Clash In Qaumi Insaf Morcha News: ਮੋਹਾਲੀ ਸਰਹੱਦ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਸਵੇਰੇ ਖ਼ੂਨੀ ਝੜਪ ਹੋ ਗਈ। ਨਿਹੰਗਾਂ ਦੇ ਦੋ ਧੜੇ ਆਪਸ ਵਿੱਚ ਭਿੜ ਪਏ। ਜਿਸ ਵਿੱਚ ਇੱਕ ਨਿਹੰਗ ਸਿੰਘ ਦਾ ਹੱਥ ਵੱਢਿਆ ਗਿਆ। ਉਸ ਨੂੰ ਮੁਹਾਲੀ ਦੇ 6ਵੇਂ ਫੇਜ਼ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਮੌਕੇ 'ਤੇ ਸਥਿਤੀ ਆਮ ਵਾਂਗ ਹੈ। ਮੋਰਚੇ ਤੋਂ ਮਿਲੀ ਜਾਣਕਾਰੀ ਅਨੁਸਾਰ ਘਟਨਾ ਸ਼ਨਿਚਰਵਾਰ ਰਾਤ ਦੀ ਹੈ ਜਦੋਂ ਇੱਕੋ ਪੜਾਅ 'ਚ ਰਹਿੰਦੇ ਇਹ ਸ਼ਖ਼ਸ ਆਪਸ 'ਚ ਭਿੜ ਗਏ ਤੇ ਲੜਾਈ ਖ਼ੂਨ ਰੂਪ ਧਾਰਨ ਕਰ ਗਈ। ਜਾਣਕਾਰੀ ਮਿਲੀ ਹੈ ਕਿ ਬੱਬਰ ਸਿੰਘ ਪੁੱਤਰ ਜੋਧਾ ਸਿੰਘ ਮਨੀਮਾਜਰਾ ਦਾ ਰਹਿਣ ਵਾਲਾ ਹੈ ਜਿਸ 'ਤੇ ਹਮਲਾ ਹੋਇਆ ਸੀ ਅਤੇ ਹੁਣ ਪੀਜੀਆਈ ਵਿੱਚ ਦਾਖਲ ਹੈ।


ਇਹ ਵੀ ਪੜ੍ਹੋ : Sidhu Moosewala latest song Mera Na: ਹੁਬਹੂ ਸਿੱਧੂ ਮੂਸੇਵਾਲਾ ਦਾ ਭੁਲੇਖਾ ਪਾਉਂਦਾ ਹੈ ਨਵੇਂ ਗੀਤ 'ਮੇਰਾ ਨਾ' ਵਿੱਚ ਰੋਲ ਨਿਭਾਉਣ ਵਾਲਾ ਇਹ ਕਲਾਕਾਰ


ਬੀਤੀ ਰਾਤ ਇਹ ਝੜਪ ਹੋਈ ਸੀ।  ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨਿਹੰਗ ਗੰਭੀਰ ਜ਼ਖ਼ਮੀ ਹੋ ਗਿਆ। ਰੌਲਾ ਪੈਣ 'ਤੇ ਤੁਰੰਤ ਲੋਕ ਵੀ ਇਕੱਠੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹੋਰ ਲੋਕਾਂ ਨੇ ਵੀ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਬਾਅਦ ਵਿੱਚ ਮੋਰਚੇ ਦੇ ਆਗੂ ਵੀ ਮੌਕੇ ’ਤੇ ਪਹੁੰਚ ਗਏ। ਜ਼ਖ਼ਮੀ ਦੀ ਪਛਾਣ ਬੱਬਰ ਸਿੰਘ ਚੰਦੀ ਵਜੋਂ ਹੋਈ ਹੈ। ਉਹ ਬਾਬਾ ਆਮਨਾ ਗਰੁੱਪ ਨਾਲ ਜੁੜਿਆ ਹੋਇਆ ਹੈ।


ਇਹ ਵੀ ਪੜ੍ਹੋ : Punjab News: ਫ਼ਿਰੋਜ਼ਪੁਰ 'ਚ ਵਾਪਰਿਆ ਵੱਡਾ ਹਾਦਸਾ; ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਛੇ ਮਹੀਨੇ ਦੇ ਬੱਚੇ ਸਮੇਤ 3 ਦੀ ਮੌਤ