Jalandhar Bypoll Result: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕਾਂਗਰਸ ਦਾ ਕਿਲ੍ਹਾ ਜਲੰਧਰ 'ਢੇਰੀ' ਕਰਕੇ ਵੱਡਾ ਝਟਕਾ ਦਿੱਤਾ ਹੈ। ਲਗਭਗ 24 ਸਾਲ ਤੋਂ ਕਾਂਗਰਸ ਜਲੰਧਰ ਲੋਕ ਸਭਾ ਸੀਟ ਉਪਰ ਕਾਬਜ਼ ਸੀ ਪਰ 'ਆਪ' ਨੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਮਗਰੋਂ ਖਾਲੀ ਹੋਈ ਜਲੰਧਰ ਲੋਕ ਸਭਾ ਦੀ ਸੀਟ ਉਪਰ 10 ਮਈ ਨੂੰ ਸ਼ਾਂਤੀਪੂਰਵਰਕ ਜ਼ਿਮਨੀ ਚੋਣ ਨੇਪਰੇ ਚੜ੍ਹੀ।


COMMERCIAL BREAK
SCROLL TO CONTINUE READING

ਜਲੰਧਰ ਲੋਕ ਸਭਾ ਸੀਟ ਲਈ ਪੁਰਾਣੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਨੇ ਵੀ ਅੱਡੀ ਚੋਟੀ ਦਾ ਜ਼ੋਰ ਲਗਾਇਆ ਸੀ। ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ-ਬਸਪਾ ਤੇ ਭਾਜਪਾ ਲਈ ਇਹ ਸੀਟ ਵੱਕਾਰ ਦਾ ਸਵਾਲ ਬਣ ਗਈ ਸੀ। ਇਸ ਦਰਮਿਆਨ ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਪ੍ਰਵਾਨ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ।


ਹਾਲਾਂਕਿ ਸਿਆਸੀ ਮਾਹਿਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ, ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁਖੀ ਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵਿਚਾਲੇ ਮੰਨ ਰਹੇ ਸਨ ਪਰ ਇਸ ਵਾਰ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਗੜ ਕਹੇ ਜਾਣ ਵਾਲੇ ਜਲੰਧਰ ਵਿੱਚ ਸੰਨ੍ਹ ਲਗਾ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਸੀ।


ਇਹ ਵੀ ਪੜ੍ਹੋ : Jalandhar Bypoll Election Result 2023 Live Updates: ਜਲੰਧਰ ਜਿਮਣੀ ਚੋਣ 2023 ਦੇ ਪਹਿਲੇ ਰੁਝਾਨ ਦੇ ਮੁਤਾਬਕ ਆਮ ਆਦਮੀ ਪਾਰਟੀ ਨੂੰ ਮਿਲੀ ਲੀਡ


ਆਮ ਆਦਮੀ ਪਾਰਟੀ ਨੇ ਆਪਣੀ ਸਾਰੀ ਤਾਕਤ ਜਲੰਧਰ ਵਿੱਚ ਲਗਾ ਦਿੱਤੀ ਸੀ।  ਪੰਜਾਬ ਦੇ ਸਾਰੇ ਆਗੂਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕੀਤਾ। 'ਆਪ' ਆਗੂਆਂ ਨੇ ਵਿਕਾਸ ਦੇ ਮੁੱਦੇ ਉਤੇ ਜਲੰਧਰ ਵਾਸੀਆਂ ਤੋਂ ਵੋਟਾਂ ਦੀ ਮੰਗੀਆਂ ਸਨ ਜਦਕਿ ਦੂਜੀਆਂ ਧਿਰਾਂ ਨੇ ਕਾਨੂੰਨੀ ਵਿਵਸਥਾ ਨੂੰ ਮੁੱਦਾ ਬਣਾ ਕੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਸੀ।


ਇਹ ਵੀ ਪੜ੍ਹੋ : Jalandhar Lok Sabha Seat: 1998 ਪਿੱਛੋਂ ਜਲੰਧਰ ਲੋਕ ਸਭਾ ਸੀਟ ਉਪਰ ਕਾਬਜ਼ ਨਹੀਂ ਹੋਈ ਕੋਈ ਗ਼ੈਰ ਕਾਂਗਰਸੀ ਪਾਰਟੀ, ਇਸ ਵਾਰ ਮੁੱਕੇਗਾ ਸੋਕਾ?