BJP Ashwini Sharma: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੁੜ ਗਠਜੋੜ ਦੀਆਂ ਅਫਵਾਹਾਂ ਦਰਮਿਆਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Trending Photos
BJP Ashwini Sharma: ਪੰਜਾਬ ਭਾਜਪਾ ਸਾਰੀਆਂ ਚੋਣਾਂ ਆਪਣੇ ਬਲਬੂਤੇ ਉਪਰ ਲੜੇਗੀ ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਕਿਸੇ ਵੀ ਕੀਮਤ ਉਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗਠਜੋੜ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੋੜ ਤੋਂ ਸਾਫ਼ ਇਨਕਾਰ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਪ੍ਰਧਾਨ ਮੰਤਰੀ ਦਾ ਲੇਖ ਲਿਖਣਾ ਜਾਂ ਪ੍ਰਧਾਨ ਮੰਤਰੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਸ਼ਰਧਾਂਜਲੀ ਦੇਣ ਲਈ ਪੰਜਾਬ ਪੁੱਜਣ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ।
ਇਹ ਸਿਰਫ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਤੋ ਇਲਾਵਾ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪਿੰਡਾਂ ਵਿੱਚ ਛਾ ਰਹੀ ਹੈ ਅਤੇ ਸਾਨੂੰ ਪਿੰਡਾਂ ਵਿੱਚ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਤੋਂ ਅਸੀਂ ਬਹੁਤ ਜ਼ਿਆਦਾ ਖੁਸ਼ ਅਤੇ ਹੈਰਾਨ ਵੀ ਹਾਂ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਸਥਾਨਕ ਤੇ ਲੋਕਾਂ ਸਭਾ ਚੋਣਾਂ ਭਾਜਪਾ ਇਕੱਲਿਆਂ ਹੀ ਲੜੇਗੀ।
ਇਹ ਵੀ ਪੜ੍ਹੋ : Weather Update Today: ਫਿਰ ਬਦਲ ਜਾਵੇਗਾ ਮੌਸਮ! ਹਿਮਾਚਲ 'ਚ ਬਰਫ਼ਬਾਰੀ ਹੋਣ ਕਰਕੇ ਸੂਬਿਆਂ 'ਚ ਬਾਰਿਸ਼ ਦਾ ਅਲਰਟ ਜਾਰੀ
ਉਨ੍ਹਾਂ ਨੇ ਕਿਹਾ ਕਿ ਪੰਜਾਬੀਆ ਨੇ ਦੂਜੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਹੈ ਤੇ ਇਹ ਗੱਲ ਪੰਜਾਬੀ ਵੀ ਸਮਝ ਚੁੱਕੇ ਹਨ ਕਿ ਸਿਰਫ਼ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਵਿੱਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੀ ਹੋਈ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹੀ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ ਕਰੇਗੀ ਤੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਭਗਵੰਤ ਮਾਨ ਸਰਕਾਰ ਤੋ ਦੁਖੀ ਹੈ ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਭਾਜਪਾ ਨੂੰ ਵੋਟ ਦੇਵੇਗਾ।
ਇਹ ਵੀ ਪੜ੍ਹੋ : Punjab News: ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰ ਕੀਤਾ ਇਹ ਕਾਰਾ... ਜਾਣੋ ਪੂਰਾ ਮਾਮਲਾ