Ludhiana News: ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰ 'ਚ ਰੌਣਕ; ਸੋਨੇ ਤੇ ਚਾਂਦੀ ਦੇ ਰੇਟ 'ਚ ਵਾਧੇ ਦੇ ਬਾਵਜੂਦ ਲੋਕ ਕਰ ਰਹੇ ਭਾਰੀ ਖ਼ਰੀਦਦਾਰੀ
Advertisement

Ludhiana News: ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰ 'ਚ ਰੌਣਕ; ਸੋਨੇ ਤੇ ਚਾਂਦੀ ਦੇ ਰੇਟ 'ਚ ਵਾਧੇ ਦੇ ਬਾਵਜੂਦ ਲੋਕ ਕਰ ਰਹੇ ਭਾਰੀ ਖ਼ਰੀਦਦਾਰੀ

Ludhiana News: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਹੀ ਬਾਜ਼ਾਰਾਂ ਵਿੱਚ ਰੌਣਕਾਂ ਸ਼ੁਰੂ ਹੋ ਜਾਂਦੀਆਂ ਹਨ। ਤਿਉਹਾਰਾਂ ਦੇ ਮੱਦੇਨਜ਼ਰ ਕਾਰੋਬਾਰੀਆਂ ਦੇ ਚਿਹਰਿਆਂ ਉਪਰ ਵੀ ਰੌਣਕ ਆ ਗਈ ਹੈ।

Ludhiana News: ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰ 'ਚ ਰੌਣਕ; ਸੋਨੇ ਤੇ ਚਾਂਦੀ ਦੇ ਰੇਟ 'ਚ ਵਾਧੇ ਦੇ ਬਾਵਜੂਦ ਲੋਕ ਕਰ ਰਹੇ ਭਾਰੀ ਖ਼ਰੀਦਦਾਰੀ

Ludhiana News: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਹੀ ਬਾਜ਼ਾਰਾਂ ਵਿੱਚ ਰੌਣਕਾਂ ਸ਼ੁਰੂ ਹੋ ਜਾਂਦੀਆਂ ਹਨ। ਤਿਉਹਾਰਾਂ ਦੇ ਮੱਦੇਨਜ਼ਰ ਕਾਰੋਬਾਰੀਆਂ ਦੇ ਚਿਹਰਿਆਂ ਉਪਰ ਵੀ ਰੌਣਕ ਆ ਜਾਂਦੀ ਹੈ। ਇਸ ਵਾਰ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋ ਗਿਆ।

ਲਗਭਗ 3000 ਰੁਪਏ ਦੇ ਵਾਧੇ ਨਾਲ ਸੋਨੇ ਦੇ ਰੇਟ 61000 ਰੁਪਏ ਤੋਂ ਪਾਰ ਪੁੱਜ ਗਿਆ ਹੈ। ਮਾਹਿਰਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਤਿਉਹਾਰ ਤੇ ਵਿਆਹ ਕਰਕੇ ਗਹਿਣਿਆਂ ਵਿੱਚ ਹੋਰ ਉਛਾਲ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਸੁਨਿਆਰਿਆਂ ਨੇ ਆਨਲਾਈਨ ਸ਼ਾਪਿੰਗ ਛੱਡ ਬਾਜ਼ਾਰਾਂ ਵਿੱਚ ਆ ਖਰੀਦਦਾਰੀ ਕਰਨ ਦੀ ਅਪੀਲ ਕੀਤੀ ਹੈ। 

ਦੁਸਹਿਰਾ ਅਤੇ ਦੀਵਾਲੀ ਦੇ ਨੇੜੇ ਬਾਜ਼ਾਰਾਂ ਵਿੱਚ ਰੌਣਕ ਹੋਣ ਵਧਣ ਦੇ ਆਸਾਰ ਜ਼ਾਹਿਰ ਕੀਤੇ ਜਾ ਰਹੇ ਹਨ। ਕੋਰੋਨਾ ਕਾਲ ਤੋਂ ਬਾਅਦ ਕਾਰੋਬਾਰੀ ਇਸ ਤਿਉਹਾਰੀ ਸੀਜ਼ਨ ਵਿੱਚ ਚੰਗੀ ਖ਼ਰੀਦਦਾਰੀ ਦੀ ਉਮੀਦ ਕਰ ਰਹੇ ਹਨ।

ਬੇਸ਼ੱਕ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਵਿੱਚ ਕੁਝ ਦਿਨ ਬਾਕੀ ਰਹਿ ਗਏ ਹਨ ਪਰ ਨਰਾਤਿਆਂ ਦੇ ਚੱਲਦਿਆਂ ਗੁਜ਼ਾਰਾ ਵਿੱਚ ਭਾਰੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਖ਼ਰੀਦੋ-ਫ਼ਰੋਖਤ ਕਰ ਰਹੇ ਹਨ। ਜੇ ਗੱਲ ਕਰੀਏ ਤਾਂ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : Patiala Murder News: ਸੈਰ ਕਰ ਰਹੇ ਬੈਂਕ ਦੇ ਸੇਵਾਮੁਕਤ ਮੁਲਾਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਇਸ ਨੂੰ ਲੈ ਕੇ ਸਰਾਫਾ ਬਾਜ਼ਾਰ ਦੇ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਹੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਨਰਾਤਿਆਂ ਦੇ ਚੱਲਦੇ ਵੱਡੀ ਗਿਣਤੀ ਵਿੱਚ ਲੋਕ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਦੀਵਾਲੀ ਤੇ ਵਿਆਹਾਂ ਕਰਕੇ ਆਉਣ ਵਾਲੇ ਦਿਨਾਂ ਵਿੱਚ ਹੋਰ ਰੇਟ ਵਧਣ ਦੀ ਸੰਭਾਵਨਾ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਬਾਜ਼ਾਰਾਂ ਵਿੱਚ ਖੁਦ ਆ ਕੇ ਸ਼ਾਪਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਨਹੀਂ ਤਾਂ ਛੋਟੇ ਦੁਕਾਨਦਾਰ ਖ਼ਤਮ ਹੋ ਜਾਣਗੇ।

ਇਹ ਵੀ ਪੜ੍ਹੋ : Nitin Gadkari Amritsar Visit: ਨਿਤਿਨ ਗਡਕਰੀ ਅੱਜ ਅਟਾਰੀ 'ਚ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਉਣਗੇ

ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ

Trending news