Canada Immigration News: ਕੈਨੇਡਾ ਤੋਂ ਡਿਪੋਰਟ ਹੋਣ ਦਾ ਖ਼ਤਰਾ ਝੱਲ ਰਹੇ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ
Advertisement
Article Detail0/zeephh/zeephh1713555

Canada Immigration News: ਕੈਨੇਡਾ ਤੋਂ ਡਿਪੋਰਟ ਹੋਣ ਦਾ ਖ਼ਤਰਾ ਝੱਲ ਰਹੇ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ

Canada Immigration News: ਕੈਨੇਡਾ ਵਿੱਚ ਵਿਦਿਆਰਥੀ ਜਿਹੜੇ ਦਾਖ਼ਲਾ ਪੱਤਰਾਂ ਦੇ ਜਾਲਸਾਜ਼ੀ ਦਾ ਸ਼ਿਕਾਰ ਹੋਏ ਹਨ, ਉਨ੍ਹਾਂ ਨੂੰ ਲੈ ਕੇ ਕੈਨੇਡਾ ਇਮੀਗ੍ਰੇਸ਼ਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Canada Immigration News: ਕੈਨੇਡਾ ਤੋਂ ਡਿਪੋਰਟ ਹੋਣ ਦਾ ਖ਼ਤਰਾ ਝੱਲ ਰਹੇ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ ਮੰਤਰੀ ਦਾ ਵੱਡਾ ਬਿਆਨ

Canada Immigration News: ਕੈਨੇਡਾ ਵਿੱਚ ਜਾਲਸਾਜ਼ੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਨੇ ਮਹੱਤਵਪੂਰਨ ਬਿਆਨ ਦਿੱਤਾ ਹੈ। ਸਾਨ ਫਰੇਜ਼ਰ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਕੌਮਾਂਤਰੀ ਵਿਦਿਆਰਥੀ ਕੇਸਾਂ 'ਚ ਲਾਏ ਜਾ ਰਹੇ ਜਾਅਲੀ ਦਾਖ਼ਲਾ ਪੱਤਰਾਂ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਮੁਲਜ਼ਮ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਨਾ ਕਿ ਪੀੜਤਾਂ ਨੂੰ ਸਜ਼ਾ ਦੇਣ ਵੱਲ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਵਿਦਿਆਰਥੀਆਂ ਦੀ ਕੈਨੇਡਾ ਨੂੰ ਵੱਡੀ ਦੇਣ ਹੈ ਤੇ ਅਸੀਂ ਠੱਗੀ ਦੇ ਸ਼ਿਕਾਰ ਵਿਦਿਅਰਥੀਆਂ ਦਾ ਇੱਕ-ਇੱਕ ਕੇਸ ਦੇਖ ਕੇ ਪੀੜਤਾਂ ਦੀ ਮਦਦ ਲਈ ਵਚਨਬੱਧ ਹਾਂ। ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਦੇਸ਼ ਲਈ ਕੀਤੇ ਜਾਂਦੇ ਯੋਗਦਾਨ ਦੀ ਕਦਰ ਕਰਦੀ ਹੈ ਤੇ ਉਹ ਘੁਟਾਲਿਆਂ ਦਾ ਸ਼ਿਕਾਰ ਹੋਏ ਪੀੜਤਾਂ ਦੇ ਨਾਲ ਹੈ ਤੇ ਹਰ ਕੇਸ ਦੀ ਘੋਖ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਸੰਸਥਾਵਾਂ ਦੇ ਨਾਲ ਮਿਲ ਕੇ ਐਪਲੀਕੇਸ਼ਨ ਵੇਲੇ ਦਿੱਤੇ ਪ੍ਰਵਾਨਗੀ ਪੱਤਰਾਂ ਦੀ ਘੋਖ ਕਰ ਰਹੀ ਹੈ।

ਉਹ ਜਾਅਲੀ ਪ੍ਰਵਾਨਗੀ ਪੱਤਰ ਲੈਣ ਦੇ ਮਾਮਲਿਆਂ ਦੀ ਵੀ ਘੋਖ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਦੋਸ਼ੀਆਂ ਦੀ ਪਛਾਣ ਕਰ ਰਹੇ ਹਾਂ ਤੇ ਪੀੜਤਾਂ ਨੂੰ ਜ਼ੁਰਮਾਨਾ ਨਹੀਂ ਲਗਾ ਰਹੇ। ਇਸ ਘੁਟਾਲੇ ਦੇ ਪੀੜਤਾਂ ਨੂੰ ਆਪਣੇ ਹਾਲਾਤ ਦੱਸਣ ਤੇ ਆਪਣੇ ਕੇਸ ਵਿਚ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਕਾਬਿਲੇਗੌਰ ਹੈ ਕਿ ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਦੇ ਲਗਾਤਾਰ ਯਤਨਾਂ ਮਗਰੋਂ ਕੈਨੇਡਾ ਸਰਕਾਰ ਦਾ ਇਹ ਬਿਆਨ ਆਇਆ ਹੈ। ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਲਗਾਤਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ : Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਵੱਲੋਂ ਦਿੱਤਾ ਗਿਆ ਇਹ ਬਿਆਨ ਪੰਜਾਬ ਤੋਂ ਆਏ ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਵੱਡਾ ਹੌਸਲਾ ਦੇਣ ਵਾਲਾ ਹੈ, ਜਿਨ੍ਹਾਂ ਦੇ ਸਿਰ 'ਤੇ ਜਾਅਲੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਹੋਣ ਦਾ ਖ਼ਤਰਾ ਹੈ।

ਇਹ ਵੀ ਪੜ੍ਹੋ : Punjab News: ਮਲੋਟ 'ਚ ਵਿਅਕਤੀ ਦਾ ਕਤਲ, ਗੁਆਂਢੀ 'ਤੇ ਲੱਗਿਆ ਇਲਜ਼ਾਮ

 

Trending news