀ ਗਈ ਹੈ। ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਇਸ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਵੈਸੇ ਨਵਜੋਤ ਸਿੰਘ ਸਿੱਧੂ ਨੇ ਅਕਤੂਬਰ ਮਹੀਨੇ ਵਿੱਚ ਵੀ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਸ ਦੀ ਸੁਰੱਖਿਆ ਹਟਾਏ ਜਾਣ ਕਾਰਨ ਉਸ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਕਿਸੇ ਵੀ ਸੂਰਤ ਵਿੱਚ ਅਦਾਲਤ ਵਿੱਚ ਨਹੀਂ ਜਾਣਗੇ ਕਿਉਂਕਿ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਅਜਿਹੇ 'ਚ ਉਨ੍ਹਾਂ ਦੀ ਹਾਲਤ ਵੀ ਸਿੱਧੂ ਮੂਸੇਵਾਲਾ ਵਰਗੀ ਹੋ ਸਕਦੀ ਹੈ। ਨਵਜੋਤ ਨੇ ਲਿਖਿਆ ਸੀ ਕਿ ਲੁਧਿਆਣਾ ਕੋਰਟ 'ਚ ਬੰਬ ਧਮਾਕੇ ਵਰਗੀਆਂ ਚੀਜ਼ਾਂ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਸਾਵਧਾਨ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਨਵਜੋਤ ਨੇ ਚਿੱਠੀ 'ਚ ਲਿਖਿਆ ਸੀ,  'Better Prevent and prepare rather than repent and repair.'ਅਜਿਹੇ ਵਿੱਚ ਉਹ ਕਿਸੇ ਵੀ ਹਾਲਤ ਵਿੱਚ ਅਦਾਲਤ ਵਿੱਚ ਨਹੀਂ ਜਾਣਗੇ। ਉਨ੍ਹਾਂ ਦੀ ਜੋ ਵੀ ਪੇਸ਼ੀ ਹੋਵੇਗੀ, ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਵੇਗਾ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਤੇ ਹਾਲਾਂਕਿ ਅਜੇ ਤੱਕ ਕੋਈ ਸਿਆਸੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ

Trending news